11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕੰਨਿਆ ਸਕੂਲ ਮਲੌਦ ਵਿਖੇ ਅਥਲੈਟਿਕ ਮੀਟ ਕਰਵਾਈ

ਮਲੌਦ, 10 ਨਵੰਬਰ (ਦਿਲਬਾਗ ਸਿੰਘ ਚਾਪੜਾ)- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲ ਇੰਚਾਰਜ ਦਵਿੰਦਰ ਸਿੰਘ ਦੀ ਦੇਖ ਰੇਖ ਹੇਠ ਪੀ. ਐਮ.

ਕੰਨਿਆ ਸਕੂਲ ਮਲੌਦ ਦੀਆਂ ਅਥਲੈਟਿਕਸ ਮੀਟ ਦੌਰਾਨ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਸਮੇਂ ਪ੍ਰਧਾਨ ਸੋਨੀਆ ਗੋਇਲ ਅਤੇ ਸਟਾਫ਼। ਤਸਵੀਰ-ਦਿਲਬਾਗ ਸਿੰਘ ਚਾਪੜਾ 11-11-2026
ਮਲੌਦ, 10 ਨਵੰਬਰ (ਦਿਲਬਾਗ ਸਿੰਘ ਚਾਪੜਾ)- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲ ਇੰਚਾਰਜ ਦਵਿੰਦਰ ਸਿੰਘ ਦੀ ਦੇਖ ਰੇਖ ਹੇਠ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ ਗਰਲਜ (ਲੁਧਿਆਣਾ) ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ। ਇਸ ਅਥਲੈਟਿਕ ਮੀਟ ਦਾ ਉਦਘਾਟਨ ਮੁੱਖ ਮਹਿਮਾਨ ਸੋਨੀਆ ਗੋਇਲ ਪ੍ਰਧਾਨ ਨਗਰ ਪੰਚਾਇਤ ਮਲੌਦ ਵੱਲੋਂ ਕੀਤਾ ਗਿਆ। ਇਸ ਮੌਕੇ ਰਾਮ ਸਿੰਘ ਟਿੰਬਰਵਾਲ, ਹੈਪੀ ਰੋੜੀਆਂ ਯੂ. ਐਸ. ਏ., ਕੁਲਵਿੰਦਰ ਕੌਰ ਇੰਚਾਰਜ ਮਲੌਦ ਸਕੂਲ (ਲੜਕੇ) ਤੇ ਸਮੂਹ ਸਟਾਫ਼, ਕਮਲਦੀਪ ਸਿੰਘ ਸਾਇੰਸ ਮਾਸਟਰ, ਕੋਚ ਗੁਰਪ੍ਰੀਤ ਕੌਰ, ਗਗਨਦੀਪ ਸਿੰਘ ਸੋਮਲ ਖੇੜੀ ਕਬੱਡੀ ਖਿਡਾਰੀ, ਤੀਰਥ ਸਿੰਘ ਸੋਮਲ ਖੇੜੀ ਕਬੱਡੀ ਖਿਡਾਰੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਲੈਕਚਰਾਰ ਬਿਕਰਮਜੀਤ ਸਿੰਘ ਅਤੇ ਲੈਕਚਰਾਰ ਮੋਹਨ ਸਿੰਘ ਵਲੋਂ ਸਟੇਜ ਦੀ ਕਾਰਵਾਈ ਸੁਚੱਜੇ ਢੰਗ ਨਾਲ ਚਲਾਈ ਗਈ ਅਤੇ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਵਿਦਿਆਰਥਣਾਂ ਵੱਲੋਂ ਹਾਊਸ ਵਾਇਜ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ 100 ਮੀਟਰ, 200 ਮੀਟਰ, 400 ਮੀਟਰ ਦੌੜਾਂ, ਰਿਲੇਅ ਰੇਸ, ਥਰੀ ਲੈੱਗ ਰੇਸ, ਸਾਟਪੁੱਟ, ਲੈਮਨ ਸਪੂਨ ਰੇਸ, ਲੰਮੀ ਛਾਲ ਅਤੇ ਰੱਸ਼ਾਕਸੀ ਦੇ ਮੁਕਾਬਲੇ ਕਰਵਾਏ ਗਏ। ਸੀਨੀਅਰ ਗਰੁੱਪ ਵਿਚੋਂ ਸੁਖਵੀਰ ਕੌਰ ਜਮਾਤ ਗਿਆਰਵੀਂ ਸੀ ਅਤੇ ਜੂਨੀਅਰ ਗਰੁੱਪ ਵਿੱਚੋਂ ਜਸਲੀਨ ਕੌਰ ਜਮਾਤ ਸੱਤਵੀਂ ਵਿਦਿਆਰਥਣਾਂ ਨੂੰ ਬੈਸਟ ਅਥਲੀਟ ਚੁਣਿਆ ਗਿਆ। ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਸੋਨੀਆਂ ਗੋਇਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੜ੍ਹਾਈ ਦੇ ਨਾਲ ਚੰਗੀ ਸਿਹਤ ਤੇ ਤੰਦਰੁਸਤੀ ਲਈ ਖੇਡਾਂ ਨਾਲ ਜੁੜਨਾ ਵੀ ਜਰੂਰੀ ਹੈ। ਉਹਨਾਂ ਸਮੂਹ ਸਟਾਫ ਦਾ ਇਹ ਖੇਡਾਂ ਸਾਨਦਾਰ ਢੰਗ ਨਾਲ ਕਰਵਾਉਣ ਲਈ ਸਲਾਘਾ ਕੀਤੀ। ਉਨ੍ਹਾਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲੇ ਨਹੀਂ ਰਹੇ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ 12 ਨੂੰ ਵਿਧਾਨ ਸਭਾ ਹਲਕਾ ਸਮਰਾਲਾ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।