11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਰਕਾਰੀ ਕਾਲਜ ਵਿਖੇ ‘ ਮਿਸ਼ਨ ਲਾਈਫ਼ ਵਾਤਾਵਰਨ ਸੰਭਾਲ ਤੇ ਟਿਕਾਊ ਜੀਵਨ ਸ਼ੈਲੀ ਹਫ਼ਤਾ ’ ਮਨਾਇਆ

ਰਾੜਾ ਸਾਹਿਬ, 10 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੀ ਅਗਵਾਈ ਹੇਠ ‘ਮਿਸ਼ਨ ਲਾਈਫ਼ ਵਾਤਾਵਰਨ ਸੰਭਾਲ ਤੇ ਟਿਕਾਊ ਜੀਵਨ ਸ਼ੈਲੀ ਹਫ਼ਤਾ’ ਮਨਾਇਆ ਗਿਆ।

ਅਜੀਤ ਡੈਸਕ 11-11-2026
ਰਾੜਾ ਸਾਹਿਬ, 10 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੀ ਅਗਵਾਈ ਹੇਠ ‘ਮਿਸ਼ਨ ਲਾਈਫ਼ ਵਾਤਾਵਰਨ ਸੰਭਾਲ ਤੇ ਟਿਕਾਊ ਜੀਵਨ ਸ਼ੈਲੀ ਹਫ਼ਤਾ’ ਮਨਾਇਆ ਗਿਆ। ਇਸ ਹਫ਼ਤੇ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਵਾਤਾਵਰਣ ਦੀ ਸੰਭਾਲ, ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਤੇ ਵਾਤਾਵਰਣ-ਪੱਖੀ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਸੱਤ ਰੋਜ਼ਾ ਮੁਹਿੰਮ ਦੇ ਪਹਿਲੇ ਦਿਨ ’ਸਿਹਤਮੰਦ ਜੀਵਨ ਸ਼ੈਲੀ ਅਪਣਾਓ’ ਵਿਸ਼ੇ ਤਹਿਤ ਵਿਦਿਆਰਥੀਆਂ ਨੂੰ ਸੰਤੁਲਿਤ ਖੁਰਾਕ, ਰੋਜ਼ਾਨਾ ਕਸਰਤ, ਪਾਣੀ ਭੋਜਨ ਦੀ ਬੱਚਤ ਅਤੇ ਸਿਹਤਮੰਦ ਆਦਤਾਂ ਅਪਣਾਉਣ ਦਾ ਸੰਦੇਸ਼ ਪ੍ਰੋਫੈਸਰ ਅਵਤਾਰ ਸਿੰਘ ਦੁਆਰਾ ਇਕ ਲੈਕਚਰ ਦੁਆਰਾ ਦਿੱਤਾ ਗਿਆ। ਦੂਜੇ ਦਿਨ ‘ਊਰਜਾ ਬਚਾਓ’ ਵਿਸ਼ੇ ਅਧੀਨ ਬਿਜਲੀ ਦੀ ਬੱਚਤ ਕਰਨ ਅਤੇ ਬੇਲੋੜੀਆਂ ਲਾਈਟਾਂ ਤੇ ਬਿਜਲੀ ਉਪਕਰਣ ਬੰਦ ਰੱਖਣ ਸਬੰਧੀ ਵਿਦਿਆਰਥੀਆਂ ਨੂੰ ਪ੍ਰੋਫੈਸਰ ਰਾਜਵਿੰਦਰ ਕੌਰ ਦੁਆਰਾ ਜਾਗਰੂਕ ਕੀਤਾ ਗਿਆ। ਤੀਜੇ ਦਿਨ ‘ਪਾਣੀ ਬਚਾਓ’ ਮੁਹਿੰਮ ਰਾਹੀਂ ਪਾਣੀ ਦੀ ਮਹੱਤਤਾ ਤੇ ਇਸ ਦੀ ਸੰਜਮ ਨਾਲ ਵਰਤੋਂ ਕਰਨ ਦਾ ਸੰਦੇਸ਼ ਪ੍ਰੋਫੈਸਰ ਰੁਪਿੰਦਰ ਕੌਰ ਦੁਆਰਾ ਦਿੱਤਾ ਗਿਆ। ਚੌਥੇ ਦਿਨ ‘ਟਿਕਾਊ ਭੋਜਨ ਪ੍ਰਣਾਲੀ ਅਪਣਾਓ’ ਵਿਸ਼ੇ ਤਹਿਤ ਸਥਾਨਕ ਅਤੇ ਮੌਸਮੀ ਭੋਜਨ, ਭੋਜਨ ਦੀ ਬਰਬਾਦੀ ਰੋਕਣ ਅਤੇ ਸਿਹਤਮੰਦ ਖੁਰਾਕ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਪੰਜਵੇਂ ਦਿਨ ‘ਸਿੰਗਲ ਯੂਜ਼ ਪਲਾਸਟਿਕ ਨੂੰ ਨਾਂਹ ਕਹੋ’ ਮੁਹਿੰਮ ਤਹਿਤ ਪਲਾਸਟਿਕ ਦੀ ਵਰਤੋਂ ਘਟਾ ਉਣ ਅਤੇ ਕੱਪੜੇ ਜਾਂ ਜੂਟ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਛੇਵੇਂ ਦਿਨ ’ਈ-ਕੂੜਾ ਘਟਾਓ’ ਵਿਸ਼ੇ ਅਧੀਨ ਪੁਰਾਣੇ ਇਲੈਕਟਰਾਨਿਕ ਉਪਕਰਣਾਂ ਦੇ ਸਹੀ ਨਿਪਟਾਰੇ ਅਤੇ ਰੀਸਾਈਕਲਿੰਗ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕੀਤੀ ਗਈ। ਸੱਤਵੇਂ ਦਿਨ ’ਕੂੜਾ ਘਟਾਓ’ ਵਿਸ਼ੇ ਤਹਿਤ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ, ਮੁੜ ਵਰਤੋਂ ਅਤੇ ਰੀਸਾਈਕਲਿੰਗ ਦੀ ਮਹੱਤਤਾ ਬਾਰੇ ਪ੍ਰੋਫੈਸਰ ਨੇਹਾ ਦੁਆਰਾ ਦੱਸਿਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾਕਟਰ ਮੁਹੰਮਦ ਇਰਫਾਨ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੌਜਵਾਨਾਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਅਤੇ ਸਮਾਜਿਕ ਚੇਤਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਰਣਜੀਤ ਸਿੰਘ ਪਾਇਲ ਨੇ ਰਾਜੇਸ਼ ਕੁਮਾਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।