12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਲੜਕੀ ਨਾਲ ਜਬਰ ਜਨਾਹ ਤੇ ਬਲੈਕਮੇਲ ਕਰਨ ਦੇ ਮਾਮਲੇ ’ਚ ਨੌਜਵਾਨ ਕਾਬੂ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਤੇ ਉਸ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਹਰਸ਼ਿਤ ਰਾਮਪਾਲ ਵਾਸੀ ਜਮਾਲਪੁਰ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਨ, ਉਪਰੰਤ ਉਸ ਨੂੰ ਕਾਬੂ ਕਰ ਲਿਆ ਹੈ।

ਅਜੀਤ ਡੈਸਕ 12-11-2026
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਤੇ ਉਸ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਹਰਸ਼ਿਤ ਰਾਮਪਾਲ ਵਾਸੀ ਜਮਾਲਪੁਰ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਨ, ਉਪਰੰਤ ਉਸ ਨੂੰ ਕਾਬੂ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਉਸਦੀ ਲੜਕੀ ਨੂੰ ਝਾਂਸੇ ਵਿਚ ਲੈ ਕੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚ ਲਈਆਂ ਅਤੇ ਹੁਣ ਕਥਿਤ ਦੋਸ਼ੀ ਉਸ ਨੂੰ ਬਲੈਕਮੇਲ ਕਰ ਰਿਹਾ ਹੈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਆਟੋ - ਰਿਨਿਊਅਲ ਦੀ ਸਹੂਲਤ ਸਬੰਧੀ ਪੀ . ਪੀ . ਸੀ . ਬੀ . ਦਾ ਵਿਸ਼ੇਸ਼ ਕੈਂਪ ਅੱਜ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਲਾਅ ਵਿਭਾਗ ਨੇ ‘ਇੰਟਰਾ ਮੂਟ ਕੋਰਟ ਮੁਕਾਬਲਾ-2026’ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।