12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਆਟੋ - ਰਿਨਿਊਅਲ ਦੀ ਸਹੂਲਤ ਸਬੰਧੀ ਪੀ . ਪੀ . ਸੀ . ਬੀ . ਦਾ ਵਿਸ਼ੇਸ਼ ਕੈਂਪ ਅੱਜ

ਲੁਧਿਆਣਾ, 11 ਨਵੰਬਰ (ਜਤਿੰਦਰ ਭੰਬੀ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ.

ਅਜੀਤ ਡੈਸਕ 12-11-2026

ਲੁਧਿਆਣਾ, 11 ਨਵੰਬਰ (ਜਤਿੰਦਰ ਭੰਬੀ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵਲੋਂ ਮਾਈਕ੍ਰੋ ਤੇ ਛੋਟੇ ਉਦਯੋਗਾਂ ਨੂੰ ਆਟੋ-ਰਿਨਿਊਅਲ ਨੀਤੀ ਦਾ ਲਾਭ ਦੇਣ ਅਤੇ ਮਨਜ਼ੂਰੀਆਂ ਦੀ ਪ੍ਰਕਿਰਿਆ ਸੁਖਾਲੀ ਬਣਾਉਣ ਲਈ ਅੱਜ 13 ਨਵੰਬਰ ਦਿਨ ਵੀਰਵਾਰ ਨੂੰ ਵਿਸ਼ੇਸ਼ ਸਹੂਲਤ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ਼ ਇੰਜੀਨੀਅਰ ਆਰ. ਕੇ. ਰਤੜਾ ਨੇ ਦੱਸਿਆ ਕਿ ਰੀਜਨਲ ਦਫ਼ਤਰ-2 ਦੇ ਐਕਸੀਅਨ ਸੰਦੀਪ ਕੁਮਾਰ ਦੀ ਅਗਵਾਈ ਹੇਠ ਉਕਤ ਕੈਂਪ ਅੱਜ ਸਵੇਰੇ 10 ਵਜੇ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ (ਯੂਸੀਪੀਐਮਏ) ਦੇ ਗਿੱਲ ਰੋਡ ਸਥਿਤ ਦਫ਼ਤਰ ਵਿਖੇ ਅਰਜ਼ਆਂ ਦੀ ਪ੍ਰਕਿਰਿਆ ਪੂਰੀ ਕਰਨ ਵਿੱਚ ਸਹਾਇਤਾ ਕਰਨਗੇ। ਬੋਰਡ ਦੇ ਅੰਕੜਿਆਂ ਅਨੁਸਾਰ ਲੁਧਿਆਣਾ ਖੇਤਰ ਵਿਚ 200 ਤੋਂ ਵੱਧ ਅਜਿਹੇ ਉਦਯੋਗਿਕ ਯੂਨਿਟ ਦਰਜ ਹਨ, ਜਿਨ੍ਹਾਂ ਕੋਲ ਵੈਧ ਸੀਟੀਓ ਜਾਂ ਲੋੜੀਂਦੀਆਂ ਮਨਜ਼ੂਰੀਆਂ ਨਹੀਂ ਹਨ। ਇਨ੍ਹਾਂ ਯੂਨਿਟਾਂ ਨੂੰ ਨਿਯਮਾਂ ਦੇ ਦਾਇਰੇ ਵਿੱਚ ਲਿਆਉਣ ਅਤੇ ਆਟੋ-ਰਿਨਿਊਅਲ ਨੀਤੀ ਦਾ ਲਾਭ ਦੇਣ ਦੇ ਮਕਸਦ ਨਾਲ ਇਹ ਉਪਰਾਲਾ ਕੀਤਾ ਗਿਆ ਹੈ। ਕੈਂਪ ਵਿੱਚ ਅਰਜ਼ੀ ਦੇਣ ਲਈ ਉਦਯੋਗਪਤੀਆਂ ਨੂੰ ਪੀ.ਬੀ.ਆਈ.ਪੀ./ਓ.ਸੀ.ਐਮ.ਐਮ.ਐਸ. ਪੋਰਟਲ ਦੀ ਯੂਜ਼ਰ ਆਈ.ਡੀ. ਅਤੇ ਪਾਸਵਰਡ, ਪਿਛਲੇ ਵਿੱਤੀ ਸਾਲ ਦੇ ਫਿਕਸਡ ਐਸੇਟਸ ਦੇ ਘਟੇ ਹੋਏ ਮੁੱਲ ਸਬੰਧੀ ਚਾਰਟਰਡ ਅਕਾਊਂਟੈਂਟ ਦਾ ਸਰਟੀਫਿਕੇਟ ਅਤੇ ਪਿਛਲੀ ਮਨਜ਼ੂਰੀ ਦੀਆਂ ਸ਼ਰਤਾਂ ਦੀ ਪਾਲਣਾ ਸਬੰਧੀ ਰਿਪੋਰਟ ਨਾਲ ਲਿਆਉਣੀ ਹੋਵੇਗੀ। ਫ਼ੀਸ ਜਮ੍ਹਾਂ ਕਰਵਾਉਣ ਲਈ ਡੈਬਿਟ ਜਾਂ ਕ੍ਰੈਡਿਟ ਕਾਰਡ ਤੇ ਨੈੱਟ ਬੈਂਕਿੰਗ ਦੀ ਸਹੂਲਤ ਵੀ ਹੋਣੀ ਲਾਜ਼ਮੀ ਹੈ। ਬੋਰਡ ਵਲੋਂ ਯੂ.ਸੀ.ਪੀ.ਐਮ.ਏ. ਦੇ ਪ੍ਰਧਾਨ ਨੂੰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਤੱਕ ਕੈਂਪ ਦੀ ਜਾਣਕਾਰੀ ਪਹੁੰਚਾਉਣ ਦੀ ਅਪੀਲ ਕੀਤੀ ਗਈ ਹੈ। ਕੈਂਪ ਦੇ ਪ੍ਰਬੰਧਾਂ ਅਤੇ ਤਾਲਮੇਲ ਲਈ ਐਸ.ਡੀ.ਓ. ਈਸ਼ਮਨਜੋਤ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਚੀਫ਼ ਇੰਜੀਨੀਅਰ ਆਰ.ਕੇ. ਰਤੜਾ ਨੇ ਉਦਯੋਗਪਤੀਆਂ ਨੂੰ ਲੋੜੀਂਦੇ ਦਸਤਾਵੇਜ਼ਾਂ ਸਮੇਤ ਕੈਂਪ ਵਿੱਚ ਪਹੁੰਚ ਕੇ ਇਸ ਸਹੂਲਤ ਦਾ ਲਾਭ ਲੈਣ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਪੰਜਾਬ ਦੀ ਜਵਾਨੀ ਪਈ ਕੁਰਾਹੇ , ਸਰਕਾਰ ਇਸ਼ਤਿਹਾਰਾਂ ਤੱਕ ਸੀਮਤ - ਈਸ਼ਵਰਜੋਤ ਸਿੰਘ ਚੀਮਾ ਅਗਲੀ ਖ਼ਬਰ ਲੜਕੀ ਨਾਲ ਜਬਰ ਜਨਾਹ ਤੇ ਬਲੈਕਮੇਲ ਕਰਨ ਦੇ ਮਾਮਲੇ ’ਚ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।