11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੈਰਾ ਮੈਡੀਕਲ ਸੰਘਰਸ਼ ਕਮੇਟੀ ਦੀ ਸਿਹਤ ਮੰਤਰੀ ਨਾਲ ਮੀਟਿੰਗ ਨਾਕਾਮ

ਲੁਧਿਆਣਾ , 11 ਨਵੰਬਰ (ਡਾ. ਤਰਲੋਚਨ ਸਿੰਘ)- ਪੈਰਾ ਮੈਡੀਕਲ ਸੰਘਰਸ਼ ਕਮੇਟੀ ਪੰਜਾਬ ਦੀ ਸਿਹਤ ਮੰਤਰੀ ਬਲਵੀਰ ਸਿੰਘ ਤੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨਾਲ ਸੈਕਟਰ-2, ਚੰਡੀਗੜ੍ਹ ਵਿਖੇ ਹੋਈ ਮੀਟਿੰਗ ਬੇਸਿੱਟਾ ਰਹਿਣ ਕਾਰਨ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਸਮੂਹ ਮੁਲਾਜ਼ਮਾਂ ਵਿਚ ਤਿੱਖਾ ਰੋਸ ਤੇ ਗ਼ੁੱਸੇ ਦੀ ਲਹਿਰ ਦੌੜ ਗਈ ਹੈ।

ਜਸਮੇਲ ਸਿੰਘ ਦਿਓਲ 12-11-2026
ਲੁਧਿਆਣਾ , 11 ਨਵੰਬਰ (ਡਾ. ਤਰਲੋਚਨ ਸਿੰਘ)- ਪੈਰਾ ਮੈਡੀਕਲ ਸੰਘਰਸ਼ ਕਮੇਟੀ ਪੰਜਾਬ ਦੀ ਸਿਹਤ ਮੰਤਰੀ ਬਲਵੀਰ ਸਿੰਘ ਤੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨਾਲ ਸੈਕਟਰ-2, ਚੰਡੀਗੜ੍ਹ ਵਿਖੇ ਹੋਈ ਮੀਟਿੰਗ ਬੇਸਿੱਟਾ ਰਹਿਣ ਕਾਰਨ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਸਮੂਹ ਮੁਲਾਜ਼ਮਾਂ ਵਿਚ ਤਿੱਖਾ ਰੋਸ ਤੇ ਗ਼ੁੱਸੇ ਦੀ ਲਹਿਰ ਦੌੜ ਗਈ ਹੈ। ਸਰਕਾਰ ਦੇ ਨਕਾਰਾਤਮਿਕ ਰਵੱਈਏ ਤੋਂ ਖ਼ਫ਼ਾ ਹੋ ਕੇ ਮੁਲਾਜ਼ਮਾਂ ਨੇ ਵਿਭਾਗ ਤੇ ਪੰਜਾਬ ਸਰਕਾਰ ਨੂੰ 10 ਦਿਨਾਂ ਦਾ ਤਿੱਖਾ ਅਲਟੀਮੇਟਮ ਜਾਰੀ ਕਰ ਦਿੱਤਾ ਹੈ। ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ਵਿਚ ਸਮੂਹ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨਾ ਅਤੇ ਦਿੱਲੀ ਦੀ ਤਰਜ਼ ’ਤੇ ਤਨਖ਼ਾਹਾਂ ਵਿਚ 20 ਪ੍ਰਤੀਸ਼ਤ ਵਾਧਾ ਕਰਨਾ ਸ਼ਾਮਿਲ ਸੀ। ਜ਼ਿਕਰਯੋਗ ਹੈ ਕਿ ਸਾਲ 2023 ਦੀ ਪਾਲਸੀ ਦੌਰਾਨ ਇਨ੍ਹਾਂ ਮੁਲਾਜ਼ਮਾਂ ਦੀ ਵੈਰੀਫਿਕੇਸ਼ਨ ਹੋਣ ਦੇ ਬਾਵਜੂਦ, ਮੌਜੂਦਾ ਨੀਤੀ ਵਿਚ ਸੈਂਟਰ ਸਪਾਂਸਰਡ ਸਕੀਮਾਂ ਦੇ ਬਾਹਰ ਰੱਖ ਕੇ ਕੋਝਾ ਮਜ਼ਾਕ ਕੀਤਾ ਗਿਆ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਸਮੂਹ ਕਰਮਚਾਰੀਆਂ ਨਾਲ ਵਰਚੂਅਲ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਵਲੋਂ ਇਹ ਕਹਿਣਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਸਹੂਲਤਾਂ ਦੇ ਰਹੀ ਹੈ, ਤੁਹਾਡੇ ਲਈ ਪੈਸਾ ਕਿੱਥੋਂ ਆਵੇਗਾ, ਸਰਕਾਰ ਦੀ ਮੁਲਾਜ਼ਮ ਵਿਰੋਧੀ ਮਾਨਸਿਕਤਾ ਤੇ ਅੰਨ੍ਹੀ ਲਾਪਰਵਾਹੀ ਨੂੰ ਜੱਗ ਜ਼ਾਹਿਰ ਕਰਦਾ ਹੈ। ਮੁਲਾਜ਼ਮ ਜਥੇਬੰਦੀ ਨੇ ਸਰਕਾਰ ਨੂੰ ਦਿੱਤੇ 10 ਦਿਨਾਂ ਦੇ ਅਲਟੀਮੇਟਮ ਦੌਰਾਨ ਸਰਕਾਰ ਨੇ ਕੋਈ ਸਾਰਥਕ ਕਦਮ ਨਾ ਚੁੱਕਿਆ ਤਾਂ 23 ਨਵੰਬਰ ਤੋਂ ਹਰ ਤਰ੍ਹਾਂ ਦਾ ਕੰਮਕਾਜ ਮੁਕੰਮਲ ਤੌਰ ‘ਤੇ ਠੱਪ ਕਰਕੇ ਤਿੱਖਾ ਰਾਜ ਪੱਧਰੀ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਜੇਕਰ ਫਿਰ ਵੀ ਆਉਣ ਵਾਲੇ ਵਿਸ਼ਵ ਏਡਜ਼ ਦਿਵਸ 1 ਦਸੰਬਰ ਤੱਕ ਪੰਜਾਬ ਸਰਕਾਰ ਵਲੋਂ ਤਨਖ਼ਾਹ ਵਾਧੇ ਅਤੇ ਰੈਗੂਲਰ ਕਰਨ ਸਬੰਧੀ ਕੋਈ ਅਧਿਕਾਰਤ ਪੱਤਰ ਜਾਰੀ ਨਾ ਕੀਤਾ ਗਿਆ, ਤਾਂ ਇਹ ਕਰਮਚਾਰੀ ਸਟੇਟ ਪੱਧਰ ‘ਤੇ ਪੱਕੇ ਧਰਨੇ ‘ਤੇ ਬੈਠ ਜਾਣਗੇ।
ਪਿਛਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨੂੰ ਨੌਕਰੀਆਂ ਦੇ ਨਾਂਅ ’ ਤੇ ਮੂਰਖ ਬਣਾ ਰਹੀ ਹੈ - ਲੱਧੜ ਕਿਹਾ, ਤਰਸ ਦੇ ਆਧਾਰ ’ਤੇ ਨਿਯੁਕਤੀਆਂ ਕਰ... ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।