14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੀ . ਏ . ਯੂ . ਕਰਮਚਾਰੀਆਂ ਦੀ ਟੀਮ ਨੇ ਆਲ ਇੰਡੀਆ ਵਾਈਸ - ਚਾਂਸਲਰ ਟੀ -20 ਕ੍ਰਿਕਟ ਕੱਪ ’ ਚ ਲਿਆ ਹਿੱਸਾ

ਲੁਧਿਆਣਾ, 13 ਨਵੰਬਰ (ਜਸਵਿੰਦਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕਰਮਚਾਰੀਆਂ ਦੀ ਟੀਮ 22ਵੇਂ ਆਲ ਇੰਡੀਆ ਵਾਈਸ-ਚਾਂਸਲਰ ਟੀ-20 ਕ੍ਰਿਕਟ ਕੱਪ ਵਿਚ ਹਿੱਸਾ ਲੈ ਰਹੀ ਹੈ। ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਟੂਰਨਾਮੈਂਟ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰਲ ਸਾਇੰਸ ਐਂਡ ਟੈਕਨਾਲੋਜੀ, ਜੰਮੂ ਵਿਖੇ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 14-11-2026
ਲੁਧਿਆਣਾ, 13 ਨਵੰਬਰ (ਜਸਵਿੰਦਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕਰਮਚਾਰੀਆਂ ਦੀ ਟੀਮ 22ਵੇਂ ਆਲ ਇੰਡੀਆ ਵਾਈਸ-ਚਾਂਸਲਰ ਟੀ-20 ਕ੍ਰਿਕਟ ਕੱਪ ਵਿਚ ਹਿੱਸਾ ਲੈ ਰਹੀ ਹੈ। ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਟੂਰਨਾਮੈਂਟ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰਲ ਸਾਇੰਸ ਐਂਡ ਟੈਕਨਾਲੋਜੀ, ਜੰਮੂ ਵਿਖੇ ਕਰਵਾਇਆ ਜਾ ਰਿਹਾ ਹੈ। ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਜੋਨੇਬ ਉਮਰ ਉਬਦੁੱਲਾ ਨੇ ਮੁੱਖ ਮਹਿਮਾਨ ਵਜੋਂ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਹ ਟੂਰਨਾਮੈਂਟ 13 ਨਵੰਬਰ ਤੋਂ 23 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ। ਭਾਰਤ ਭਰ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੀਆਂ 24 ਟੀਮਾਂ ਇਸ ਟੂਰਨਾਮੈਂਟ ਵਿਚ ਹਿੱਸਾ ਲੈ ਰਹੀਆਂ ਹਨ। ਸਮਾਰੋਹ ਦੌਰਾਨ ਪੀ.ਏ.ਯੂ. ਦੀ ਕਰਮਚਾਰੀਆਂ ਦੀ ਟੀਮ ਨੇ ਮੁੱਖ ਮੰਤਰੀ ਜੋਨੇਬ ਉਮਰ ਅਬਦੁੱਲਾ ਨੂੰ ਸਨਮਾਨ ਚਿੰਨ੍ਹ ਵੀ ਪ੍ਰਦਾਨ ਕੀਤਾ।
ਪਿਛਲੀ ਖ਼ਬਰ ਲਿਟਲ ਲਰਨਰਸ ਪ੍ਰੀ - ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਕਰਾਇਆ ਅਗਲੀ ਖ਼ਬਰ ਬਾਬਾ ਮੁਕੰਦ ਸਿੰਘ ਸਕੂਲ ਡਾਬਾ ਦੇ ਵਿਦਿਆਰਥੀ ਨੇ ਗਤਕਾ ’ ਚ ਤਗਮਾ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।