14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

‘ ਆਪ ’ ਦੇ ਐਸ . ਸੀ . ਵਿੰਗ ਨੇ ਚੰਨੀ ਦਾ ਲੁਧਿਆਣਾ ’ ਚ ਕਾਲੀਆਂ ਝੰਡੀਆਂ ਨਾਲ ਕੀਤਾ ਤਿੱਖਾ ਵਿਰੋਧ

ਲੁਧਿਆਣਾ, 13 ਨਵੰਬਰ (ਡਾ. ਤਰਲੋਚਨ ਸਿੰਘ)- ਪਿਛਲੇ ਦਿਨੀ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਵਲੋਂ ਆਪਣੀ ਹੀ ਪਾਰਟੀ ਦੇ ਦਲਿਤ ਨੇਤਾ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਕੀਤੀ ਕਥਿਤ ਕੁੱਟਮਾਰ ਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਐੱਸ.

ਚੰਨੀ ‘ਜਵਾਨੀ ਸੰਭਾਲ ਯਾਤਰਾ’ ਦੀ ਬਜਾਏ ਦਲਿਤਾਂ ਦੇ ਸਨਮਾਨ ਦੀ ਰਾਖੀ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ-ਕਪਿਲ ਸਿੱਧੂ 14-11-2026
ਲੁਧਿਆਣਾ, 13 ਨਵੰਬਰ (ਡਾ. ਤਰਲੋਚਨ ਸਿੰਘ)- ਪਿਛਲੇ ਦਿਨੀ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਵਲੋਂ ਆਪਣੀ ਹੀ ਪਾਰਟੀ ਦੇ ਦਲਿਤ ਨੇਤਾ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਕੀਤੀ ਕਥਿਤ ਕੁੱਟਮਾਰ ਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਵੱਲੋਂ ਲੁਧਿਆਣਾ ਦੇ ਫੁਆਰਾ ਚੌਂਕ ਵਿਖੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਯਾਤਰਾ’ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਾਂਗਰਸ ਪਾਰਟੀ ਤੇ ਇਸ ਦੇ ਆਗੂਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦਲਿਤ ਸਮਾਜ ਦੇ ਸਨਮਾਨ ਅਤੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਪਿਲ ਸਿੱਧੂ ਅਤੇ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਗੋਪੀ ਨੇ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਵਰਗੀ ਪੁਰਾਣੀ ਸਿਆਸੀ ਪਾਰਟੀ ਦੇ ਆਗੂਆਂ ਨਾਲ ਜੁੜਿਆ ਅਜਿਹਾ ਵਿਵਾਦ ਬੇਹੱਦ ਗੰਭੀਰ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜਦੋਂ 140 ਸਾਲ ਪੁਰਾਣੀ ਕਾਂਗਰਸ ਪਾਰਟੀ ਦੀ ਕਮਾਨ ਅੱਜ ਦਲਿਤ ਸਮਾਜ ਨਾਲ ਸਬੰਧਤ ਮੱਲਿਕਾਰਜੁਨ ਖੜਗੇ ਦੇ ਹੱਥਾਂ ਵਿਚ ਹੈ ਤਾਂ ਪਾਰਟੀ ਦੇ ਆਗੂਆਂ ਵਲੋਂ ਦਲਿਤ ਨੌਜਵਾਨ ਨਾਲ ਕਥਿਤ ਤੌਰ ’ਤੇ ਅਜਿਹਾ ਵਿਵਹਾਰ ਕੀਤੇ ਜਾਣ ਦੇ ਦੋਸ਼ ਹੋਰ ਵੀ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਉਹਨਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ‘ਜਵਾਨੀ ਸੰਭਾਲ ਯਾਤਰਾ’ ਕੱਢਣ ਦੀ ਬਜਾਏ ਪਹਿਲਾਂ ਦਲਿਤ ਆਗੂਆਂ ਦੇ ਮਾਣ ਸਨਮਾਨ ਨੂੰ ਬਹਾਲ ਕਰਨ ਵੱਲ ਧਿਆਨ ਦੇਣ। ਕਪਿਲ ਸਿੱਧੂ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ ਲਗਭਗ ਅੱਠ ਦਹਾਕੇ ਬੀਤ ਚੁੱਕੇ ਹਨ, ਪਰ ਅੱਜ ਵੀ ਸਮਾਜ ਦੇ ਕੁਝ ਪ੍ਰਭਾਵਸ਼ਾਲੀ ਅਤੇ ਧਨਾਢ ਲੋਕਾਂ ਦੀ ਮਾਨਸਿਕਤਾ ਵਿੱਚ ਬਰਾਬਰੀ ਨੂੰ ਲੈ ਕੇ ਬਦਲਾਅ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਵਾਲੀ ਘਟਨਾ ਸਬੰਧੀ ਕਾਂਗਰਸ ਪਾਰਟੀ ਆਪਣਾ ਪੱਖ ਸਪੱਸ਼ਟ ਕਰੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਵਿਰੋਧ ਪ੍ਰਦਰਸ਼ਨ ਵਿੱਚ ਲੁਧਿਆਣਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਜ਼ਿਲ੍ਹਾ ਸਕੱਤਰ ਅਤੇ ਕੌਂਸਲਰ ਨਿਧੀ ਗੁਪਤਾ, ਪਰਮਵੀਰ ਸਿੰਘ, ਮੀਡੀਆ ਇੰਚਾਰਜ ਪੁਨੀਤ ਸਾਹਨੀ, ਦਿਹਾਤੀ ਦੇ ਪ੍ਰਧਾਨ ਡਾ. ਤੇਜਪਾਲ ਸਿੰਘ ਗਿੱਲ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਗੁਰਪ੍ਰੀਤ ਸਿੰਘ ਗੋਪੀ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿੱਕੀ ਰੂਪਰਾਏ, ਅਮਰਦਾਸ ਆਪ ਆਗੂ ਤਲਵੰਡੀ ਕਲਾਂ, ਲੁਧਿਆਣਾ ਮਹਿਲਾ ਵਿੰਗ ਦੀ ਪ੍ਰਧਾਨ ਮਨੀਸ਼ਾ ਕਪੂਰ ਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਆਪਣੇ ਸੁਨਹਿਰੀ ਭਵਿੱਖ ਤੇ ਪੰਜਾਬ ਦੀ ਬਿਹਤਰੀ ਲਈ ਨੌਜਵਾਨ ਖੁਦ ਅੱਗੇ ਆ ਕੇ ਜਥੇਬੰਦੀ ਨਾਲ ਜੁੜ ਰਹੇ ਹਨ - ਇਯਾਲੀ , ਸਿਵਾਲ... ਅਗਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਨੇ ਮੁੱਖ ਡੰਪ ਸਾਈਟ ਦੇ ਸਹੀ ਕੰਮਕਾਜ ਤੇ ਸ਼ਹਿਰ ’ ਚ ਸਫ਼ਾਈ ਨੂੰ ਯਕੀਨੀ ਬਣਾਉਣ ਲਈਆਦੇਸ਼ ਕੀਤੇ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।