15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

‘ ਮਾਂਵਾਂ ਭੈਣਾਂ ਧੀਆਂ ਦੀ ਲਲਕਾਰ ’ ਰੈਲੀ ਦੀਆਂ ਤਿਆਰੀਆਂ ਦਾ ਰਣਜੀਤ ਸਿੰਘ ਢਿੱਲੋਂ ਨੇ ਲਿਆ ਜਾਇਜ਼ਾ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੂਬੇ ਭਰ ਵਿਚ ਨਸ਼ਿਆਂ ਕਾਰਨ ਬਰਬਾਦ ਹੋ ਰਹੀ ਨੌਜਵਾਨ ਪੀੜੀ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਮੁਹਿੰਮ ‘ਮਾਵਾਂ ਭੈਣਾਂ ਧੀਆਂ ਦੀ ਲਲਕਾਰ, ਅਸੀਂ ਬੰਦ ਕਰਵਾਵਾਂਗੀਆਂ ਨਸ਼ਿਆਂ ਦਾ ਵਪਾਰ’ ਤਹਿਤ 16 ਨਵੰਬਰ ਦਿਨ ਸੋਮਵਾਰ ਨੂੰ ਡਾਲਫਿਨ ਚੌਕ, ਨੇੜੇ ਬਾਬਾ ਬਾਲਕ ਨਾਥ ਮੰਦਿਰ ਸੁਭਾਸ਼ ਨਗਰ ਵਿਖੇ ਬਾਅਦ ਦੁਪਹਿਰ 2. 30 ਵਜੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸਦਾ ਸਾਬਕਾ ਵਿਧਾਇਕ ਅਤੇ ਹਲਕਾ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਰਣਜੀਤ ਸਿੰਘ ਢਿੱਲੋਂ ਨੇ ਜਾਇਜ਼ਾ ਲਿਆ।

ਅਜੀਤ ਡੈਸਕ 15-11-2026
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੂਬੇ ਭਰ ਵਿਚ ਨਸ਼ਿਆਂ ਕਾਰਨ ਬਰਬਾਦ ਹੋ ਰਹੀ ਨੌਜਵਾਨ ਪੀੜੀ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਮੁਹਿੰਮ ‘ਮਾਵਾਂ ਭੈਣਾਂ ਧੀਆਂ ਦੀ ਲਲਕਾਰ, ਅਸੀਂ ਬੰਦ ਕਰਵਾਵਾਂਗੀਆਂ ਨਸ਼ਿਆਂ ਦਾ ਵਪਾਰ’ ਤਹਿਤ 16 ਨਵੰਬਰ ਦਿਨ ਸੋਮਵਾਰ ਨੂੰ ਡਾਲਫਿਨ ਚੌਕ, ਨੇੜੇ ਬਾਬਾ ਬਾਲਕ ਨਾਥ ਮੰਦਿਰ ਸੁਭਾਸ਼ ਨਗਰ ਵਿਖੇ ਬਾਅਦ ਦੁਪਹਿਰ 2.30 ਵਜੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸਦਾ ਸਾਬਕਾ ਵਿਧਾਇਕ ਅਤੇ ਹਲਕਾ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਰਣਜੀਤ ਸਿੰਘ ਢਿੱਲੋਂ ਨੇ ਜਾਇਜ਼ਾ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਢਿੱਲੋਂ ਨੇ ਦੱਸਿਆ ਕਿ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਰੈਲੀ ਵਿਚ ਵਿਸ਼ੇਸ਼ ਤੌਰ ’ਤੇ ਪੁੱਜ ਰਹੇ ਹਨ, ਜਿਨ੍ਹਾਂ ਦੇ ਵਿਚਾਰ ਸੁਣਨ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਦੇ ਰਾਜ ਵਿਚ ਨਸ਼ਾ ਸਿਖ਼ਰਾਂ ’ਤੇ ਪਹੁੰਚ ਗਿਆ ਹੈ ਅਤੇ ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਮੌਤ ਦੇ ਮੂੰਹ ਜਾਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸ਼ੁਰੂ ਕੀਤੀ ਮੁਹਿੰਮ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੁੜਨਾ ਚਾਹੀਦਾ ਹੈ ਤਾਂ ਜੋ ਪੰਜਾਬ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ ‘ਤੇ ਖ਼ਾਤਮਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲ-ਦਲ ਵਿਚ ਧਸਣ ਤੋਂ ਬਚਾਉਣਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ੁਰੂ ਕੀਤੀ ਮੁਹਿੰਮ ਦਾ ਜ਼ਰੂਰ ਹਿੱਸਾ ਬਣਨ। ਇਸ ਮੌਕੇ ਬਲਵਿੰਦਰ ਸਿੰਘ ਐਮ.ਡੀ., ਬਲਕਾਰ ਸਿੰਘ ਆਨੰਦਪੁਰ, ਸ਼ਿਵ ਵਰਮਾ, ਸੁਖਵਿੰਦਰ ਸਿੰਘ ਢਿੱਲੋਂ, ਰਣਜੀਤ ਸਿੰਘ ਬਜਾਜ, ਗਗਨ ਮਨੀ, ਸਿਮਰਜੀਤ ਸਿੰਘ ਸਮਰਾ, ਬੱਲੀ ਵੜੈਚ ਅਤੇ ਗੁਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸਿਹਤ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।