ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ ਧਰਾਵਾਥ ਸਾਈ ਪ੍ਰਕਾਸ਼ ਗੁਰਦੁਆਰਾ ਸ਼ੀਹਦ ਬਾਬਾ ਦੀਪ ਸਿੰਘ ਜੀ ਵਿਖੇ ਹੋਏ ਨਤਮਸਤਕ
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ ਧਰਾਵਥ ਸਾਈ ਪ੍ਰਕਾਸ਼ ਨੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਵਿਖੇ ਨਤਮਸਤਕ ਹੋਏ । ਇਸ ਮੌਕੇ ਗੁਰਦੁਆਰਾ ਦੇ ਟਰੱਸਟੀ ਅਮਰਜੀਤ ਸਿੰਘ ਟਿੱਕਾ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਬਾਰੇ ਪੜ੍ਹਦਿਆਂ ਬਾਬਾ ਦੀਪ ਸਿੰਘ ਜੀ ਬਾਰੇ ਪੜ੍ਹਿਆ ਸੀ ਤਾਂ ਮੇਰੀ ਬਾਬਾ ਦੀਪ ਸਿੰਘ ਜੀ ਪ੍ਰਤੀ ਬਹੁਤ ਸ਼ਰਧਾ ਹੈ ਅਤੇ ਇਸ ਲਈ ਉਹ ਇਸ ਅਸਥਾਨ ਤੇ ਨਤਮਸਤਕ ਹੋਣ ਲਈ ਆਏ ਹਨ।
ਅਜੀਤ ਡੈਸਕ
16-11-2026