16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1, ਦੁੱਗਰੀ ਵਿਖੇ ਦਸਵੇਂ ਪਾਤਸ਼ਾਹ ਦਾ ਜੋਤੀ ਜੋਤਿ ਦਿਵਸ ਮਨਾਇਆ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕਥਾ ਤੇ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।

ਅਜੀਤ ਡੈਸਕ 16-11-2026
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕਥਾ ਤੇ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਸ਼ਾਮ ਦੇ ਦੀਵਾਨਾਂ ਦੌਰਾਨ ਸੋਦਰੁ ਰਹਿਰਾਸ ਸਾਹਿਬ ਜੀ ਦੀ ਚੌਂਕੀ ਤੋਂ ਉਪਰੰਤ ਭਾਈ ਅੰਮ੍ਰਿਤਪਾਲ ਸਿੰਘ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਦੇ ਜੋਤੀ ਜੋਤਿ ਦਿਵਸ ਦੇ ਇਤਿਹਾਸ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਡਾਕਟਰ ਪ੍ਰੇਮ ਸਿੰਘ ਚਾਵਲਾ, ਗੁਰਿੰਦਰ ਸਿੰਘ ਚਾਵਲਾ, ਮਲਕੀਤ ਸਿੰਘ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਕੀਰਤਨੀ ਜਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਕਥਾਵਾਚਕ ਗਿਆਨੀ ਸਿਮਰਨਜੀਤ ਸਿੰਘ ਪੰਜੋਖਰਾ ਸਾਹਿਬ ਵਾਲੇ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਜੋਤੀ ਜੋਤਿ ਦਿਵਸ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਸਮਾਪਤੀ ਮੌਕੇ ਪਰਮਿੰਦਰ ਸਿੰਘ ਵੱਲੋਂ ਗਿਆਨੀ ਸਿਮਰਨਜੀਤ ਸਿੰਘ ਜੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਮਾਗਮਾਂ ਵਿੱਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਬਲਵੀਰ ਸਿੰਘ, ਤਜਿੰਦਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਜਸਪਾਲ ਸਿੰਘ, ਸਰਬਜੀਤ ਸਿੰਘ ਝੱਗੜ, ਕ੍ਰਿਪਾਲ ਸਿੰਘ ਕਾਲੜਾ ਅਤੇ ਹਰਪਾਲ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਸਮਾਗਮ ਦੌਰਾਨ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਸੰਗਤਾਂ ਇਸੇ ਤਰ੍ਹਾਂ ਰੋਜ਼ਾਨਾ ਪਰਿਵਾਰਾਂ ਸਮੇਤ ਗੁਰੂ ਘਰ ਹਾਜ਼ਰੀਆਂ ਭਰਨ। ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਹਰ ਇਕ ਵਿਅਕਤੀ ਨੂੰ ਅੱਗੇ ਆਉਣ ਦੀ ਲੋੜ - ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।