16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਆਂਢੀ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਭਾਜਪਾ ਕੌਂਸਲਰ ਤੇ ਉਸਦੇ ਭਰਾ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਗਵਾਂਢੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਭਾਜਪਾ ਕੌਂਸਲਰ ਤੇ ਉਸਦੇ ਭਰਾ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪ੍ਰੇਮ ਨਗਰ ਦੇ ਰਹਿਣ ਵਾਲੇ ਰਾਜ ਕੁਮਾਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਮੁਕੇਸ਼ ਖੱਤਰੀ ਤੇ ਉਸਦੇ ਭਰਾ ਚੇਤਨ ਖੱਤਰੀ ਵਾਸੀ ਪ੍ਰੇਮ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਗਵਾਂਢੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਭਾਜਪਾ ਕੌਂਸਲਰ ਤੇ ਉਸਦੇ ਭਰਾ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪ੍ਰੇਮ ਨਗਰ ਦੇ ਰਹਿਣ ਵਾਲੇ ਰਾਜ ਕੁਮਾਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਮੁਕੇਸ਼ ਖੱਤਰੀ ਤੇ ਉਸਦੇ ਭਰਾ ਚੇਤਨ ਖੱਤਰੀ ਵਾਸੀ ਪ੍ਰੇਮ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਨ੍ਹਾਂ ਦੇ ਗਵਾਂਢ ਵਿਚ ਰਹਿੰਦੇ ਹਨ। ਬੀਤੇ ਦਿਨ ਇਹ ਦੋਵੇਂ ਬਹਿਸਬਾਜ਼ੀ ਕਰ ਰਹੇ ਸਨ ਅਤੇ ਰੋਲਾ ਪਾ ਰਹੇ ਸਨ, ਜਦੋਂ ਉਸਨੇ ਇਹਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਇਹ ਦੋਵੇਂ ਉਸ ਨਾਲ ਉਲਝ ਪਏ ਅਤੇ ਜ਼ਬਰਦਸਤੀ ਉਸ ਦੇ ਘਰ ਦਾਖਲ ਹੋ ਗਏ ਅਤੇ ਘਰ ਅੰਦਰ ਦਾਖਲ ਹੋ ਕੇ ਇਹਨਾਂ ਨੇ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਸਰਕਾਰ ਆਉਣ ’ ਤੇ ਆਟਾ - ਦਾਲ , ਸ਼ਗਨ ਤੇ ਹੋਰ ਸਕੀਮਾਂ ਮੁੜ ਤੋਂ ਸ਼ੁਰੂ ਕਰਾਂਗੇ - ਬੀਬਾ ਬਾ... ਅਗਲੀ ਖ਼ਬਰ ਸ਼ਿਵਪੁਰੀ ਨੇੜੇ ਯੂਨੀਫ਼ਾਰਮ ਬਣਾਉਣ ਵਾਲੀ ਫ਼ੈਕਟਰੀ ’ਚ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।