17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਪ੍ਰੈੱਸ ਦਿਵਸ ਮਨਾਇਆ

ਲੁਧਿਆਣਾ, 16 ਨਵੰਬਰ (ਜਸਵਿੰਦਰ ਸਿੰਘ)- ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੇ ਤਹਿਤ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਵਲੋਂ ਕਾਲਜ ਕੈਂਪਸ ਵਿਚ ਰਾਸ਼ਟਰੀ ਪ੍ਰੈੱਸ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਆਪਣੇ ਖੁਦ ਦੇ ਅਖ਼ਬਾਰ ਤਿਆਰ ਕੀਤੇ, ਜਿਨ੍ਹਾਂ ਵਿਚ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ਨਾਲ ਸਬੰਧਿਤ ਖ਼ਬਰਾਂ ਨੂੰ ਸ਼ਾਮਿਲ ਕੀਤਾ ਗਿਆ।

ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਜਸਵਿੰਦਰ ਸਿੰਘ)- ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੇ ਤਹਿਤ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਵਲੋਂ ਕਾਲਜ ਕੈਂਪਸ ਵਿਚ ਰਾਸ਼ਟਰੀ ਪ੍ਰੈੱਸ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਆਪਣੇ ਖੁਦ ਦੇ ਅਖ਼ਬਾਰ ਤਿਆਰ ਕੀਤੇ, ਜਿਨ੍ਹਾਂ ਵਿਚ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ਨਾਲ ਸਬੰਧਿਤ ਖ਼ਬਰਾਂ ਨੂੰ ਸ਼ਾਮਿਲ ਕੀਤਾ ਗਿਆ। ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥਣਾਂ ਨੂੰ ਖ਼ਬਰਾਂ ਇਕੱਠੀਆਂ ਕਰਨ, ਰਿਪੋਰਟਿੰਗ ਕਰਨ ਅਤੇ ਪ੍ਰਿੰਟ ਮੀਡੀਆ ਰਾਹੀਂ ਮਹੱਤਵਪੂਰਨ ਮੁੱਦਿਆਂ ਨੂੰ ਪੇਸ਼ ਕਰਨ ਦਾ ਵਿਹਾਰਕ ਤਜਰਬਾ ਪ੍ਰਦਾਨ ਕਰਨਾ ਸੀ। ਵਿਭਾਗ ਮੁਖੀ ਡਾ. ਕੀਰਤੀ ਧਵਨ ਨੇ ਵਿਦਿਆਰਥਣਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਅਤੇ ਨੈਤਿਕ ਪੱਤਰਕਾਰੀ ਦੇ ਸਿਧਾਂਤਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਇਸ ਪਹਿਲਕਦਮੀ ਦੀ ਤਾਰੀਫ਼ ਕੀਤੀ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਵਿਚ ਜਾਗਰੂਕਤਾ ਪੈਦਾ ਕਰਨ ਲਈ ਇਕ ਆਜ਼ਾਦ, ਨਿਰਪੱਖ ਅਤੇ ਜ਼ਿੰਮੇਵਾਰ ਪ੍ਰੈੱਸ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1, ਦੁੱਗਰੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾ... ਅਗਲੀ ਖ਼ਬਰ ਚਰਸ ਬਰਾਮਦਗੀ ਦੇ ਮਾਮਲੇ ’ ਚ ਨਸ਼ਾ ਤਸਕਰ ਨੂੰ 10 ਸਾਲ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।