ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 66 ਵਿਖੇ ਸੜਕਾਂ ਦਾ ਨਿਰਮਾਣ ਕਾਰਜਾਂ ਦਾ ਉਦਘਾਟਨ
ਲੁਧਿਆਣਾ, 16 ਨਵੰਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਉਤਰੀ ਅਧੀਨ ਪੈਂਦੇ ਵਾਰਡ ਨੰਬਰ-66 ਦੇ ਮੁਹੱਲਾ ਦੁਰਗਾਪੁਰੀ ਦੀ ਗਲੀ ਨੰਬਰ 10, 11, 12, 13 ਅਤੇ 14 ਦੀਆਂ ਸੜਕਾਂ ਦਾ ਉਦਘਾਟਨ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਸਥਾਨਕ ਲੋਕਾਂ ਦੀ ਮੌਜੂਦਗੀ ਵਿਚ ਕੀਤਾ।
ਲੁਧਿਆਣਾ, 16 ਨਵੰਬਰ (ਡਾ.ਤਰਲੋਚਨ ਸਿੰਘ)-ਵਿਧਾਨ ਸਭਾ ਉਤਰੀ ਅਧੀਨ ਪੈਂਦੇ ਵਾਰਡ ਨੰਬਰ-66 ਦੇ ਮੁਹੱਲਾ ਦੁਰਗਾਪੁਰੀ ਦੀ ਗਲੀ ਨੰਬਰ 10, 11, 12, 13 ਅਤੇ 14 ਦੀਆਂ ਸੜਕਾਂ ਦਾ ਉਦਘਾਟਨ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਸਥਾਨਕ ਲੋਕਾਂ ਦੀ ਮੌਜੂਦਗੀ ਵਿਚ ਕੀਤਾ। ਇਸ ਤੋਂ ਪਹਿਲਾਂ ਸਥਾਨਕ ਨਿਵਾਸੀਆਂ ਨੇ ਵਿਧਾਇਕ ਬੱਗਾ ਦਾ ਸਵਾਗਤ ਕਰਦਿਆਂ ਵਿਕਾਸ ਕਾਰਜਾਂ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਵਿਧਾਇਕ ਬੱਗਾ ਨੇ ਆਪਣੇ ਸੰਬੋਧਨ ਵਿਚ ਵਿਕਾਸ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਵਾਰਡ-66 ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ, ਪਾਣੀ ਅਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਨਤਾ ਦੀ ਸੇਵਾ ਅਤੇ ਵਿਕਾਸ ਹੀ ਉਨ੍ਹਾਂ ਦਾ ਸਭ ਤੋਂ ਵੱਡਾ ਧਰਮ ਹੈ। ਸਥਾਨਕ ਲੋਕਾਂ ਨੇ ਕਿਹਾ ਕਿ ਨਵੀਆਂ ਸੜਕਾਂ ਬਣਨ ਨਾਲ ਆਵਾਜਾਈ ਵਿਚ ਆਸਾਨੀ ਹੋਵੇਗੀ ਅਤੇ ਬਰਸਾਤ ਦੇ ਦਿਨਾਂ ਵਿਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਛੁਟਕਾਰਾ ਮਿਲੇਗਾ। ਇਸ ਮੌਕੇ ਮਹਿਲਾ ਵਿੰਗ ਪ੍ਰਧਾਨ ਮਨੀਸ਼ਾ ਕਪੂਰ, ਬਲਾਕ ਪ੍ਰਧਾਨ ਨਰਿੰਦਰ ਮੱਕੜ, ਵਾਰਡ ਪ੍ਰਧਾਨ ਸੁਨੀਲ ਸ਼ਰਮਾ, ਗੱਗੂ ਡੰਗ, ਰੋਹਿਤ ਡੰਗ, ਪੰਕਜ ਸਹਿਗਲ, ਸੰਨੀ ਸਪਰਾ, ਰਾਜੀਵ ਸੱਗੜ, ਰਵੀਨੰਦਨ ਸ਼ਰਮਾ, ਬੰਨੂ ਕਪੂਰ, ਪ੍ਰਵੀਨ ਭਾਰਦਵਾਜ, ਰਵੀ ਜਸਰਾ, ਭਾਨੂ ਕਪੂਰ, ਪੰਡਿਤ ਜੀ ਅਤੇ ਰਾਜੂ ਬੱਤਰਾ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।