16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜਵਾਨੀ ਸੰਭਾਲ ਯਾਤਰਾ ਦਾ ਕੀਤਾ ਭਰਵਾਂ ਸਵਾਗਤ

ਲਾਡੋਵਾਲ, 16 ਨਵੰਬਰ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਜਵਾਨੀ ਸੰਭਾਲ ਯਾਤਰਾ ਦਾ ਬੀਤੀ ਰਾਤ ਲਾਡੋਵਾਲ ਅਤੇ ਆਸ ਪਾਸ ਦੇ ਕਾਂਗਰਸੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ ਅਤੇ ਸਾਬਕਾ ਸਰਪੰਚ ਹਰਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਇਸ ਯਾਤਰਾ ਦਾ ਹਰੇਕ ਪਿੰਡ, ਹਰੇਕ ਸ਼ਹਿਰ ਅਤੇ ਹਰੇਕ ਜਗ੍ਹਾ ’ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਕਿਉਂਕਿ ਪੰਜਾਬ ਦੇ ਲੋਕ ਆਪਣੇ ਹਰਮਨ ਪਿਆਰੇ ਨੇਤਾ ਚਰਨਜੀਤ ਸਿੰਘ ਚੰਨੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਿਆਂ ਦੇਖਣਾ ਚਾਹੁੰਦੇ ਹਨ।

ਅਜੀਤ ਡੈਸਕ 17-11-2026
ਲਾਡੋਵਾਲ, 16 ਨਵੰਬਰ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਜਵਾਨੀ ਸੰਭਾਲ ਯਾਤਰਾ ਦਾ ਬੀਤੀ ਰਾਤ ਲਾਡੋਵਾਲ ਅਤੇ ਆਸ ਪਾਸ ਦੇ ਕਾਂਗਰਸੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ ਅਤੇ ਸਾਬਕਾ ਸਰਪੰਚ ਹਰਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਇਸ ਯਾਤਰਾ ਦਾ ਹਰੇਕ ਪਿੰਡ, ਹਰੇਕ ਸ਼ਹਿਰ ਅਤੇ ਹਰੇਕ ਜਗ੍ਹਾ ’ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਕਿਉਂਕਿ ਪੰਜਾਬ ਦੇ ਲੋਕ ਆਪਣੇ ਹਰਮਨ ਪਿਆਰੇ ਨੇਤਾ ਚਰਨਜੀਤ ਸਿੰਘ ਚੰਨੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਿਆਂ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਹਰ ਪਾਸੇ ਹੋ ਰਹੀਆਂ ਕਾਂਗਰਸ ਦੀਆਂ ਮੀਟਿੰਗਾਂ ਵਿਚ ਚੰਨੀ-ਚੰਨੀ ਹੋ ਰਿਹਾ ਹੈ, ਜਦ ਕਿ ਜਵਾਨੀ ਸੰਭਾਲ ਸਾਈਕਲ ਯਾਤਰਾ ਨੇ ਚੰਨੀ ਦਾ ਕੱਦ ਸਿਆਸੀ ਗਲਿਆਰਿਆਂ ਵਿਚ ਹੋਰ ਵੀ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦਿਲੋਂ ਚਾਹੁੰਦੇ ਹਨ ਕਿ ਕਾਂਗਰਸ ਹਾਈ ਕਮਾਂਡ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ, ਕਿਉਂਕਿ ਚੰਨੀ ਚਿਹਰੇ ਸਦਕਾ ਹੀ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਹੂੰਝਾ ਫਿਰ ਜਿੱਤ ਹੋ ਸਕਦੀ ਹੈ। ਇਸ ਮੌਕੇ ਰੇਸ਼ਮ ਸਿੰਘ, ਗੱਗੀ ਗਿੱਲ, ਕਿਰਨ ਮੋਹਨ, ਰਜਿੰਦਰ ਰਾਣਾ, ਨੀਟਾ ਲਾਦੀਆਂ ਅਤੇ ਗੁਰਜੀਤ ਧਾਂਦਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲੇਖਿਕਾ ਮਨਪ੍ਰੀਤ ਕੌਰ ਭਾਟੀਆ ਦੀ ਦੂਜੀ ਪੁਸਤਕ ‘ਜਿਸ ਕਾਲ ਤੋਂ ਮੈਂ ਡਰਦੀ ਰਹੀ’ ਲੋਕ ਅਰਪਣ ਅਗਲੀ ਖ਼ਬਰ ਸਵੀਪ ਪ੍ਰੋਗਰਾਮ ਅਧੀਨ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।