17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ

ਡਾਬਾ/ਲੁਹਾਰਾ, 17 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਲੋਹਾਰਾ ਲੁਧਿਆਣਾ ਵਿਖੇ ਦੇਸ਼ ਦੇ ਮਹਾਨ ਇਨਕਲਾਬੀ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਧਾਨ ਬਲਦੇਵ ਸਿੰਘ ਦੋਸਾਂਝ, ਪ੍ਰਬੰਧਕ ਕਮੇਟੀ ਕਸ਼ਯਪ ਰਾਜਪੂਤ ਸੋਸ਼ਲ ਵੈੱਲਫੇਅਰ ਸੁਸਾਇਟੀ ਲੁਧਿਆਣਾ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਮਾਲਾਵਾਂ ਭੇਟ ਕਰਕੇ ਕੀਤੀ ਗਈ।

ਅਜੀਤ ਡੈਸਕ 18-11-2026
ਡਾਬਾ/ਲੁਹਾਰਾ, 17 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਲੋਹਾਰਾ ਲੁਧਿਆਣਾ ਵਿਖੇ ਦੇਸ਼ ਦੇ ਮਹਾਨ ਇਨਕਲਾਬੀ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਧਾਨ ਬਲਦੇਵ ਸਿੰਘ ਦੋਸਾਂਝ, ਪ੍ਰਬੰਧਕ ਕਮੇਟੀ ਕਸ਼ਯਪ ਰਾਜਪੂਤ ਸੋਸ਼ਲ ਵੈੱਲਫੇਅਰ ਸੁਸਾਇਟੀ ਲੁਧਿਆਣਾ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਮਾਲਾਵਾਂ ਭੇਟ ਕਰਕੇ ਕੀਤੀ ਗਈ। ਇਸ ਮੌਕੇ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ, ਗ਼ਦਰ ਲਹਿਰ ਵਿਚ ਪਾਏ ਯੋਗਦਾਨ ਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਤੇ ਭਾਸ਼ਣ ਪੇਸ਼ ਕੀਤੇ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਦੋ ਮਿੰਟ ਦਾ ਮੌਨ ਰੱਖ ਕੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਚੇਅਰਮੈਨ ਨਿਰਮਲ ਸਿੰਘ ਐੱਸ. ਐੱਸ., ਪ੍ਰਧਾਨ ਬਲਦੇਵ ਸਿੰਘ ਦੁਸਾਂਝ, ਸੀਨੀ. ਉਪ ਪ੍ਰਧਾਨ ਬਲਦੇਵ ਸਿੰਘ ਲੋਹਾਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਗਾਦੜੀ, ਰਘਬੀਰ ਸਿੰਘ ਗਾਦੜਾ, ਬਲਵੀਰ ਸਿੰਘ ਟਿੱਬਾ, ਕੈਸ਼ੀਅਰ ਗੁਰਪ੍ਰੀਤ ਸਿੰਘ ਮਾਲੜਾ, ਗੁਰਚਰਨ ਸਿੰਘ ਮਾਲਵਾ, ਵਾਇਸ ਪ੍ਰਿੰਸੀਪਲ ਮਨਦੀਪ ਸਿੰਘ, ਵਾਇਸ ਪ੍ਰਿੰਸੀਪਲ ਜਸਬੀਰ ਕੌਰ, ਰਜਵਿੰਦਰ ਕੌਰ, ਸੁਰਜੀਤ ਕੌਰ, ਗਗਨਦੀਪ ਕੌਰ, ਹਰਜੀਤ ਕੌਰ, ਸਿਮਰਨ ਕੌਰ, ਤਰਨਪ੍ਰੀਤ ਕੌਰ, ਵਰਸਾ, ਨੀਲਮ ਸ਼ਰਮਾ, ਸਿਮਰਨਜੀਤ ਕੌਰ, ਮੀਨਾ ਬਖਸ਼ੀ, ਸੁਰੇਖਾ ਦੇਵੀ, ਸੰਗੀਤਾ, ਸਿਮਰਨਜੀਤ ਕੌਰ, ਗੁਰਪ੍ਰੀਤ ਸਿੰਘ ਸੰਗੋਵਾਲ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪੀ . ਏ . ਯੂ . ਵਿਚ ਚੌਥੀ ਕੌਮਾਂਤਰੀ ਨਦੀਨ ਕਾਨਫਰੰਸ 18 ਤੋਂ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।