17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ਼ਹੀਦ ਸਰਾਭਾ ਦੇ ਸੁਪਨਿਆਂ ਦਾ ਸਮਾਜ ਸਿਰਜਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ - ਗਰੇਵਾਲ

ਲੁਧਿਆਣਾ, 17 ਨਵੰਬਰ (ਡਾ. ਤਰਲੋਚਨ ਸਿੰਘ)- ਦੇਸ਼ ਦੀ ਆਜ਼ਾਦੀ ਲਈ ਆਪਣੀ ਜਵਾਨੀ ਅਤੇ ਜ਼ਿੰਦਗੀ ਕੁਰਬਾਨ ਕਰਨ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 111ਵੇਂ ਸ਼ਹੀਦੀ ਦਿਹਾੜੇ ਮੌਕੇ ਹਲਕਾ ਪੂਰਬੀ ਤੋਂ ‘ਆਪ’ ਆਗੂ ਕੁਲਵਿੰਦਰ ਸਿੰਘ ਗਰੇਵਾਲ ਨੇ ਸਾਥੀਆਂ ਸਮੇਤ ਫ਼ਿਰੋਜ਼ ਗਾਂਧੀ ਮਾਰਕੀਟ, ਭਾਈ ਵਾਲਾ ਚੌਕ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ‘ਤੇ ਫੁੱਲ ਮਲਾਵਾਂ ਭੇਂਟ ਕਰਕੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕੀਤੀ।

ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ (ਡਾ. ਤਰਲੋਚਨ ਸਿੰਘ)- ਦੇਸ਼ ਦੀ ਆਜ਼ਾਦੀ ਲਈ ਆਪਣੀ ਜਵਾਨੀ ਅਤੇ ਜ਼ਿੰਦਗੀ ਕੁਰਬਾਨ ਕਰਨ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 111ਵੇਂ ਸ਼ਹੀਦੀ ਦਿਹਾੜੇ ਮੌਕੇ ਹਲਕਾ ਪੂਰਬੀ ਤੋਂ ‘ਆਪ’ ਆਗੂ ਕੁਲਵਿੰਦਰ ਸਿੰਘ ਗਰੇਵਾਲ ਨੇ ਸਾਥੀਆਂ ਸਮੇਤ ਫ਼ਿਰੋਜ਼ ਗਾਂਧੀ ਮਾਰਕੀਟ, ਭਾਈ ਵਾਲਾ ਚੌਕ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ‘ਤੇ ਫੁੱਲ ਮਲਾਵਾਂ ਭੇਂਟ ਕਰਕੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ, ਕੁਰਬਾਨੀ ਅਤੇ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ’ਤੇ ਗਰੇਵਾਲ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਦਾ ਮਾਣ ਹਨ, ਉਨ੍ਹਾਂ ਨੇ ਬਹੁਤ ਛੋਟੀ ਉਮਰ ਵਿਚ ਦੇਸ਼ ਦੀ ਆਜ਼ਾਦੀ ਦਾ ਸੁਪਨਾ ਦੇਖਿਆ ਅਤੇ ਉਸ ਸੁਪਨੇ ਨੂੰ ਸਾਕਾਰ ਕਰਨ ਲਈ ਆਪਣਾ ਸਭ ਕੁੱਝ ਨਿਛਾਵਰ ਕਰ ਦਿੱਤਾ। ਉਨ੍ਹਾਂ ਦੀ ਦਲੇਰੀ, ਨਿਡਰਤਾ ਅਤੇ ਇਨਕਲਾਬੀ ਸੋਚ ਅੱਜ ਵੀ ਹਰ ਭਾਰਤੀ ਦੇ ਦਿਲ ਵਿਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਦੀ ਹੈ। ਗਰੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਸਮੇਂ ਵਿਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਸਿਰਫ਼ ਉਨ੍ਹਾਂ ਦੇ ਬੁੱਤਾਂ ‘ਤੇ ਫੁੱਲ ਅਤੇ ਹਾਰ ਪਹਿਨਾਉਣ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਬਲਕਿ ਉਨ੍ਹਾਂ ਦੇ ਵਿਚਾਰਾਂ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਉਣਾ ਵੀ ਜ਼ਰੂਰੀ ਹੈ। ਇਸ ਮੌਕੇ ’ਤੇ ਕੌਂਸਲਰ ਸੁਖਮੇਲ ਸਿੰਘ ਗਰੇਵਾਲ, ਕੌਂਸਲਰ ਅਸ਼ਵਨੀ ਸ਼ਰਮਾ ਗੋਭੀ, ਕੌਂਸਲਰ ਅਮਰਜੀਤ ਸਿੰਘ, ਸੁਰਜੀਤ ਸਿੰਘ ਠੇਕੇਦਾਰ, ਗੱਗੀ ਸ਼ਰਮਾ, ਭਾਰਤ ਭੂਸ਼ਣ ਮਿੱਠੂ, ਬਿੱਟੂ ਅਰੋੜਾ, ਸੁਖਵੰਤ ਸੁੱਖਾ, ਪਵਨ ਭੋਲਾ, ਵਿਪਨ ਵੈਦ, ਮਨਵੀਰ ਸੰਧੂ ਤੋਂ ਇਲਾਵਾ ਵੱਡੀ ਗਿਣਤੀ ‘ਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਆਜ਼ਾਦੀ ਦੇ ਪਰਵਾਨਿਆਂ ਨੂੰ ਬਾਵਾ ਨੇ ਹਲਕਾ ਦੱਖਣੀ ਵਿਖੇ ਸ਼ਰਧਾ ਸਤਿਕਾਰ ਕੀਤਾ ਭੇਟ ਅਗਲੀ ਖ਼ਬਰ ਡਾ . ਨੀਨਾ ਸਿੰਗਲਾ ਨੇ ਪੀ . ਏ . ਯੂ . ਦੇ ਡੀਨ ਬੇਸਿਕ ਸਾਇੰਸਜ਼ ਕਾਲਜ ਦੀ ਜ਼ਿੰਮੇਵਾਰੀ ਸੰਭਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।