17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੰਜਾਬ ’ ਚ ਅਮਨ - ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ , 5 ਲੱਖ ਕਰੋੜ ਦੇ ਉਦਯੋਗ ਪੰਜਾਬ ਛੱਡ ਕੇ ਚਲੇ ਗਏ - ਹਰਸਿਮਰਤ ਕੌਰ ਬਾਦਲ

ਸਮਰਾਲਾ, 17 ਨਵੰਬਰ (ਗੋਪਾਲ ਸੋਫਤ, ਕੁਲਵਿੰਦਰ ਸਿੰਘ)- ਲੋਕਾ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ’ਤੇ ਨਸ਼ਿਆਂ ਅਮਨ ਕਾਨੂੰਨ, ਭ੍ਰਿਸ਼ਟਾਚਾਰ ਅਤੇ ਗੈਂਗਸਟਰਾਂ ਦੇ ਮੁੱਦਿਆਂ ਨੂੰ ਲੈ ਕੇ ਤਿੱਖੇ ਨਿਸ਼ਾਨੇ ਸਾਧੇ। ਉਹ ਅੱਜ ਇੱਥੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਸਤਰੀਆਂ ਦੀ ਜਾਗਰੂਕਤਾ ਲਈ ਆਰੰਭੀ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਅਧੀਨ ਕਰਵਾਏ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਅਜੀਤ ਡੈਸਕ 18-11-2026
ਸਮਰਾਲਾ, 17 ਨਵੰਬਰ (ਗੋਪਾਲ ਸੋਫਤ, ਕੁਲਵਿੰਦਰ ਸਿੰਘ)- ਲੋਕਾ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ’ਤੇ ਨਸ਼ਿਆਂ ਅਮਨ ਕਾਨੂੰਨ, ਭ੍ਰਿਸ਼ਟਾਚਾਰ ਅਤੇ ਗੈਂਗਸਟਰਾਂ ਦੇ ਮੁੱਦਿਆਂ ਨੂੰ ਲੈ ਕੇ ਤਿੱਖੇ ਨਿਸ਼ਾਨੇ ਸਾਧੇ। ਉਹ ਅੱਜ ਇੱਥੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਸਤਰੀਆਂ ਦੀ ਜਾਗਰੂਕਤਾ ਲਈ ਆਰੰਭੀ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਅਧੀਨ ਕਰਵਾਏ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾਕਿ ਪੰਜਾਬ ਵਿਚ ਅੱਜ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਹੁਣ ਤੱਕ ਛੇ ਪੁਲਿਸ ਕਰਮਚਾਰੀ ਤੇ 20 ਥਾਣਿਆਂ ਉੱਤੇ ਗਰਨੇਡਾਂ ਨਾਲ ਹਮਲੇ ਹੋ ਚੁੱਕੇ ਹਨ, ਇਸੇ ਕਾਰਨ ਪੰਜਾਬ ਵਿਚੋਂ 5 ਲੱਖ ਕਰੋੜ ਰੁਪਏ ਦੇ ਉਦਯੋਗ ਪੰਜਾਬ ਛੱਡ ਕੇ ਹੋਰ ਸੂਬਿਆਂ ਵਿਚ ਚਲੇ ਗਏ ਹਨ। ਉਨ੍ਹਾਂ ਇਸਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪੁੱਤਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਝਾੜੂ ਨੂੰ ਵੋਟਾਂ ਨਾ ਪਾਉਣ। ਮੁੱਖ ਮੰਤਰੀ ਨੂੰ ਸਿਧੇ ਨਿਸ਼ਾਨੇ ’ਤੇ ਲੈਂਦੇ ਹੋਏ ਬੀਬਾ ਬਾਦਲ ਨੇ ਤੰਜ ਕੱਸਿਆ ਕਿ ਕੱਟੜ ਇਮਾਨਦਾਰ ਸਰਕਾਰ ਦੇ ਰਾਜ ਵਿੱਚ ਗਮਾਂਡਾਂ ਦੇ 10 ਹਜਾਰ ਕਰੋੜ ਰੁਪਏ ਦਾ ਘਪਲਾ ਅਤੇ ਅਸਲਾ ਲਾਇਸੈਂਸ ਲੈਣ ਦੇ ਪੈਸੇ ਵੀ ਵਸੂਲੇ ਜਾ ਰਹੇ ਹਨ। ਉਹਨਾਂ ਕਿਹਾ ਕਿ 5 ਲੱਖ ਕਰੋੜ ਰੁਪਏ ਦੇ ਕਰਜ਼ਾ ਲੈਣ ਵਾਲੀ ਸਰਕਾਰ ਇਹ ਦੱਸੇ ਕਿ ਪੰਜਾਬ ਵਿਚ ਇਕ ਵੀ ਹਸਪਤਾਲ ਜਾਂ ਨਵਾਂ ਸਕੂਲ ਜਾਂ ਸਟੇਡੀਅਮ ਉਸਨੇ ਕਿੱਥੇ ਬਣਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਨਿਰਾਸ਼ ਹੀ ਕੀਤਾ ਹੈ। ਸੂਬੇ ’ਚ ਨਸ਼ਿਆਂ ਦਾ ਫ਼ੈਲਾਅ ਤੇ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ-ਪਰਮਜੀਤ ਸਿੰਘ ਢਿੱਲੋਂ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਸਥਾਨਕ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆ ਸੂਬੇ ਵਿਚ ਨਸ਼ਿਆਂ ਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾਕਿ ਅੱਜ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਬੇਹੱਦ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆ ਰਹੇ ਹਨ। ਲੋਕਾਂ ਦੀ ਸਰਕਾਰ ਤੋਂ ਇਹੀ ਮੰਗ ਹੈ ਕਿ ਘੱਟੋ-ਘੱਟ ਉਨ੍ਹਾਂ ਦੇ ਪੁੱਤਾਂ ਨੂੰ ਨਸ਼ਿਆਂ ਤੋਂ ਬਚਾਇਆ ਜਾਵੇ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਢਿੱਲੋ, ਹਰਜਤਿੰਦਰ ਸਿੰਘ ਬਾਜਵਾ, ਸੁਖਪ੍ਰੀਤ ਕੌਰ ਢਿੱਲੋਂ, ਪਰਮਜੀਤ ਕੌਰ ਕੰਗ, ਪ੍ਰਕਾਸ਼ ਕੌਰ, ਹਰਜਿੰਦਰ ਕੌਰ ਪੁਵਾਤ ਮੈਂਬਰ ਸ਼੍ਰੋਮਣੀ ਕਮੇਟੀ, ਤਜਿੰਦਰ ਕੌਰ ਢਿੱਲੋਂ, ਕੁਲਵਿੰਦਰ ਕੌਰ, ਜਸਪ੍ਰੀਤ ਕੌਰ, ਪਰਮਜੀਤ ਕੌਰ ਰੰਧਾਵਾ, ਕੁਲਵਿੰਦਰ ਕੌਰ ਮਾਛੀਵਾੜਾ, ਅਮਰਿੰਦਰ ਕੌਰ ਮਲਮਾਜਰਾ, ਸ਼ੱਭੀ ਊਰਨਾ, ਮੈਂਬਰ ਜ਼ਿਲ੍ਹਾ ਪਰਿਸ਼ਦ ਹਰਜੋਤ ਮਾਂਗਟ, ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ, ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਆਦਿ ਨੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਇੱਥੇ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਲਿਖ਼ਤੀ ਤੇ ਫ਼ਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਅਗਲੀ ਖ਼ਬਰ ਆਜ਼ਾਦੀ ਦੇ ਪਰਵਾਨਿਆਂ ਨੂੰ ਬਾਵਾ ਨੇ ਹਲਕਾ ਦੱਖਣੀ ਵਿਖੇ ਸ਼ਰਧਾ ਸਤਿਕਾਰ ਕੀਤਾ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।