19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਅੱਜ

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਅੱਜ

ਅਜੀਤ ਡੈਸਕ 20-11-2026

ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਸ-2 ਦੁੱਗਰੀ ਵਿਖੇ ਅੱਜ 20 ਨਵੰਬਰ ਦਿਨ ਸੁੱਕਰਵਾਰ ਨੂੰ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਕੀਰਤਨ ਸਮਾਗਮ ਵਿਚ ਭਾਈ ਅਨੰਤਵੀਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਸਿਮਰਪ੍ਰੀਤ ਸਿੰਘ, ਭਾਈ ਗੁਰਕਿਰਤ ਸਿੰਘ, ਭਾਈ ਅਰਵਿੰਦਰ ਸਿੰਘ ਨੂਰ ਅਤੇ ਭਾਈ ਸੁਰਿੰਦਰ ਸਿੰਘ ਆਦਿ ਰਾਗੀ ਜੱਥੇ ਹਾਜ਼ਰੀਆਂ ਭਰਕੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪਰਿਵਾਰ ਸਮੇਤ ਸਮਾਗਮਾਂ ‘ਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਕੰਵਲਨੈਣ ਸਿੰਘ ਭਾਟੀਆ ਵੀ ਮੌਜੂਦ ਸਨ।  ਉਹਨਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਦੁੱਗਰੀ ਇਲਾਕੇ ’ਚ ਲੜਾਈ ਦੌਰਾਨ ਹਮਲਾਵਰਾਂ ਵਲੋਂ ਗੋਲੀਆਂ ਚਲਾਉਣ ਕਾਰਨ ਦਹਿਸ਼ਤ ਫੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।