20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਹਲਕਾ ਸਾਹਨੇਵਾਲ ’ ਚ ਗਰੇਵਾਲ ਪਰਿਵਾਰਾਂ ਦੀਆਂ ਨਜ਼ਰਾਂ ਟਿਕਟ ’ ਤੇ ਟਿਕੀਆਂ

ਭਾਮੀਆਂ ਕਲਾਂ/ਲੁਧਿਆਣਾ, 19 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਟਿਕਟ ਨੂੰ ਲੈ ਕੇ ਜਿੱਥੇ ਸੀਨੀਅਰ ਕਾਂਗਰਸੀ ਆਗੂ ਅਤੇ ਕਈ ਵਾਰ ਕੌਂਸਲਰ ਰਹਿ ਚੁੱਕੇ ਪਾਲ ਸਿੰਘ ਗਰੇਵਾਲ ਵਲੋਂ ਹਲਕਾ ਸਾਹਨੇਵਾਲ ਦੀਆਂ ਵੱਖ-ਵੱਖ ਪ੍ਰਮੁੱਖ ਸੜਕਾਂ ’ਤੇ ਆਪਣੇ ਹੋਰਡਿੰਗ ਬੋਰਡ ਲਗਾ ਕੇ ਕਾਂਗਰਸ ਦੀ ਟਿਕਟ ‘ਤੇ ਦਾਅਵੇਦਾਰੀ ਜਤਾਈ ਜਾ ਰਹੀ ਹੈ, ਉਥੇ ਹੀ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਚੁੱਕੀ ਬੀਬੀ ਸਤਵਿੰਦਰ ਕੌਰ ਬਿੱਟੀ ਦੇ ਪਤੀ ਕੁਲਰਾਜ ਸਿੰਘ ਗਰੇਵਾਲ ਵਲੋਂ ਵੀ ਯੂ. ਐਸ.

ਅਜੀਤ ਡੈਸਕ 20-11-2026
ਭਾਮੀਆਂ ਕਲਾਂ/ਲੁਧਿਆਣਾ, 19 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਟਿਕਟ ਨੂੰ ਲੈ ਕੇ ਜਿੱਥੇ ਸੀਨੀਅਰ ਕਾਂਗਰਸੀ ਆਗੂ ਅਤੇ ਕਈ ਵਾਰ ਕੌਂਸਲਰ ਰਹਿ ਚੁੱਕੇ ਪਾਲ ਸਿੰਘ ਗਰੇਵਾਲ ਵਲੋਂ ਹਲਕਾ ਸਾਹਨੇਵਾਲ ਦੀਆਂ ਵੱਖ-ਵੱਖ ਪ੍ਰਮੁੱਖ ਸੜਕਾਂ ’ਤੇ ਆਪਣੇ ਹੋਰਡਿੰਗ ਬੋਰਡ ਲਗਾ ਕੇ ਕਾਂਗਰਸ ਦੀ ਟਿਕਟ ‘ਤੇ ਦਾਅਵੇਦਾਰੀ ਜਤਾਈ ਜਾ ਰਹੀ ਹੈ, ਉਥੇ ਹੀ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਚੁੱਕੀ ਬੀਬੀ ਸਤਵਿੰਦਰ ਕੌਰ ਬਿੱਟੀ ਦੇ ਪਤੀ ਕੁਲਰਾਜ ਸਿੰਘ ਗਰੇਵਾਲ ਵਲੋਂ ਵੀ ਯੂ. ਐਸ. ਏ. ਦੀ ਧਰਤੀ ’ਤੇ ਕਾਂਗਰਸ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਕੀਤੀ ਮੀਟਿੰਗ ਦੀਆਂ ਕਨਸੋਆਂ ਮਿਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਬੀਬੀ ਸਤਵਿੰਦਰ ਕੌਰ ਬਿੱਟੀ ਕੁੱਝ ਦਿਨ ਪਹਿਲਾਂ ਹੀ ਵਿਦੇਸ਼ੋਂ ਪਰਤੇ ਹਨ ਅਤੇ ਉਨ੍ਹਾਂ ਵਲੋਂ ਵੀ ਸਿਆਸੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਵਲੋਂ ਹਲਕਾ ਸਾਹਨੇਵਾਲ ਅੰਦਰ ਹੋ ਰਹੀਆਂ ਵੱਖ-ਵੱਖ ਸਰਗਰਮੀਆਂ ਵਿਚ ਹਿੱਸਾ ਵੀ ਲਿਆ ਜਾ ਰਿਹਾ ਹੈ। ਇਸੇ ਤਰ੍ਹਾਂ ਉਘੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਦੇ ਵਿਦੇਸ਼ੋਂ ਆਏ ਸਪੁੱਤਰ ਦਵਿੰਦਰ ਸਿੰਘ ਗਰੇਵਾਲ ਵਲੋਂ ਹਲਕਾ ਸਾਹਨੇਵਾਲ ਤੋਂ ਚੋਣ ਲੜਨ ਦੇ ਕੀਤੇ ਗਏ ਐਲਾਨ ਨੇ ਇਕ ਇਕ ਨਵੀਂ ਚਰਚਾ ਛੇੜ ਦਿੱਤੀ ਹੈ। ਭਾਵੇਂ ਕਿ ਉਨ੍ਹਾਂ ਦੀ ਨਜ਼ਰ ਕਾਂਗਰਸ ਦੀ ਟਿਕਟ ’ਤੇ ਤਾਂ ਨਹੀਂ ਦੱਸੀ ਜਾ ਰਹੀ, ਪਰ ਫਿਰ ਵੀ ਉਨ੍ਹਾਂ ਵਲੋਂ ਕਿਸ ਪਾਰਟੀ ਦੀ ਟਿਕਟ ’ਤੇ ਚੋਣ ਲੜਨੀ ਹੈ। ਇਸ ਬਾਰੇ ਪੱਤੇ ਨਾ ਖੋਲ੍ਹਣੇ ਵੀ ਆਪਣੇ ਆਪ ਵਿਚ ਵੱਡੇ ਸਵਾਲ ਖੜੇ ਕਰ ਰਹੇ ਹਨ, ਜਿਸ ਕਰਕੇ ਉਨ੍ਹਾਂ ਵਲੋਂ ਵੀ ਕੀਤੇ ਐਲਾਨ ਨਾਲ ਹਲਕਾ ਸਾਹਨੇਵਾਲ ‘ਚ ਨਵੀਂ ਚਰਚਾ ਛਿੜ ਗਈ ਹੈ।
ਪਿਛਲੀ ਖ਼ਬਰ ਪੀ . ਏ . ਯੂ . ਵਿਖੇ ਰਾਜ ਪੱਧਰੀ ਮਹਿਲਾ ਹੈਮਰ ਥਰੋਅ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਲੁਧਿਆਣਾ ਤੋਂ ਵੱਖ - ਵੱਖ ਪਾਰਟੀਆਂ ਦੇ ਆਗੂ ਭਾਜਪਾ ’ ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।