20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੀ . ਏ . ਯੂ . ਵਿਖੇ ਰਾਜ ਪੱਧਰੀ ਮਹਿਲਾ ਹੈਮਰ ਥਰੋਅ ਮੁਕਾਬਲਾ ਕਰਵਾਇਆ

ਲੁਧਿਆਣਾ, 19 ਨਵੰਬਰ (ਜਸਵਿੰਦਰ ਸਿੰਘ)- ‘ਖੇਡਾਂ ਵਤਨ ਪੰਜਾਬ ਦੀਆਂ’ ਲੜੀ ਤਹਿਤ ਪੀ. ਏ.

ਅਜੀਤ ਡੈਸਕ 20-11-2026
ਲੁਧਿਆਣਾ, 19 ਨਵੰਬਰ (ਜਸਵਿੰਦਰ ਸਿੰਘ)- ‘ਖੇਡਾਂ ਵਤਨ ਪੰਜਾਬ ਦੀਆਂ’ ਲੜੀ ਤਹਿਤ ਪੀ. ਏ. ਯੂ. ਵਿਖੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਦੇ ਸਹਿਯੋਗ ਨਾਲ ਰਾਜ ਪੱਧਰੀ ਮਹਿਲਾ ਹੈਮਰ ਥਰੋਅ ਮੁਕਾਬਲਾ ਸਫਲਤਾਪੂਰਵਕ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਪੰਜਾਬ ਭਰ ਦੀਆਂ ਮਹਿਲਾ ਖਿਡਾਰਨਾਂ ਨੇ ਚਾਰ ਉਮਰ ਵਰਗਾਂ 17 ਸਾਲ ਤੋਂ ਘੱਟ, 21 ਸਾਲ ਤੋਂ ਘੱਟ, 21-30 ਸਾਲ ਅਤੇ 31-40 ਸਾਲ ਵਿਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਨੇ ਹੁਨਰਮੰਦ ਖਿਡਾਰਨਾਂ ਨੂੰ ਆਪਣੀ ਤਾਕਤ, ਹੁਨਰ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕੀਤਾ। ਪੀ.ਏ.ਯੂ. ਦੇ ਵਿਦਿਆਰਥੀ ਭਲਾਈ ਡਾਇਰੈਕਟਰ, ਡਾ. ਤੇਜਿੰਦਰ ਸਿੰਘ ਰਿਆੜ ਨੇ ਖੇਡਾਂ ਵਿਚ ਔਰਤਾਂ ਦੀ ਵਧਦੀ ਸ਼ਮੂਲੀਅਤ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਰੀਰਕ ਤੰਦਰੁਸਤੀ ਅਤੇ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗੀਦਾਰਾਂ ਨੂੰ ਉੱਤਮਤਾ ਪ੍ਰਾਪਤ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ। ਪੀ.ਏ.ਯੂ. ਦੇ ਵਾਈਸ-ਚਾਂਸਲਰ, ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਨਾ ਸਿਰਫ਼ ਖੇਡ ਪ੍ਰਤਿਭਾ ਨੂੰ ਨਿਖਾਰਦੇ ਹਨ, ਸਗੋਂ ਔਰਤਾਂ ਦੇ ਸਸ਼ਕਤੀਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਵੀ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਨੇ ਖੇਡ ਗਤੀਵਿਧੀਆਂ ਅਤੇ ਨੌਜਵਾਨ ਖਿਡਾਰੀਆਂ ਨੂੰ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਬਿਹਤਰ ਪ੍ਰਦਰਸ਼ਨ ਕਰਨ ਦੇ ਮੌਕੇ ਪ੍ਰਦਾਨ ਕਰਨ ਲਈ ਪੀ.ਏ.ਯੂ. ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਸਮਾਗਮ ਦੌਰਾਨ ਭਾਗ ਲੈਣ ਵਾਲੀਆਂ ਖਿਡਾਰਨਾਂ ਅਤੇ ਮੁਕਾਬਲੇ ਨੂੰ ਸਫਲ ਬਣਾਉਣ ਲਈ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਹੋਈ।
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਕਵੀਸ਼ਰੀ , ਕੋਲਾਜ ਤੇ ਕਾਰਟੂਨਾਂ ਰਾਹੀਂ ਪੰਜਾਬੀ ਵਿਰਸੇ ਤੇ ਕਲਾ ਨੂੰ ਕੀਤਾ ਪੇਸ਼ ਅਗਲੀ ਖ਼ਬਰ ਹਲਕਾ ਸਾਹਨੇਵਾਲ ’ ਚ ਗਰੇਵਾਲ ਪਰਿਵਾਰਾਂ ਦੀਆਂ ਨਜ਼ਰਾਂ ਟਿਕਟ ’ ਤੇ ਟਿਕੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।