ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ’ ਚ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਕਰਨ ਦੀ ਪਰਿਵਾਰ ਨੇ ਕੀਤੀ ਮੰਗ
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪੱਖੋਵਾਲ ਰੋਡ ‘ਤੇ 21 ਅਕਤੂਬਰ ਨੂੰ ਸ਼ਹਿਰ ਦੇ ਮਸ਼ਹੂਰ ਛੋਲੇ ਕੁਲਚੇ ਵੇਚਣ ਵਾਲੇ ਕੁਲਦੀਪ ਸ਼ਰਮਾ ਦੇ ਪੁੱਤਰ ਰਾਹੁਲ ਸ਼ਰਮਾ ਨੂੰ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਵਿਚ ਨਾਮਜ਼ਦ ਦੋਸ਼ੀਆਂ ਨੂੰ ਪਰਿਵਾਰ ਨੇ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ ਹਨ।
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪੱਖੋਵਾਲ ਰੋਡ ‘ਤੇ 21 ਅਕਤੂਬਰ ਨੂੰ ਸ਼ਹਿਰ ਦੇ ਮਸ਼ਹੂਰ ਛੋਲੇ ਕੁਲਚੇ ਵੇਚਣ ਵਾਲੇ ਕੁਲਦੀਪ ਸ਼ਰਮਾ ਦੇ ਪੁੱਤਰ ਰਾਹੁਲ ਸ਼ਰਮਾ ਨੂੰ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਵਿਚ ਨਾਮਜ਼ਦ ਦੋਸ਼ੀਆਂ ਨੂੰ ਪਰਿਵਾਰ ਨੇ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ ਹਨ। ਜਾਣਕਾਰੀ ਦਿੰਦਿਆਂ ਮ੍ਰਿਤਕ ਰਾਹੁਲ ਦੇ ਪਿਤਾ ਕੁਲਦੀਪ ਸ਼ਰਮਾ, ਮਾਤਾ ਰੀਟਾ ਸ਼ਰਮਾ ਅਤੇ ਪਤਨੀ ਦੀਪਿਕਾ ਸ਼ਰਮਾ ਨੇ ਦੱਸਿਆ ਕਿ 21 ਅਕਤੂਬਰ ਨੂੰ ਰਾਹੁਲ ਇਕ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਕਹਿ ਕੇ ਘਰੋਂ ਗਿਆ ਸੀ। ਉਸ ਦੱਸਿਆ ਕਿ ਉੱਥੇ ਉਸਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਨੌ ਨੌਜਵਾਨਾਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ ਪਰ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਬਾਕੀ ਨੌਜਵਾਨਾਂ ਦੀ ਗ੍ਰਿਫਤਾਰੀ ਵਿੱਚ ਪੁਲਿਸ ਵੱਲੋਂ ਢਿੱਲਮੱਠ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਉਹ ਇਨਸਾਫ ਲਈ ਪੁਲਿਸ ਅਧਿਕਾਰੀਆਂ ਦੇ ਦਫਤਰ ਦੇ ਚੱਕਰ ਲਗਾ ਰਹੇ ਹਨ ਪਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ। ਉਨ੍ਹਾਂ ਦੱਸਿਆ ਕਿ ਜਦਕਿ ਕਥਿਤ ਦੋਸ਼ੀ ਸ਼ਰ੍ਹੇਆਮ ਬਾਹਰ ਘੁੰਮ ਰਹੇ ਹਨ। ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਇਸ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਆਨਾਕਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਇਨਸਾਫ ਨਾ ਮਿਲਿਆ ਤਾਂ ਉਹ ਵੱਡੇ ਸੰਘਰਸ਼ ਦਾ ਐਲਾਨ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।