21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵੱਖ - ਵੱਖ ਥਾਵਾਂ ਤੋਂ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਲੜਕੀਆਂ ਵਰਗਲਾਈਆਂ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਲੜਕੀਆਂ ਨੂੰ ਵਰਗਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਹਿਲੇ ਮਾਮਲੇ ਵਿਚ ਥਾਣਾ ਸਲੇਮਟਾਬਰੀ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੁਖਦੇਵ ਰਾਮ ਨੇ ਦੱਸਿਆ ਕਿ ਉਹ ਆਪਣੀ 15 ਸਾਲਾਂ ਲੜਕੀ ਨੂੰ ਆਪਣੇ ਭਰਾ ਪਾਸ ਇਸ਼ਵਰ ਮੇਹਰ ਅਸਟੇਟ ਪਿੰਡ ਭੱਟੀਆਂ ਕੋਲ ਰਹਿਣ ਲਈ ਛੱਡ ਕੇ ਆਇਆ ਸੀ, ਜਿੱਥੋਂ ਉਸ ਦੀ ਲੜਕੀ ਬਿਨਾ ਦੱਸੇ ਪੁੱਛੇ ਕਿਧਰੇ ਚਲੀ ਗਈ।

ਅਜੀਤ ਡੈਸਕ 21-11-2026
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਲੜਕੀਆਂ ਨੂੰ ਵਰਗਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਹਿਲੇ ਮਾਮਲੇ ਵਿਚ ਥਾਣਾ ਸਲੇਮਟਾਬਰੀ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੁਖਦੇਵ ਰਾਮ ਨੇ ਦੱਸਿਆ ਕਿ ਉਹ ਆਪਣੀ 15 ਸਾਲਾਂ ਲੜਕੀ ਨੂੰ ਆਪਣੇ ਭਰਾ ਪਾਸ ਇਸ਼ਵਰ ਮੇਹਰ ਅਸਟੇਟ ਪਿੰਡ ਭੱਟੀਆਂ ਕੋਲ ਰਹਿਣ ਲਈ ਛੱਡ ਕੇ ਆਇਆ ਸੀ, ਜਿੱਥੋਂ ਉਸ ਦੀ ਲੜਕੀ ਬਿਨਾ ਦੱਸੇ ਪੁੱਛੇ ਕਿਧਰੇ ਚਲੀ ਗਈ। ਆਪਣੇ ਪੱਧਰ ‘ਤੇ ਲੜਕੀ ਦੀ ਭਾਲ ਕਰਨ ’ਤੇ ਪਤਾ ਲੱਗਾ ਕਿ ਕਰਨ ਨਾਮੀ ਨੌਜਵਾਨ ਉਸ ਦੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਫੁਸਲਾ ਕੇ ਕਿਧਰੇ ਭਜਾ ਕੇ ਲੈ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਕਰਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਦੂਜੇ ਮਾਮਲੇ ਵਿਚ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੋਗਰਾ ਖਾਤੂਨ ਨੇ ਦੱਸਿਆ ਕਿ ਉਸ ਦੀ 14 ਸਾਲਾ ਲੜਕੀ ਘਰੋਂ ਬਿਨਾ ਦੱਸੇ ਪੁੱਛੇ ਕਿਧਰੇ ਚਲੀ ਗਈ, ਜਿਸ ਦੀ ਭਾਲ ਕਰਨ ’ਤੇ ਪਤਾ ਲੱਗਾ ਕਿ ਰਾਕੇਸ਼ ਉਸ ਦੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਫੁਸਲਾ ਕੇ ਕਿਧਰੇ ਭਜਾ ਕੇ ਲੈ ਗਿਆ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਜੀਤ ਕੁਮਾਰ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਰਾਕੇਸ਼ ਵਾਸੀ ਤਾਜਪੁਰ ਰੋਡ ਖ਼ਿਲਾਫ਼ ਕੇਸ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੰਜਾਬ ਚੋਣ ਕਮੇਟੀ ’ ਚ ਕੈਪਟਨ ਸੰਧੂ ਦੀ ਸ਼ਮੂਲੀਅਤ ਦਾ ਕਾਂਗਰਸੀ ਖੇਮਿਆਂ ’ ਚ ਸਵਾਗਤ ਅਗਲੀ ਖ਼ਬਰ ਪਾਰਕਿੰਗ ਵਿਚ ਖੜ੍ਹੀ ਕਾਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।