26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਡਾ . ਇੰਦਰਜੀਤ ਸਿੰਘ ਨੂੰ ਲਖਨਊ ਵਿਖੇ 2 ਰਾਸ਼ਟਰੀ ਸਨਮਾਨਾਂ ਨਾਲ ਨਿਵਾਜਿਆ

ਲੁਧਿਆਣਾ, 25 ਨਵੰਬਰ (ਡਾ. ਤਰਲੋਚਨ ਸਿੰਘ)- ਡਾ.

ਅਜੀਤ ਡੈਸਕ 26-11-2026
ਲੁਧਿਆਣਾ, 25 ਨਵੰਬਰ (ਡਾ. ਤਰਲੋਚਨ ਸਿੰਘ)- ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ, ਲੁਧਿਆਣਾ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੂੰ ਡਾਕਟਰੀ ਤੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਉਨ੍ਹਾਂ ਦੇ ਯੋਗਦਾਨ ਲਈ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਖੇ ਹੋਏ ਇਕ ਸਮਾਰੋਹ ਦੌਰਾਨ ਦੋ ਰਾਸ਼ਟਰੀ ਸਨਮਾਨਾਂ ਨਾਲ ਨਿਵਾਜਿਆ ਗਿਆ। ਹਿਊਮਨ ਰਾਈਟਸ ਐਂਡ ਸੋਸ਼ਲ ਜਸਟਿਸ ਸੰਸਥਾ ਵੱਲੋਂ ਇਹ ਰਾਸ਼ਟਰੀ ਸਨਮਾਨ ਸਮਾਰੋਹ ਸੰਸਥਾ ਦੇ ਰਾਸ਼ਟਰੀ ਪ੍ਰਧਾਨ ਰੋਹਿਤ ਕੁਮਾਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਸਮਾਰੋਹ ਦੌਰਾਨ ਡਾ. ਇੰਦਰਜੀਤ ਸਿੰਘ ਨੂੰ ‘ਰਾਸ਼ਟਰੀ ਚਿਕਿਤਸਾ ਸੇਵਾ ਵਿਭੂਸ਼ਣ ਸਨਮਾਨ-2026’ ਅਤੇ ‘ਨੈਸ਼ਨਲ ਐਵਾਰਡ ਫਾਰ ਮੈਡੀਕਲ ਸਾਇੰਸ-2026’ ਦੇ ਤਹਿਤ ਨੋਬਲ ਐਵਾਰਡ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਬ੍ਰਜੇਸ਼ ਪਾਠਕ ਨੇ ਪ੍ਰਦਾਨ ਕੀਤੇ। ਇਸ ਮੌਕੇ ਬ੍ਰਜੇਸ਼ ਪਾਠਕ ਨੇ ਡਾਕਟਰੀ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਮਾਹਿਰਾਂ ਨੂੰ ਵਧਾਈ ਦਿੱਤੀ।ਡਾ. ਇੰਦਰਜੀਤ ਸਿੰਘ ਕਿਹਾ ਕਿ ਇਨ੍ਹਾਂ ਸਨਮਾਨਾਂ ਦੇ ਨਾਲ ਸੰਸਥਾ ਨੇ ਉਨ੍ਹਾਂ ਦੇ ਮੋਢਿਆਂ ‘ਤੇ ਇਕ ਨਵੀਂ ਅਤੇ ਵੱਡੀ ਜ਼ਿੰਮੇਵਾਰੀ ਵੀ ਸੌਂਪੀ ਹੈ। ਉਨ੍ਹਾਂ ਦਾ ਯਤਨ ਰਹੇਗਾ ਕਿ ਸਮਾਜ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਨਵੀਂ ਦਿਸ਼ਾ ਦਿੱਤੀ ਜਾਵੇ। ਉਨ੍ਹਾਂ ਨੇ ਇਸ ਸਨਮਾਨ ਲਈ ਸੰਸਥਾ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮਨੀਸ਼ ਕੁਮਾਰ ਸਿੰਘ, ਪ੍ਰੋ. ਹੇਮੰਤ ਕੁਮਾਰ, ਡਾ. ਅਮਰੇਸ਼ ਕੁਮਾਰ, ਡਾ. ਸੌਰਭ ਮਿਸ਼ਰਾ, ਡਾ. ਕੌਸ਼ਿਕ ਘੋਸ਼, ਡਾ. ਵਿਭੂ ਆਨੰਦ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਾਲੀਮਾਰ ਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾ਼ਸ਼ ਪੁਰਬ ਮਨਾਇਆ ਅਗਲੀ ਖ਼ਬਰ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਨੇ ਅਕਾਲੀ - ਭਾਜਪਾ ਗੱਠਜੋੜ ’ ਤੇ ਖ਼ੁਸ਼ੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।