26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਮਾਹਿਰ ਟੀਮ ਵਲੋਂ ਸਿਵਲ ਹਸਪਤਾਲ ਦਾ ਦੌਰਾ

ਲੁਧਿਆਣਾ, 25 ਨਵੰਬਰ (ਡਾ. ਤਰਲੋਚਨ ਸਿੰਘ)- ਵਿਸ਼ਵ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਮਾਹਿਰਾਂ ਦੀ ਇਕ ਟੀਮ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ।

ਅਜੀਤ ਡੈਸਕ 26-11-2026
ਲੁਧਿਆਣਾ, 25 ਨਵੰਬਰ (ਡਾ. ਤਰਲੋਚਨ ਸਿੰਘ)- ਵਿਸ਼ਵ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਮਾਹਿਰਾਂ ਦੀ ਇਕ ਟੀਮ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ। ਦੌਰੇ ਦਾ ਮੁੱਖ ਉਦੇਸ਼ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਸਿਹਤ ਸੰਸਥਾਵਾਂ ਵਿੱਚ ਐਂਟੀਬਾਇਓਟਿਕ ਦਵਾਈਆਂ ਦੀ ਤਰਕਸੰਗਤ ਅਤੇ ਜ਼ਿੰਮੇਵਾਰ ਵਰਤੋਂ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੁਹਿੰਮ ਦਾ ਰਾਜ ਪੱਧਰ ‘ਤੇ ਤਾਲਮੇਲ ਡਾ. ਰੋਹਿਣੀ ਗੋਇਲ, ਡਿਪਟੀ ਡਾਇਰੈਕਟਰ, ਰਾਜ ਮੁੱਖ ਦਫ਼ਤਰ, ਪੰਜਾਬ ਵੱਲੋਂ ਕੀਤਾ ਜਾ ਰਿਹਾ ਹੈ। ਦੌਰਾ ਕਰਨ ਵਾਲੀ ਮਾਹਿਰ ਟੀਮ ਦੀ ਅਗਵਾਈ ਡਾ.ਪਰਵਿੰਦਰ ਕੌਰ ਚਾਵਲਾ ਫੋਰਟਿਸ ਹਸਪਤਾਲ ਅਤੇ ਡਾ. ਨੁਸਰਤ ਸ਼ਫੀਕ ਪੀ.ਜੀ.ਆਈ.ਵੱਲੋਂ ਕੀਤੀ ਗਈ। ਜ਼ਿਲ੍ਹਾ ਪੱਧਰ ‘ਤੇ ਇਸ ਪ੍ਰੋਗਰਾਮ ਦਾ ਤਾਲਮੇਲ ਸਿਵਲ ਸਰਜਨ ਡਾ. ਰਮਨਦੀਪ ਕੌਰ ਦੇ ਮਾਰਗਦਰਸ਼ਨ ਹੇਠ ਕੀਤਾ ਗਿਆ, ਜਦਕਿ ਸਹਾਇਕ ਸਿਵਲ ਸਰਜਨ ਡਾ. ਹਰਿੰਦਰ ਸੂਦ, ਜ਼ਿਲ੍ਹਾ ਨੋਡਲ ਅਫ਼ਸਰ ਵਲੋਂ ਦੌਰੇ ਅਤੇ ਸਬੰਧਤ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ। ਦੌਰੇ ਦੌਰਾਨ ਮਾਹਿਰ ਟੀਮ ਨੇ ਸਿਵਲ ਹਸਪਤਾਲ ਦੇ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਮੌਕੇ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਦੇ ਵਧਦੇ ਖ਼ਤਰੇ, ਇਸ ਦੇ ਜਨਤਕ ਸਿਹਤ ‘ਤੇ ਪੈਣ ਵਾਲੇ ਪ੍ਰਭਾਵਾਂ ਤੇ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਟੀਮ ਦੀ ਮੁਖੀ ਡਾ. ਪਰਵਿੰਦਰ ਕੌਰ ਚਾਵਲਾ ਨੇ ਕਿਹਾ ਕਿ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਅੱਜ ਵਿਸ਼ਵ ਪੱਧਰ ‘ਤੇ ਇਕ ਗੰਭੀਰ ਜਨਤਕ ਸਿਹਤ ਚੁਣੌਤੀ ਬਣ ਚੁੱਕੀ ਹੈ। ਇਸ ਕਾਰਨ ਆਮ ਇਨਫੈਕਸ਼ਨਾਂ ਦਾ ਇਲਾਜ ਕਰਨਾ ਵੀ ਮੁਸ਼ਕਲ ਹੋ ਸਕਦਾ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਐਂਟੀਬਾਇਓਟਿਕ ਦਵਾਈਆਂ ਦੀ ਵਰਤੋਂ ਸਿਰਫ਼ ਡਾਕਟਰੀ ਲੋੜ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ ਤੇ ਬਿਨਾਂ ਲੋੜ ਇਨ੍ਹਾਂ ਦਵਾਈਆਂ ਦੀ ਵਰਤੋਂ ਤੋਂ ਬਚਣਾ ਚਾਹੀਦਾ ਹੈ।ਜਾਗਰੂਕਤਾ ਮੁਹਿੰਮ ਦਾ ਉਦੇਸ਼ ‘ਵਨ ਹੈਲਥ’ ਦੇ ਸਿਧਾਂਤ ਅਨੁਸਾਰ ਮਨੁੱਖਾਂ, ਪਸ਼ੂਆਂ ਤੇ ਵਾਤਾਵਰਣ ਦੀ ਸਿਹਤ ਦੇ ਆਪਸੀ ਸਬੰਧ ਨੂੰ ਧਿਆਨ ਵਿਚ ਰਖਦਿਆਂ ਸਾਂਝੇ ਯਤਨਾਂ ਨੂੰ ਉਤਸ਼ਾਹਿਤ ਕਰਨਾ ਹੈ। ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਡਾਕਟਰ ਦੀ ਸਲਾਹ ਤੋਂ ਬਿਨਾਂ ਐਂਟੀਬਾਇਓਟਿਕ ਦਵਾਈਆਂ ਦੀ ਵਰਤੋਂ ਨਾ ਕਰਨ, ਬਚੀਆਂ ਹੋਈਆਂ ਦਵਾਈਆਂ ਕਿਸੇ ਹੋਰ ਨੂੰ ਨਾ ਦੇਣ ਤੇ ਇਲਾਜ ਦੌਰਾਨ ਡਾਕਟਰ ਦੀ ਸਲਾਹ ਦੀ ਪੂਰੀ ਪਾਲਣਾ ਕਰਨ।
ਪਿਛਲੀ ਖ਼ਬਰ ‘ਰੰਗਲਾ ਪੰਜਾਬ’ ਸਕੀਮ ’ ਚ 15 ਕਰੋੜ ਦੀ ਵੰਡ ਤੇ ਵਿਵਾਦ , ਸਿੱਧੇ ਭੁਗਤਾਨ ਨੂੰ ਚੁਣੌਤੀ ਅਗਲੀ ਖ਼ਬਰ ਮੈਡੀਵੇਜ਼ ਹਸਪਤਾਲ ਵਿਖੇ ਪੇਟ ਤੇ ਜਿਗਰ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।