26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਮਲਜੋਤ ਸਿੰਘ ਚੀਨੂੰ ਦੇ ਗ੍ਰਹਿ ਵਿਖੇ ਅਖੰਡ ਪਾਠ ਦੇ ਭੋਗ , ਭਾਜਪਾ ਆਗੂਆਂ ਨੇ ਦਿੱਤੀ ਵਧਾਈ

ਲੁਧਿਆਣਾ, 25 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਕਮਲਜੋਤ ਸਿੰਘ ਚੀਨੂੰ ਨੂੰ ਇੰਡਸਟਰੀ ਸੈੱਲ ਦਾ ਕੋ-ਕਨਵੀਨਰ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਸਾਹਿਬ ਦੀ ਓਟ-ਆਸਰਾ ਲੈਂਦਿਆਂ ਸਰਬੱਤ ਦੇ ਭਲੇ, ਪੰਜਾਬ ਦੀ ਖ਼ੁਸ਼ਹਾਲੀ ਅਤੇ ਦੇਸ਼ ਦੀ ਤਰੱਕੀ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 26-11-2026
ਲੁਧਿਆਣਾ, 25 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਕਮਲਜੋਤ ਸਿੰਘ ਚੀਨੂੰ ਨੂੰ ਇੰਡਸਟਰੀ ਸੈੱਲ ਦਾ ਕੋ-ਕਨਵੀਨਰ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਸਾਹਿਬ ਦੀ ਓਟ-ਆਸਰਾ ਲੈਂਦਿਆਂ ਸਰਬੱਤ ਦੇ ਭਲੇ, ਪੰਜਾਬ ਦੀ ਖ਼ੁਸ਼ਹਾਲੀ ਅਤੇ ਦੇਸ਼ ਦੀ ਤਰੱਕੀ ਲਈ ਅਰਦਾਸ ਕੀਤੀ ਗਈ। ਇਸ ਪਵਿੱਤਰ ਸਮਾਗਮ ਵਿਚ ਭਾਜਪਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ, ਲੁਧਿਆਣਾ ਸ਼ਹਿਰੀ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ, ਲੁਧਿਆਣਾ ਦਿਹਾਤੀ ਯੁਵਾ ਮੋਰਚਾ ਦੇ ਪ੍ਰਧਾਨ ਸ੍ਰੀ ਭੀਸ਼ਮ ਢੱਲ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਸ਼ੈਂਕੀ ਅਤੇ ਭਾਜਪਾ ਆਗੂ ਸੁਖਵਿੰਦਰ ਸਿੰਘ ਬਿੰਦਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਏ। ਇਸ ਮੌਕੇ ਭਾਜਪਾ ਆਗੂਆਂ ਨੇ ਕਮਲਜੋਤ ਸਿੰਘ ਚੀਨੂੰ ਨੂੰ ਇੰਡਸਟਰੀ ਸੈੱਲ ਦਾ ਕੋ-ਕਨਵੀਨਰ ਨਿਯੁਕਤ ਹੋਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਉਹ ਉਦਯੋਗ ਜਗਤ ਨਾਲ ਜੁੜੇ ਲੋਕਾਂ ਦੇ ਮਸਲਿਆਂ ਨੂੰ ਪਾਰਟੀ ਅਤੇ ਸਰਕਾਰ ਦੇ ਧਿਆਨ ਵਿਚ ਲਿਆਉਣ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਯੋਗਦਾਨ ਪਾਉਣਗੇ। ਸਮਾਗਮ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਸੇਵਾ, ਸਮਾਨਤਾ ਅਤੇ ਆਪਸੀ ਸਾਂਝ ਦੇ ਸੰਦੇਸ਼ ਨੂੰ ਯਾਦ ਕਰਦਿਆਂ ਸਮੂਹ ਹਾਜ਼ਰੀਨ ਨੇ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੰਕਲਪ ਲਿਆ। ਧਾਰਮਿਕ ਮਾਹੌਲ ਵਿਚ ਹੋਏ ਇਸ ਸਮਾਗਮ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਅਤੇ ਖ਼ੁਸ਼ੀਆਂ ਸਾਂਝੀਆਂ ਕਰਨ ਦਾ ਸੁਨੇਹਾ ਦਿੱਤਾ।
ਪਿਛਲੀ ਖ਼ਬਰ ਲੰਗਰ ਪ੍ਰਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਖਸ਼ਿਸ਼ ਹੈ - ਜਥੇ : ਭਿੰਦਾ ਆਲਮਗੀਰ ਅਗਲੀ ਖ਼ਬਰ ਸੀਸੂ ਵਲੋਂ ਅੰਗਦ ਸਿੰਘ ਮੈਮੋਰੀਅਲ 12 ਵਾਂ ਸੀਸੂ ਕਾਰਪੋਰੇਟ ਟੀ -20 ਕ੍ਰਿਕਟ ਟੂਰਨਾਮੈਂਟ -2026 ਦੇ 5 ਵੇਂ ਅਤੇ 6 ਵੇਂ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।