ਲੰਗਰ ਪ੍ਰਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਖਸ਼ਿਸ਼ ਹੈ - ਜਥੇ : ਭਿੰਦਾ ਆਲਮਗੀਰ
ਆਲਮਗੀਰ, 25 ਨਵੰਬਰ (ਜਰਨੈਲ ਸਿੰਘ ਪੱਟੀ)-ਗੁਰਦੁਆਰਾ ਕਲਿਆਣਸਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਇਮਾਰਤਾਂ ਦੀ ਕਾਰ ਸੇਵਾ ਕਰਵਾ ਰਹੇ ਸੰਤ ਅਮਰੀਕ ਸਿੰਘ ਪਟਿਆਲਾ ਵਲਿਆਂ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਵਲੋਂ ਡੇਰਾ ਕਾਰਸੇਵਾ ਆਲਮਗੀਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਾਮ ਸਿਮਰਨ ਅਤੇ ਵੱਖ ਵੱਖ ਪਕਵਾਨਾਂ ਦੇ ਗੁਰੂ ਕੇ ਲੰਗਰ ਅਤੁੱਟ ਚਲਾਏ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਭਿੰਦਾ ਆਲਮਗੀਰ ਨੇ ਦੱਸਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੰਗਰ ਪ੍ਰਥਾ ਦੀ ਬਖਸ਼ਿਸ਼ ਕਰਕੇ ਸਮੂਹ ਲੋਕਾਈ ’ਤੇ ਵੱਡਾ ਪਰਉਪਕਾਰ ਕੀਤਾ ਹੈ, ਕਿਉਂਕਿ ਗੁਰੂ ਕੇ ਲੰਗਰਾਂ ਦੇ ਚੱਲਦੇ ਹੋਣ ਕਾਰਨ ਕੋਈ ਵੀ ਵਿਅਕਤੀ ਭੁੱਖੇ ਪੇਟ ਨਹੀਂ ਸੋ ਸਕਦਾ।
ਆਲਮਗੀਰ, 25 ਨਵੰਬਰ (ਜਰਨੈਲ ਸਿੰਘ ਪੱਟੀ)-ਗੁਰਦੁਆਰਾ ਕਲਿਆਣਸਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਇਮਾਰਤਾਂ ਦੀ ਕਾਰ ਸੇਵਾ ਕਰਵਾ ਰਹੇ ਸੰਤ ਅਮਰੀਕ ਸਿੰਘ ਪਟਿਆਲਾ ਵਲਿਆਂ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਵਲੋਂ ਡੇਰਾ ਕਾਰਸੇਵਾ ਆਲਮਗੀਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਾਮ ਸਿਮਰਨ ਅਤੇ ਵੱਖ ਵੱਖ ਪਕਵਾਨਾਂ ਦੇ ਗੁਰੂ ਕੇ ਲੰਗਰ ਅਤੁੱਟ ਚਲਾਏ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਭਿੰਦਾ ਆਲਮਗੀਰ ਨੇ ਦੱਸਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੰਗਰ ਪ੍ਰਥਾ ਦੀ ਬਖਸ਼ਿਸ਼ ਕਰਕੇ ਸਮੂਹ ਲੋਕਾਈ ’ਤੇ ਵੱਡਾ ਪਰਉਪਕਾਰ ਕੀਤਾ ਹੈ, ਕਿਉਂਕਿ ਗੁਰੂ ਕੇ ਲੰਗਰਾਂ ਦੇ ਚੱਲਦੇ ਹੋਣ ਕਾਰਨ ਕੋਈ ਵੀ ਵਿਅਕਤੀ ਭੁੱਖੇ ਪੇਟ ਨਹੀਂ ਸੋ ਸਕਦਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ 20 ਰੁਪਈਆਂ ਨਾਲ ਆਰੰਭ ਕੀਤੇ ਲੰਗਰ ਅੱਜ ਪੂਰੀ ਦੁਨੀਆ ਅੰਦਰ ਭੁੱਖੇ ਪਿਆਸਿਆਂ ਦੀ ਭੁੱਖ ਸ਼ਾਂਤ ਕਰ ਰਹੇ ਹਨ। ਜਥੇਦਾਰ ਭਿੰਦਾ ਆਲਮਗੀਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਨਸਾਨ ਨੂੰ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦੇ ਤਿੰਨ ਸਿਧਾਂਤ ਬਖਸ਼ਿਸ਼ ਕੀਤੇ ਹਨ, ਜਿਨ੍ਹਾਂ ’ਤੇ ਚੱਲਣਾ ਹਰੇਕ ਇਨਸਾਨ ਦਾ ਬੁਨਿਆਦੀ ਫ਼ਰਜ਼ ਬਣਦਾ ਹੈ। ਇਸ ਮੌਕੇ ਗੁਰੂ ਕੇ ਲੰਗਰਾਂ ਦੀ ਨਿਗਰਾਨੀ ਕਰਦੇ ਹੋਏ ਜਥੇਦਾਰ ਭਿੰਦਾ ਆਲਮਗੀਰ ਨੇ ਸੰਗਤ ਨੂੰ ਨਾਮ ਬਾਣੀ ਦੇ ਜਾਪ ਕਰਵਾ ਕੇ ਸਰਬੱਤ ਦੇ ਭਲੇ ਲਈ ਅਕਾਲ ਪੁਰਖ ਸਨਮੁੱਖ ਅਰਦਾਸ ਵੰਦਨਾ ਕੀਤੀ। ਇਸ ਮੌਕੇ ਜਥੇਦਾਰ ਬਲਜੀਤ ਸਿੰਘ ਬੰਟੀ, ਸੁਖਦੀਪ ਸਿੰਘ ਗਿੱਲ, ਬਲਜੀਤ ਸਿੰਘ ਬੁਲਾਰਾ ਵਿੱਕੀ ਧਰੋੜ, ਸਰਪੰਚ ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੇਵਾਦਾਰ ਸੇਵਾ ਕਾਰਜਾਂ ਵਿਚ ਮਸਰੂਫ਼ ਸਨ।