ਅਣਪਛਾਤੇ ਕਾਰ ਸਵਾਰ ਨੌਜਵਾਨਾਂ ਨੂੰ ਅਗਵਾ ਕਰ ਕੇ ਹੋਏ ਫ਼ਰਾਰ
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਭੱਟੀਆਂ ਵਿਚ ਚਾਰ ਅਣਪਛਾਤੇ ਕਾਰ ਸਵਾਰ ਦੋ ਨੌਜਵਾਨਾਂ ਨੂੰ ਅਗਵਾ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਅਗਵਾ ਕੀਤੇ ਗਏ ਈਸ਼ਵਰ ਸਿੰਘ ਉਰਫ਼ ਟਿੰਕੂ ਅਤੇ ਪ੍ਰਦੀਪ ਕੁਮਾਰ ਦੇ ਰਿਸ਼ਤੇਦਾਰ ਕਰਨ ਕੁਮਾਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਮਾਮੇ ਦੇ ਲੜਕੇ ਈਸ਼ਵਰ ਸਿੰਘ ਉਰਫ਼ ਟਿੰਕੂ ਅਤੇ ਪ੍ਰਦੀਪ ਕੁਮਾਰ ਨਾਲ ਪਿੰਡ ਭੱਟੀਆਂ ਨੇੜੇ ਟਰੀਟਮੈਂਟ ਪਾਣੀ ਦੇ ਪਲਾਂਟ ਦੀ ਵੈਲਡਿੰਗ ਦਾ ਕੰਮ ਕਰ ਰਹੇ ਸਨ ਤਾਂ ਇਸ ਦੌਰਾਨ ਇਕ ਕਾਰ ਵਿਚ ਚਾਰ ਨੌਜਵਾਨ ਆਏ ਤੇ ਉਕਤ ਦੋਵਾਂ ਨੌਜਵਾਨਾਂ ਨੂੰ ਅਗਵਾ ਕਰਕੇ ਆਪਣੇ ਨਾਲ ਲੈ ਗਏ।
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਭੱਟੀਆਂ ਵਿਚ ਚਾਰ ਅਣਪਛਾਤੇ ਕਾਰ ਸਵਾਰ ਦੋ ਨੌਜਵਾਨਾਂ ਨੂੰ ਅਗਵਾ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਅਗਵਾ ਕੀਤੇ ਗਏ ਈਸ਼ਵਰ ਸਿੰਘ ਉਰਫ਼ ਟਿੰਕੂ ਅਤੇ ਪ੍ਰਦੀਪ ਕੁਮਾਰ ਦੇ ਰਿਸ਼ਤੇਦਾਰ ਕਰਨ ਕੁਮਾਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਮਾਮੇ ਦੇ ਲੜਕੇ ਈਸ਼ਵਰ ਸਿੰਘ ਉਰਫ਼ ਟਿੰਕੂ ਅਤੇ ਪ੍ਰਦੀਪ ਕੁਮਾਰ ਨਾਲ ਪਿੰਡ ਭੱਟੀਆਂ ਨੇੜੇ ਟਰੀਟਮੈਂਟ ਪਾਣੀ ਦੇ ਪਲਾਂਟ ਦੀ ਵੈਲਡਿੰਗ ਦਾ ਕੰਮ ਕਰ ਰਹੇ ਸਨ ਤਾਂ ਇਸ ਦੌਰਾਨ ਇਕ ਕਾਰ ਵਿਚ ਚਾਰ ਨੌਜਵਾਨ ਆਏ ਤੇ ਉਕਤ ਦੋਵਾਂ ਨੌਜਵਾਨਾਂ ਨੂੰ ਅਗਵਾ ਕਰਕੇ ਆਪਣੇ ਨਾਲ ਲੈ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।