26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ , ਫੇਸ -1 ਦੁੱਗਰੀ ਵਿਖੇ ਇਸਤਰੀ ਸਤਿਸੰਗ ਸਭਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਚ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।

ਅਜੀਤ ਡੈਸਕ 27-11-2026
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਚ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਬੀਬੀ ਦਵਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਅੰਮ੍ਰਿਤਪਾਲ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਰਜਨੀ ਇੰਦਰ ਕੌਰ ਅਤੇ ਬੀਬੀ ਰਵਿੰਦਰ ਕੌਰ ਰਹੀਜਾ ਦੇ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਗੁਰੂ ਜਸ ਨਾਲ ਜੋੜਿਆ। ਇਸ ਮੌਕੇ ਬੀਬੀ ਸਤਵੀਰ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮਹੱਤਤਾ ਅਤੇ ਗੁਰੂ ਸਾਹਿਬ ਦੀਆਂ ਉਦਾਸੀਆਂ ਬਾਰੇ ਸੰਗਤਾਂ ਨਾਲ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਵੱਲੋਂ ਉਨ੍ਹਾਂ ਬੀਬੀਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਹੋਣ ਵਾਲੀਆਂ ਬੀਬੀਆਂ ਵਿੱਚ ਬੀਬੀ ਸਰਬਜੀਤ ਕੌਰ ਬੇਦੀ, ਬੀਬੀ ਅੰਮ੍ਰਿਤਪਾਲ ਕੌਰ, ਬੀਬੀ ਬਲਵੀਰ ਕੌਰ, ਬੀਬੀ ਕੁਲਜੀਤ ਕੌਰ ਅਤੇ ਬੀਬੀ ਰਵਿੰਦਰ ਕੌਰ ਰਹੀਜਾ ਸਮੇਤ ਹੋਰ ਸੇਵਾਦਾਰ ਬੀਬੀਆਂ ਸ਼ਾਮਲ ਸਨ। ਅੰਤ ਵਿਚ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਹੋਈਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਦਾ ਧੰਨਵਾਦ ਕੀਤਾ। ਬੀਬੀ ਕੁਲਜੀਤ ਕੌਰ, ਮਨਜੀਤ ਕੌਰ, ਰਜਨੀਦਰ ਕੌਰ, ਬਲਵਿੰਦਰ ਕੌਰ ਬਤਰਾ, ਸਿਮਰਨ ਕੌਰ, ਸੁਰਿੰਦਰ ਕੌਰ ਬੰਸਲ, ਗਨੀਬ ਕੌਰ, ਸਰਬਜੀਤ ਕੌਰ ਬੇਦੀ, ਬਿੰਦੋ ਭੈਣਜੀ ਸਮਾਗਮਾਂ ਵਿਚ ਸ਼ਾਮਿਲ ਹੋਏ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ਇੰਟੈਕਸ ਐਕਸਪੋ ਦਾ 15ਵਾਂ ਸੰਸਕਰਨ ਆਰਕੀਟੈਕਚਰ, ਨਿਰਮਾਣ ਤੇ ਅੰਦਰੂਨੀ ਡਿਜ਼ਾਈਨ ‘ਚ ਨਵੇਂ ਮਾਪਦੰਡ ਸਥਾਪਤ ਕਰੇਗਾ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ‘ਸੰਵਿਧਾਨ ਬਚਾਓ ਮਾਰਚ’ ਕੱਢਿਆ ਫੋਰਟਿਸ ਹਸਪਤਾਲ ਨੇ 60 ਸਾਲਾ ਮਹਿਲਾ ਨੂੰ ਇਲਾਜ ’ ਚ ਬਦਲਾਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।