ਹਲਕਾ ਆਤਮ ਨਗਰ ’ਚ 27 ਨੂੰ ਕੱਢਿਆ ਜਾਵੇਗਾ ਇਨਸਾਫ਼ ਮਾਰਚ- ਬੈਂਸ
ਲੁਧਿਆਣਾ, 26 ਨਵੰਬਰ (ਜਤਿੰਦਰ ਭੰਬੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ 27 ਨਵੰਬਰ ਨੂੰ ਹਲਕਾ ਆਤਮ ਨਗਰ ਵਿਚ ਕੱਢੇ ਜਾ ਰਹੇ ਇਨਸਾਫ਼ ਮਾਰਚ ਦੀਆਂ ਤਿਆਰੀਆਂ ਸਬੰਧੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਪਾਰਟੀ ਦੇ ਅਹੁਦੇਦਾਰਾਂ, ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮਾਰਚ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਲੁਧਿਆਣਾ, 26 ਨਵੰਬਰ (ਜਤਿੰਦਰ ਭੰਬੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ 27 ਨਵੰਬਰ ਨੂੰ ਹਲਕਾ ਆਤਮ ਨਗਰ ਵਿਚ ਕੱਢੇ ਜਾ ਰਹੇ ਇਨਸਾਫ਼ ਮਾਰਚ ਦੀਆਂ ਤਿਆਰੀਆਂ ਸਬੰਧੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਪਾਰਟੀ ਦੇ ਅਹੁਦੇਦਾਰਾਂ, ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮਾਰਚ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕਾਂ ਵਲੋਂ ਚੁਣੀ ਗਈ ਸਰਕਾਰ ਦੀ ਆਪਣੇ ਵਾਅਦਿਆਂ ਅਤੇ ਕਾਰਗੁਜ਼ਾਰੀ ਪ੍ਰਤੀ ਜਵਾਬਦੇਹੀ ਬਣਦੀ ਹੈ। ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਵਲੋਂ ਕੀਤੇ ਗਏ ਵਾਅਦੇ ਕਿੰਨੇ ਪੂਰੇ ਹੋਏ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀ ਕਦਮ ਚੁੱਕੇ ਗਏ, ਇਨ੍ਹਾਂ ਸਵਾਲਾਂ ਦੇ ਜਵਾਬ ਸਰਕਾਰ ਨੂੰ ਦੇਣੇ ਚਾਹੀਦੇ ਹਨ।ਬੈਂਸ ਨੇ ਗੈਂਗਸਟਰਵਾਦ, ਫਿਰੌਤੀਆਂ, ਲੁੱਟਾਂ-ਖੋਹਾਂ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਆਮ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਸੀ। ਵਪਾਰੀਆਂ, ਦੁਕਾਨਦਾਰਾਂ, ਔਰਤਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਸਰਕਾਰ ਵਲੋਂ ਕੋਈ ਕਦਮ ਨਹੀਂ ਚੁੱਕੇ ਗਏ। ਇਸ ਸਬੰਧੀ ਵੀ ਜਵਾਬਦੇਹੀ ਮੰਗੀ ਜਾਵੇਗੀ।ਬੈਂਸ ਨੇ ਕਿਹਾ ਕਿ ਇਨਸਾਫ਼ ਮਾਰਚ ਦੌਰਾਨ ਕਾਨੂੰਨ ਵਿਵਸਥਾ ਤੋਂ ਇਲਾਵਾ ਸਰਕਾਰੀ ਅਦਾਰਿਆਂ ਵਿਚ ਕਥਿਤ ਭ੍ਰਿਸ਼ਟਾਚਾਰ, ਰੁਕੇ ਹੋਏ ਵਿਕਾਸ ਕਾਰਜਾਂ, ਸੜਕਾਂ ਦੀ ਖ਼ਸਤਾ ਹਾਲਤ, ਸੀਵਰੇਜ ਅਤੇ ਸਫ਼ਾਈ ਪ੍ਰਬੰਧਾਂ ਨਾਲ ਜੁੜੇ ਮੁੱਦਿਆਂ ਨੂੰ ਵੀ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ 27 ਨਵੰਬਰ, ਦਿਨ ਸ਼ੁੱਕਰਵਾਰ ਨੂੰ ਸ਼ਾਮ 4.00 ਵਜੇ ਇਨਸਾਫ਼ ਮਾਰਚ ਮਾਡਲ ਟਾਊਨ ਪੋਸਟ ਆਫ਼ਿਸ ਤੋਂ ਸ਼ੁਰੂ ਹੋ ਕੇ ਮਾਡਲ ਟਾਊਨ ਮੇਨ ਮਾਰਕੀਟ ਵਿਚੋਂ ਹੁੰਦਿਆਂ ਗੁਰਦੁਆਰਾ ਸਾਹਿਬ ਬਾਬਾ ਦੀਪ ਸਿੰਘ ਜੀ ਵਿਖੇ ਸਮਾਪਤ ਹੋਵੇਗਾ। ਬੈਂਸ ਨੇ ਦੱਸਿਆ ਕਿ ਇਨਸਾਫ਼ ਮਾਰਚ ਦੀਆਂ ਤਿਆਰੀਆਂ ਸਬੰਧੀ ਹਲਕਾ ਆਤਮ ਨਗਰ ਵਿਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਮਾਰਚ ਵਿਚ ਲੁਧਿਆਣਾ ਦੀ ਸਮੁੱਚੀ ਸੀਨੀਅਰ ਕਾਂਗਰਸੀ ਲੀਡਰਸ਼ਿਪ, ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਸ਼ਮੂਲੀਅਤ ਕਰਨਗੇ।