28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਇੰਡੀਅਨ ਪਬਲਿਕ ਸਕੂਲ ਵਿਖੇ ਸਾਇੰਸ , ਆਰਟ ਐਂਡ ਕਰਾਫ਼ਟ ਪ੍ਰਦਰਸ਼ਨੀ ਲਗਾਈ

ਡਾਬਾ/ਲੁਹਾਰਾ, 28 ਨਵੰਬਰ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਹਾਰਾ ਲੁਧਿਆਣਾ ਵਿਖੇ ਸ਼ਨੀਵਾਰ ਨੂੰ ਅਧਿਆਪਕ-ਮਾਪੇ ਮਿਲਣੀ ਦੇ ਨਾਲ ਕਲਾਸ ਤੀਜੀ ਤੋਂ 8ਵੀਂ ਤੱਕ ਦੇ ਵਿਦਿਆਰਥੀਆਂ ਵਲੋਂ ਸਾਇੰਸ, ਆਰਟ ਐਂਡ ਕਰਾਫ਼ਟ ਪ੍ਰਦਰਸ਼ਨੀ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੀ ਰਚਨਾਤਮਿਕ ਪ੍ਰਤਿਭਾ, ਵਿਗਿਆਨਕ ਸੋਚ, ਵਿਹਾਰਕ ਗਿਆਨ ਅਤੇ ਆਤਮ-ਵਿਸ਼ਵਾਸ ਦਾ ਬੇਹੱਦ ਪ੍ਰਭਾਵਸ਼ਾਲੀ ਪ੍ਰਦਰਸ਼ਨ ਦੇਖਣ ਨੂੰ ਮਿਲਿਆ।

ਅਜੀਤ ਡੈਸਕ 29-11-2026
ਡਾਬਾ/ਲੁਹਾਰਾ, 28 ਨਵੰਬਰ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਹਾਰਾ ਲੁਧਿਆਣਾ ਵਿਖੇ ਸ਼ਨੀਵਾਰ ਨੂੰ ਅਧਿਆਪਕ-ਮਾਪੇ ਮਿਲਣੀ ਦੇ ਨਾਲ ਕਲਾਸ ਤੀਜੀ ਤੋਂ 8ਵੀਂ ਤੱਕ ਦੇ ਵਿਦਿਆਰਥੀਆਂ ਵਲੋਂ ਸਾਇੰਸ, ਆਰਟ ਐਂਡ ਕਰਾਫ਼ਟ ਪ੍ਰਦਰਸ਼ਨੀ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੀ ਰਚਨਾਤਮਿਕ ਪ੍ਰਤਿਭਾ, ਵਿਗਿਆਨਕ ਸੋਚ, ਵਿਹਾਰਕ ਗਿਆਨ ਅਤੇ ਆਤਮ-ਵਿਸ਼ਵਾਸ ਦਾ ਬੇਹੱਦ ਪ੍ਰਭਾਵਸ਼ਾਲੀ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਨੇ ਸਾਹ ਪ੍ਰਣਾਲੀ, ਅਦਭੁਤ ਭਾਰਤ, ਭਾਰਤੀ ਸਭਿਆਚਾਰਕ ਵਿਰਾਸਤ, ਭਾਰਤ ਦਾ ਜਲਵਾਯੂ, ਸਿਹਤ ਸਬੰਧੀ ਜਾਗਰੂਕਤਾ ਤੇ ਥਰਮਾਮੀਟਰ ਰਾਹੀਂ ਸਰੀਰ ਦਾ ਤਾਪਮਾਨ ਮਾਪਣ ਵਰਗੇ ਵਿਸ਼ਿਆਂ ‘ਤੇ ਦਿਲਚਸਪ ਅਤੇ ਆਕਰਸ਼ਕ ਮਾਡਲ ਪੇਸ਼ ਕੀਤੇ। ਬੱਚਿਆਂ ਨੇ ਆਪਣੇ ਮਾਡਲਾਂ ਦੀ ਕਾਰਜ-ਪ੍ਰਣਾਲੀ ਤੇ ਉਨ੍ਹਾਂ ਦੀ ਵਿਗਿਆਨਕ ਮਹੱਤਤਾ ਬਾਰੇ ਮਾਪਿਆਂ ਨੂੰ ਪੂਰੇ ਆਤਮ-ਵਿਸ਼ਵਾਸ ਨਾਲ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਆਸ਼ੀਸ਼ ਨਾਥ ਅਗਨੀਹੋਤਰੀ ਨੇ ਕਿਹਾ ਕਿ ਅਧਿਆਪਕ-ਮਾਪੇ ਮਿਲਣੀ ਸਕੂਲ ਤੇ ਪਰਿਵਾਰ ਵਿਚਕਾਰ ਵਿਸ਼ਵਾਸ ਅਤੇ ਸਹਿਯੋਗ ਦਾ ਇਕ ਮਹੱਤਵਪੂਰਨ ਮਾਧਿਅਮ ਹੈ। ਚੇਅਰਮੈਨ ਸੁਰਿੰਦਰ ਪਾਲ ਗਰਗ ਨੇ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਅਕਾਦਮਿਕ ਉੱਤਮਤਾ ਤੱਕ ਸੀਮਤ ਨਹੀਂ ਹੈ, ਸਗੋਂ ਵਿਦਿਆਰਥੀਆਂ ਵਿਚ ਵਿਗਿਆਨਕ ਦ੍ਰਿਸ਼ਟੀਕੋਣ, ਰਚਨਾਤਮਿਕਤਾ, ਅਗਵਾਈ ਦੀ ਸਮਰੱਥਾ ਅਤੇ ਵਿਹਾਰਕ ਹੁਨਰਾਂ ਦਾ ਵਿਕਾਸ ਕਰਨਾ ਵੀ ਹੈ। ਇਸ ਮੌਕੇ ਬੱਚਿਆਂ ਵਲੋਂ ਵਧੀਆ ਵਧੀਆ ਮਾਡਲ ਪੇਸ਼ ਕੀਤੇ ਗਏ।
ਪਿਛਲੀ ਖ਼ਬਰ ਅਹਿਮ - ਮੱਦ ਨੰਬਰ 66 ਨੂੰ ਲੈ ਕੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਦਾ ਇਤਰਾਜ਼ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ ਅਗਲੀ ਖ਼ਬਰ ਐਸ . ਪੀ . ਐਸ . ਹਸਪਤਾਲ ਦੇ ਆਰਥੋਪੈਡਿਕ ਸਰਜਨ ਡਾ . ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 65 ਸਾਲਾਂ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।