30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੰਜਾਬ ਦੇ ਭਲੇ ਲਈ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ( ਬ ) ਨਾਲ ਕੀਤਾ ਗੱਠਜੋੜ - ਕੇਵਲ ਸਿੰਘ ਢਿੱਲੋਂ

ਲੁਧਿਆਣਾ, 29 ਨਵੰਬਰ (ਭੁਪਿੰਦਰ ਸਿੰਘ ਬੈਂਸ)- ਪੰਜਾਬ ਦੇ ਭਲੇ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਗੱਠਜੋੜ ਕੀਤਾ ਹੈ, ਕਿਉਂਕਿ ਮੌਜੂਦਾ ਸਰਕਾਰ ਨੇ ਆਪਣੇ ਸ਼ਾਸਨਕਾਲ ਦੌਰਾਨ ਪੰਜਾਬ ਦਾ ਵੱਡਾ ਨੁਕਸਾਨ ਕਰ ਦਿੱਤਾ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲੁਧਿਆਣਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਲੁਧਿਆਣਾ ਵਿਖੇ ਗੱਲਬਾਤ ਕਰਦੇ ਹੋਏ ਕੇਵਲ ਸਿੰਘ ਢਿੱਲੋਂ, ਨਾਲ ਅਮਰਜੀਤ ਸਿੰਘ ਟਿੱਕਾ ਤੇ ਹੋਰ। ਤਸਵੀਰ-ਸੇਵਕ ਸਿੰਘ 30-11-2026
ਲੁਧਿਆਣਾ, 29 ਨਵੰਬਰ (ਭੁਪਿੰਦਰ ਸਿੰਘ ਬੈਂਸ)- ਪੰਜਾਬ ਦੇ ਭਲੇ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਗੱਠਜੋੜ ਕੀਤਾ ਹੈ, ਕਿਉਂਕਿ ਮੌਜੂਦਾ ਸਰਕਾਰ ਨੇ ਆਪਣੇ ਸ਼ਾਸਨਕਾਲ ਦੌਰਾਨ ਪੰਜਾਬ ਦਾ ਵੱਡਾ ਨੁਕਸਾਨ ਕਰ ਦਿੱਤਾ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲੁਧਿਆਣਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦੋਵੇਂ ਪਾਰਟੀਆਂ ਮਿਲ ਕੇ ਜਿੱਤ ਹਾਸਲ ਕਰਨਗੀਆਂ ਅਤੇ ਪੰਜਾਬ ਵਿਚ ਆਪਣੀ ਸਰਕਾਰ ਬਣਾਉਣਗੀਆਂ। ਸੀਟਾਂ ਦੀ ਵੰਡ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਅਜੇ ਦੋਵੇਂ ਪਾਰਟੀਆਂ ਵਿਚਾਲੇ ਇਸ ਸਬੰਧੀ ਕੋਈ ਚਰਚਾ ਨਹੀਂ ਹੋਈ। ਜਿੱਥੇ ਜਿਸ ਪਾਰਟੀ ਦਾ ਉਮੀਦਵਾਰ ਜਿੱਤਣ ਦੀ ਵਧੇਰੇ ਸਮਰੱਥਾ ਹੋਵੇਗੀ, ਉਸ ਨੂੰ ਧਿਆਨ ਵਿਚ ਰੱਖ ਕੇ ਸੀਟਾਂ ਦੀ ਵੰਡ ਕੀਤੀ ਜਾਵੇਗੀ। ਲੁਧਿਆਣਾ ਉਤਰੀ ਹਲਕੇ ਤੋਂ ਚੋਣ ਲੜਨ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ਦਾ ਫ਼ੈਸਲਾ ਪਾਰਟੀ ਹਾਈਕਮਾਨ ਵਲੋਂ ਹੀ ਕੀਤਾ ਜਾਵੇਗਾ। ਵਿਰੋਧੀ ਪਾਰਟੀਆਂ ਵਲੋਂ ਹੱਦਬੰਦੀ ਬਿੱਲ ਦਾ ਵਿਰੋਧ ਕਰਨ ਸਬੰਧੀ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਦੇਸ਼ ਬਦਲ ਰਿਹਾ ਹੈ ਅਤੇ ਹਰ ਚੰਗੇ ਕੰਮ ਦਾ ਵਿਰੋਧ ਕਰਨਾ ਵਿਰੋਧੀਆਂ ਦੀ ਆਦਤ ਬਣ ਚੁੱਕੀ ਹੈ। ਇਸ ਮੌਕੇ ਅਮਰਜੀਤ ਸਿੰਘ ਟਿੱਕਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਹਜੂਰੀ ਬਾਗ ਵਿਖੇ ਮਹਾਂਮਾਈ ਦਾ ਜਗਰਾਤਾ ਕਰਵਾਇਆ ਅਗਲੀ ਖ਼ਬਰ ਵਿਆਹੁਤਾ ਦੀ ਕੁੱਟਮਾਰ ਕਰਨ ਵਾਲੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।