30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੂਬੇ ਅੰਦਰ ਅਕਾਲੀ - ਭਾਜਪਾ ਸਰਕਾਰ ਆਉਣ ’ ਤੇ ਰਜਿਸਟਰੀਆਂ ’ ਤੇ ਐਨ . ਓ . ਸੀ . ਦੀ ਸ਼ਰਤ ਕਰਾਂਗੇ ਖ਼ਤਮ - ਸੁਖਬੀਰ ਸਿੰਘ ਬਾਦਲ ਸੁਖਬੀਰ ਨੇ ਹਲਕਾ ਦੱਖਣੀ ਤੋਂ ਜਸਪਾਲ ਸਿੰਘ ਗਿਆਸਪੁਰਾ ਨੂੰ ਦਿੱਤਾ ਥਾਪੜਾ

ਢੰਡਾਰੀ ਕਲਾਂ/ਲੁਧਿਆਣਾ, 29 ਨਵੰਬਰ (ਜਸਵੀਰ ਸਿੰਘ ਬੰਗਾ)- ਅਕਾਲੀ-ਭਾਜਪਾ ਸਰਕਾਰ ਬਣਨ ‘ਤੇ ਪੰਜਾਬ ਵਿਚ ਰਜਿਸਟਰੀਆਂ ’ਤੇ ਐਨ. ਓ.

ਗਿਆਸਪੁਰਾ ਵਿਖੇ ਹੋਏ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕਰਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਜਸਪਾਲ ਸਿੰਘ ਗਿਆਸਪੁਰਾ, ਜਗਬੀਰ ਸਿੰਘ ਸੋਖੀ ਤੇ ਹੋਰ। ਤਸਵੀਰ-ਸੇਵਕ ਸਿੰਘ 30-11-2026
ਢੰਡਾਰੀ ਕਲਾਂ/ਲੁਧਿਆਣਾ, 29 ਨਵੰਬਰ (ਜਸਵੀਰ ਸਿੰਘ ਬੰਗਾ)- ਅਕਾਲੀ-ਭਾਜਪਾ ਸਰਕਾਰ ਬਣਨ ‘ਤੇ ਪੰਜਾਬ ਵਿਚ ਰਜਿਸਟਰੀਆਂ ’ਤੇ ਐਨ. ਓ. ਸੀ. ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਇਲਾਕੇ ਗਿਆਸਪੁਰਾ ਵਿਖੇ ਰੱਖੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਰਜਿਸਟਰੀਆਂ ਲਈ (ਇਤਰਾਜ-ਰਹਿਤ ਸਰਟੀਫਿਕੇਟ) ਦੀ ਲੋੜ ਨੂੰ ਖ਼ਤਮ ਕਰੇਗੀ, ਮੌਸਮੀ ਉਦਯੋਗਾਂ ’ਤੇ ਲੱਗਦੇ ਫਿਕਸਡ ਬਿਜਲੀ ਚਾਰਜਾਂ ਨੂੰ ਹਟਾਏਗੀ ਅਤੇ ਸਾਰੀਆਂ ਗੈਰ-ਯੋਜਨਾਬੱਧ (ਗੈਰ ਕਾਨੂੰਨੀ) ਕਾਲੋਨੀਆਂ ਨੂੰ ਨਿਯਮਤ ਕਰਨ ਲਈ ‘ਵਨ-ਟਾਈਮ ਸੈਟਲਮੈਂਟ’ ਯੋਜਨਾ ਲਿਆਵੇਗੀ। ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਜਸਪਾਲ ਸਿੰਘ ਗਿਆਸਪੁਰਾ ਨੂੰ ਥਾਪੜਾ ਦਿੰਦੇ ਹੋਏ ਆਖਿਆ ਕਿ ਇਹ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਸੇਵਾ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਜਸਪਾਲ ਸਿੰਘ ਗਿਆਸਪੁਰਾ ਦੀ ਵਫ਼ਾਦਾਰੀ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਉਨੀ ਘੱਟ ਹੈ। ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਸਪਾਲ ਸਿੰਘ ਗਿਆਸਪੁਰਾ ਦਾ ਤੱਗੜੇ ਹੋ ਕੇ ਸਾਥ ਦਿਓ ਤਾਂ ਜੋ ਹਲਕਾ ਦੱਖਣੀ ਤੋਂ ਅਕਾਲੀ-ਭਾਜਪਾ ਗੱਠਜੋੜ ਸ਼ਾਨਦਾਰ ਜਿੱਤ ਹਾਸਿਲ ਕਰ ਸਕੇ। ਇਸ ਮੌਕੇ ਸੰਬੋਧਨ ਕਰਦਿਆਂ ਜਸਪਾਲ ਸਿੰਘ ਗਿਆਸਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਥਾਪੜੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕਾ ਦੱਖਣੀ ਦੇ ਲੋਕਾਂ ਵਲੋਂ ਦਿੱਤੇ ਗਏ ਸਹਿਯੋਗ ਸਦਕਾ ਪਾਰਟੀ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ। ਇਸ ਮੌਕੇ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਗੁਰਵਿੰਦਰ ਸਿੰਘ ਲਾਂਬਾ ਵਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਐਨ.ਓ.ਸੀ. ਦੀ ਸ਼ਰਤ ਭ੍ਰਿਸ਼ਟਾਚਾਰ ਦਾ ਕਾਰਨ ਬਣ ਗਈ ਹੈ। ਉਨ੍ਹਾਂ ਕਿਹਾ ਕਿ ਐਨ.ਓ.ਸੀ. ਦੀ ਸ਼ਰਤ ਨੂੰ ਖ਼ਤਮ ਕਰਨ ਦੇ ਨਾਲ-ਨਾਲ, ਅਗਲੀ ਅਕਾਲੀ-ਭਾਜਪਾ ਸਰਕਾਰ ‘ਬਿਲਡ ਪੰਜਾਬ’ ਨਾਮ ਦਾ ਇਕ ਵਿਭਾਗ ਬਣਾਏਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਜਗਬੀਰ ਸਿੰਘ ਸੋਖੀ, ਜਤਿੰਦਰ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਸੀਨੀਅਰ ਆਗੂ ਤੇ ਵਰਕਰ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਜਸਪਾਲ ਸਿੰਘ ਗਿਆਸਪੁਰਾ ਸਾਬਕਾ ਮੇਅਰ ਸਵ: ਹਾਕਮ ਸਿੰਘ ਗਿਆਸਪੁਰਾ ਦੇ ਸਪੁੱਤਰ ਹਨ ਅਤੇ ਕੌਂਸਲਰ ਵਜੋਂ ਵੀ ਲੋਕਾਂ ਦੀ ਸੇਵਾ ਕਰ ਚੁੱਕੇ ਹਨ ਤੇ ਮੌਜੂਦਾ ਸਮੇਂ ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਵੀ ਹਨ।
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਲੋਂ ‘’ ਆਓ ਮਹਾਨ ਕਾਰਜਾਂ ਨੂੰ ਸਾਕਾਰ ਕਰੀਏ ’’ ਵਿਸ਼ੇ ’ ਤੇ ਭਾਸ਼ਨ ਕਰਵਾਇਆ ਅਗਲੀ ਖ਼ਬਰ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਮਹਾਨ ਸ਼ਹੀਦੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।