ਨਿਊ ਦੀਪ ਸਿੰਘ ਨਗਰ ਦੀ ਸੜਕ ਦਾ ਕੰਮ ਕੇਵਲ ਸਿੰਘ ਢਿੱਲੋਂ ਨੇ ਕਰਵਾਇਆ ਸ਼ੁਰੂ
ਲੁਧਿਆਣਾ, 29 ਨਵੰਬਰ (ਭੁਪਿੰਦਰ ਸਿੰਘ ਬੈਂਸ) -ਹਲਕਾ ਉਤਰੀ ਦੇ ਵਾਰਡ ਨੰਬਰ 66 ਅਧੀਨ ਨਿਊ ਦੀਪ ਨਗਰ ਵਿਖੇ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਅਤੇ ਕੌਂਸਲਰ ਰੋਹਿਤ ਸਿੱਕਾ ਸਮੇਤ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿਚ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।
ਲੁਧਿਆਣਾ, 29 ਨਵੰਬਰ (ਭੁਪਿੰਦਰ ਸਿੰਘ ਬੈਂਸ) -ਹਲਕਾ ਉਤਰੀ ਦੇ ਵਾਰਡ ਨੰਬਰ 66 ਅਧੀਨ ਨਿਊ ਦੀਪ ਨਗਰ ਵਿਖੇ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਅਤੇ ਕੌਂਸਲਰ ਰੋਹਿਤ ਸਿੱਕਾ ਸਮੇਤ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿਚ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ 2027 ਦੀਆਂ ਵਿਧਾਨਸਭਾ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਭਾਜਪਾ ਵਚਨਬੱਧ ਹੈ। ਇਸ ਮੌਕੇ ਸੁਨੀਲ ਮੌਦਗਿਲ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ। ਕੌਂਸਲਰ ਰੋਹਿਤ ਸਿੱਕਾ ਨੇ ਕਿਹਾ ਕਿ ਵਾਰਡ ਦੇ ਹਰ ਖੇਤਰ ਦਾ ਬਰਾਬਰ ਵਿਕਾਸ ਕਰਵਾਉਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਸੜਕ ਨਿਰਮਾਣ ਕਾਰਜ ਦੌਰਾਨ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਐਨੀ ਸਿੱਕਾ, ਸੁਮਿਤ ਟੰਡਨ, ਹਰਸ਼ ਸ਼ਰਮਾ, ਸ਼ੀਨੂੰ ਚੁੱਘ, ਨਵੀਨ ਵਡੇਰਾ, ਗੋਲਡੀ ਸਮੇਤ ਇਲਾਕਾ ਨਿਵਾਸੀ ਮੌਜੂਦ ਸਨ।