21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਜ਼ਿਲ੍ਹਾ ਸਿਹਤ ਵਿਭਾਗ ਨਵੇਂ ਸਾਲ 'ਚ ਜ਼ਿਲ੍ਹਾ ਵਾਸੀਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਸਿਵਲ ਸਰਜਨ

ਅਜੀਤ ਡੈਸਕ 01-01-2026
ਐੱਸ. ਏ. ਐੱਸ. ਨਗਰ, 31 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਨਵੇਂ ਸਾਲ 2026 ਦੌਰਾਨ ਜ਼ਿਲ੍ਹਾ ਵਾਸੀਆਂ ਲਈ ਬਿਹਤਰ ਤੇ ਸੁਚੱਜੀਆਂ ਸਿਹਤ ਸਹੂਲਤਾਂ ਦਾ ਸੰਕਲਪ ਦੁਹਰਾਉਂਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਤਤਪਰ ਅਤੇ ਵਚਨਬੱਧ ਹਨ | ਨਵੇਂ ਸਾਲ ਦੀ ਆਮਦ 'ਤੇ ਜ਼ਿਲ੍ਹਾ ਵਾਸੀਆਂ ਨੂੰ ਨਿੱਘੀ ਮੁਬਾਰਕਬਾਦ ਦਿੰਦਿਆਂ ਡਾ. ਜੈਨ ਨੇ ਕਿਹਾ ਕਿ ਨਵਾਂ ਸਾਲ ਜਿਥੇ ਨਵੀਂ ਊਰਜਾ, ਲਗਨ ਤੇ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਹੱਲਾਸ਼ੇਰੀ ਦਿੰਦਾ ਹੈ, ਉਥੇ ਬੀਤੇ ਵਰ੍ਹੇ ਦੌਰਾਨ ਕੀਤੇ ਗਏ ਚੰਗੇ ਕੰਮਾਂ ਨੂੰ ਲਗਾਤਾਰ ਜਾਰੀ ਰੱਖਣ ਲਈ ਵੀ ਪ੍ਰੇਰਦਾ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਜ਼ਿਲ੍ਹਾ ਮੁਹਾਲੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਪਣੇ ਕੋਲ ਉਪਲਬਧ ਸਾਧਨਾਂ ਦੀ ਸੁਚੱਜੀ ਵਰਤੋਂ ਕਰਦਿਆਂ ਸਾਲ 2025 'ਚ ਲੋਕਾਂ ਲਈ ਉੱਚ ਮਿਆਰੀ ਅਤੇ ਉੱਤਮ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਹਨ | ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਗਈਆਂ ਸਿਹਤ ਯੋਜਨਾਵਾਂ ਦਾ ਲਾਭ ਜ਼ਿਲ੍ਹੇ ਦੀ ਹਰ ਸਰਕਾਰੀ ਸਿਹਤ ਸੰਸਥਾ 'ਚ ਲੋਕਾਂ ਨੂੰ ਲਗਾਤਾਰ ਪਹੁੰਚਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਸਿਹਤ ਜਾਂ ਬਿਮਾਰੀ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਪੁੱਛ-ਪੜਤਾਲ ਲਈ ਮੁਫ਼ਤ ਮੈਡੀਕਲ ਹੈਲਪ ਲਾਈਨ ਨੰ. 104 ਜਾਰੀ ਕੀਤਾ ਹੋਇਆ ਹੈ ਜਿਸ ਦਾ ਪੂਰਾ ਲਾਭ ਲਿਆ ਜਾਵੇ | ਡਾ. ਜੈਨ ਨੇ ਸਿਹਤ ਕਾਮਿਆਂ ਨੂੰ ਵੀ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਹੋਰ ਬਿਹਤਰ ਢੰਗ ਨਾਲ ਆਪਣੀਆਂ ਸੇਵਾਵਾਂ ਦੇਣ ਲਈ ਕਿਹਾ |
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨਿਗਮ ਤੇ ਕੌਂਸਲ ਚੋਣਾਂ 'ਚ ਸ਼ਾਨਦਾਰ ਜਿੱਤ ਦਰ ਕਰੇਗਾ : ਹਰਜਿ... ਅਗਲੀ ਖ਼ਬਰ ਤਨਿਸ਼ ਤਿ੍ਵੇਸ਼ ਦਾਦਾ ਨੇ ਸਿੱਖ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।