21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਪੁਲਿਸ ਨੇ ਸੁਰੱਖਿਆ ਦੇ ਕੀਤੇ ਪੁਖਤਾ ਇੰਤਜ਼ਾਮ

ਅਜੀਤ ਡੈਸਕ 01-01-2026
ਪੰਚਕੂਲਾ, 31 ਦਸੰਬਰ (ਕਪਿਲ)-ਨਵੇਂ ਸਾਲ ਦੇ ਜਸ਼ਨਾਂ ਨੂੰ ਧਿਆਨ 'ਚ ਰੱਖਦੇ ਹੋਏ ਪੰਚਕੂਲਾ ਪੁਲਿਸ ਵਲੋਂ ਇਸ ਵਾਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ | ਇਸ ਦੌਰਾਨ 500 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਨਾਲ ਹੀ ਡਰਿੰਕ ਐਂਡ ਡਰਾਈਵ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ | ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦਿਆਂ ਕ੍ਰਾਈਮ ਬ੍ਰਾਂਚ ਤੇ ਮਹਿਲਾ ਪੁਲਿਸ ਦੀਆਂ ਟੀਮਾਂ ਵੀ ਬਣਾਈਆਂ ਗਈਆਂ ਹਨ | ਪੱਤਰਕਾਰਾਂ ਨਾਲ ਉਕਤ ਜਾਣਕਾਰੀ ਸਾਂਝੀ ਕਰਦਿਆਂ ਡੀ. ਸੀ. ਪੀ. ਕ੍ਰਾਈਮ ਅਤੇ ਟ੍ਰੈਫ਼ਿਕ ਮਨਪ੍ਰੀਤ ਸੂਦਨ ਨੇ ਦੱਸਿਆ ਕਿ ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਪੰਚਕੂਲਾ ਜ਼ਿਲ੍ਹੇ 'ਚ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ ਅਤੇ ਖੁੱਲ੍ਹੇ 'ਚ ਸ਼ਰਾਬ ਪੀਣ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ 'ਤੇ ਪੁਲਿਸ ਦੀ ਖਾਸ ਨਿਗ੍ਹਾ ਰਹੇਗੀ | ਉਨ੍ਹਾਂ ਦੱਸਿਆ ਕਿ ਨਵੇਂ ਸਾਲ ਨੂੰ ਲੈ ਕੇ ਕਲੱਬਾਂ ਦੇ ਬਾਹਰ ਟ੍ਰੈਫ਼ਿਕ ਪ੍ਰਬੰਧਾਂ ਲਈ ਖਾਸ ਇੰਤਜ਼ਾਮ ਕੀਤੇ ਗਏ ਹਨ | ਉਨ੍ਹਾਂ ਨੇ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਪੰਚਕੂਲਾ ਆਉਣ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸ਼ਰਾਬ ਪੀ ਕੇ ਵਾਹਨ ਨਾ ਚਲਾਉਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸੁਰੱਖਿਆ ਨੂੰ ਮੁੱਖ ਰੱਖਦਿਆਂ ਕ੍ਰਾਈਮ ਬ੍ਰਾਂਚ ਅਤੇ ਮਹਿਲਾ ਪੁਲਿਸ ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ, ਜੋ ਕਿ ਚੈਕਿੰਗ ਮੁਹਿੰਮ ਦਾ ਹਿੱਸਾ ਬਣਨਗੀਆਂ | ਉਨ੍ਹਾਂ ਦੱਸਿਆ ਕਿ ਪੰਚਕੂਲਾ ਪੁਲਿਸ ਨੇ ਕਲੱਬ ਮਾਲਕਾਂ ਨਾਲ ਵੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਹਨ ਅਤੇ ਕਲੱਬਾਂ ਨੂੰ ਨਿਰਧਾਰਤ ਸਮੇਂ 'ਤੇ ਬੰਦ ਕਰਨ ਲਈ ਕਿਹਾ ਹੈ |

ਪਿਛਲੀ ਖ਼ਬਰ ਤਿੰਨ ਵਿਦਿਆਰਥੀਆਂ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਨੂੰ ਸਾਲ ਬਾਅਦ ਮਿਲੀ ਜ਼ਮਾਨਤ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨਿਗਮ ਤੇ ਕੌਂਸਲ ਚੋਣਾਂ 'ਚ ਸ਼ਾਨਦਾਰ ਜਿੱਤ ਦਰ ਕਰੇਗਾ : ਹਰਜਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।