27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ - ਡਾ. ਰਵਜੋਤ ਸਿੰਘ

ਅਜੀਤ ਡੈਸਕ 01-01-2026
ਚੰਡੀਗੜ੍ਹ, 31 ਦਸੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਸੰਵਿਧਾਨ ਦਿਵਸ ਦੇ ਮੌਕੇ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੌਕ ਵਿਧਾਨ ਸਭਾ ਸੈਸ਼ਨ ਕਰਵਾ ਕੇ ਉਤਸ਼ਾਹਿਤ ਕੀਤਾ ਗਿਆ, ਤਾਂ ਜੋ ਸੂਬੇ ਦੇ ਵਿਦਿਆਰਥੀ ਰਾਜਨੀਤੀ 'ਚ ਸ਼ਮੂਲੀਅਤ ਕਰਨ ਅਤੇ ਭਵਿੱਖ ਦੇ ਨੇਤਾ ਬਣਨ ਦੇ ਯੋਗ ਬਣ ਸਕਣ | ਇਸ ਮੌਕੇ ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਵੱਖ-ਵੱਖ ਨੇਤਾਵਾਂ ਦਾ ਰੋਲ ਨਿਭਾ ਰਹੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ | ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਭਵਿੱਖ ਦੇ ਲੀਡਰ ਹਨ ਅਤੇ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਪਹਿਲਕਦਮੀ ਪੰਜਾਬ ਦੇ ਬੱਚਿਆਂ ਨੂੰ ਰਾਜ ਕਰਨ ਵਾਲੇ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ | ਉਨ੍ਹਾਂ ਨੇ ਇਸ ਮੌਕੇ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਰਾਜਨੀਤੀ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ | ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਬੀ.ਬੀ.ਐਮ.ਬੀ. ਤੇ ਮਗਨਰੇਗਾ ਮਾਮਲਿਆਂ ਸਬੰਧੀ ਕਰਵਾਏ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵੀ ਕਰਵਾਏ ਹਨ | ਸੰਸਦੀ ਮਾਮਲੇ ਮੰਤਰੀ ਨੇ ਦੱਸਿਆ ਕਿ ਸਾਲ 2023 ਤੋਂ ਪੰਜਾਬ ਵਿਧਾਨ ਸਭਾ ਦੇ ਸਮੁੱਚੇ ਕੰਮ ਕਾਜ ਨੂੰ ਕਾਗਜ਼ ਰਹਿਤ ਕਰ ਦਿੱਤਾ ਗਿਆ ਹੈ ਅਤੇ ਵਿਧਾਨ ਸਭਾ ਸੈਸ਼ਨ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ 'ਤੇ ਡਿਜ਼ੀਟਲ ਅਤੇ ਪੇਪਰਲੈੱਸ ਤਰੀਕੇ ਕੀਤਾ ਜਾ ਰਿਹਾ ਹੈ | ਪੰਜਾਬ ਵਿਧਾਨ ਸਭਾ ਵਿਚ ਪਹਿਲੀ ਵਾਰ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰਾਜੈਕਟ ਲਾਗੂ ਕੀਤਾ ਗਿਆ ਹੈ | ਵਿਧਾਇਕਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਨਵੀਂ ਪ੍ਰਣਾਲੀ ਤਹਿਤ ਕੰਮ ਕਾਜ ਕਰਨ ਦੀ ਸਿਖਲਾਈ ਦਿੱਤੀ ਗਈ ਹੈ | ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹਾਈ-ਟੈਕ ਬਣਾਉਣ ਅਤੇ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਡਿਜੀਟਲ ਵਿੰਗ ਸਥਾਪਤ ਕੀਤਾ ਗਿਆ ਹੈ | ਡਿਜੀਟਲ ਵਿੰਗ ਵਿਚ ਆਈ.ਟੀ. ਸੈੱਲ, ਐਨ.ਆਈ.ਸੀ. ਸੈੱਲ, ਹਾਈ ਟੈੱਕ ਟਰੇਨਿੰਗ ਰੂਮ (ਨੇਵਾ ਸੇਵਾ ਕੇਂਦਰ), ਹਾਈਟੈੱਕ ਕੰਟਰੋਲ ਰੂਮ, ਨੈੱਟਵਰਕ ਕੰਟਰੋਲ ਰੂਮ ਸ਼ਾਮਲ ਹਨ |
ਪਿਛਲੀ ਖ਼ਬਰ ਬਲੌਂਗੀ ਦੇ ਵਾਲਮੀਕਿ ਭਾਈਚਾਰੇ ਨਾਲ ਸੰਬੰਧਿਤ ਕਈ ਪਰਿਵਾਰ 'ਆਪ' ਵਿਚ ਸ਼ਾਮਿਲ <br/> ਅਗਲੀ ਖ਼ਬਰ ਖਾਲਸਾ ਸਕੂਲ ਵਿਖੇ ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਇਕੱਤਰਤਾ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।