15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗਰੁੱਪ ਨੇ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ <br/>

ਅਜੀਤ ਡੈਸਕ 25-01-2026
ਲਾਲੜੂ, 24 ਜਨਵਰੀ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ (ਯੂ. ਜੀ. ਆਈ.) ਲਾਲੜੂ ਵਲੋਂ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ | ਇਸ ਮੌਕੇ ਕੈਂਪਸ ਨੂੰ ਪੀਲੇ ਰੰਗ ਦੇ ਸਜਾਵਟੀ ਸਾਮਾਨ ਨਾਲ ਸਜਾਇਆ ਗਿਆ ਸੀ | ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਅੰਤ 'ਚ ਪਤੰਗ ਉਡਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮਾਂ ਨਾਲ ਨਿਵਾਜਿਆ ਗਿਆ | ਇਸ ਮੌਕੇ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਸੰਸਕਿ੍ਤਕ ਪ੍ਰੰਪਰਾਵਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਜਦਕਿ ਯੂ. ਜੀ. ਆਈ. ਦੀ ਐਗਜ਼ੀਕਿਊਟਿਵ ਡਾਇਰੈਕਟਰ ਕੰਵਲਜੀਤ ਕੌਰ ਨੇ ਬਸੰਤ ਪੰਚਮੀ ਨੂੰ ਸਿੱਖਿਆ ਤੇ ਰਚਨਾਤਮਿਕਤਾ ਦਾ ਪ੍ਰਤੀਕ ਦੱਸਦਿਆਂ ਇਸ ਦੇ ਮਹੱਤਵ 'ਤੇ ਚਾਨਣਾ ਪਾਇਆ | ਪ੍ਰੋਗਰਾਮ ਦੇ ਅੰਤ 'ਚ ਯੂਨੀਵਰਸਲ ਲਾਅ ਕਾਲਜ ਦੀ ਪਿ੍ੰ. ਡਾ. ਅਨੁਰਾਧਾ ਚੱਢਾ ਵਲੋਂ ਹਾਜ਼ਰੀਨਾਂ ਦਾ ਧੰਨਵਾਦ ਕੀਤਾ ਗਿਆ |


ਪਿਛਲੀ ਖ਼ਬਰ ਲੋਕ-ਹਿੱਤ ਮਿਸ਼ਨ ਵਲੋਂ 26 ਜਨਵਰੀ ਨੂੰ ਟੋਲ ਪਲਾਜ਼ਾ ਬੜੌਦੀ ਤੋਂ ਟਰੈਕਟਰ ਮਾਰਚ ਕੱਢਣ ਦਾ ਐਲਾਨ <br/> ਅਗਲੀ ਖ਼ਬਰ ਕੰਪਨੀ ਦੀ ਪਿਕਅਪ ਗੱਡੀ 'ਚੋਂ 37 ਬੈਟਰੀਆਂ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।