15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗਣਤੰਤਰ ਦਿਵਸ ਦੇ ਮੱਦੇਨਜ਼ਰ ਮੁਹਾਲੀ ਰੇਲਵੇ ਸਟੇਸ਼ਨ 'ਤੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ <br/>

ਅਜੀਤ ਡੈਸਕ 25-01-2026
ਐੱਸ. ਏ. ਐੱਸ. ਨਗਰ, 24 ਜਨਵਰੀ (ਕਪਿਲ ਵਧਵਾ)- 26 ਜਨਵਰੀ ਨੂੰ 77ਵਾਂ ਗਣਤੰਤਰ ਦਿਵਸ ਮਨਾਏ ਜਾਣ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਮੱਦੇਨਜ਼ਰ ਮੁਹਾਲੀ ਦੇ ਥਾਣਾ ਫੇਜ਼-11 ਦੀ ਪੁਲਿਸ ਵਲੋਂ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ | ਇਸ ਅਭਿਆਨ ਨੂੰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਦੇਖ-ਰੇਖ ਹੇਠ ਇੰਸਪੈਕਟਰ ਅਮਨ ਬੈਦਵਾਣ ਦੀ ਅਗਵਾਈ ਵਿਚ ਮੁਹਾਲੀ ਦੇ ਰੇਲਵੇ ਸਟੇਸ਼ਨ ਵਿਖੇ ਅੰਜਾਮ ਦਿੱਤਾ ਗਿਆ | ਇਸ ਮੌਕੇ ਡੀ. ਐੱਸ. ਪੀ. ਪਿ੍ਥਵੀ ਸਿੰਘ ਚੌਹਾਨ ਵਲੋਂ ਵੀ ਤਲਾਸ਼ੀ ਅਭਿਆਨ 'ਚ ਹਿੱਸਾ ਲਿਆ ਗਿਆ | ਇਸ ਦੌਰਾਨ ਪੁਲਿਸ ਵਲੋਂ ਰੇਲਵੇ ਸਟੇਸ਼ਨ 'ਤੇ ਆਉਣ-ਜਾਣ ਵਾਲੇ ਯਾਤਰੀਆਂ ਤੇ ਆਲੇ-ਦੁਆਲੇ ਦੇ ਖੇਤਰ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਜਦਕਿ ਸ਼ੱਕੀ ਅਨਸਰਾਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਸ਼ੱਕੀ ਵਸਤੂਆਂ ਤੇ ਸਾਮਾਨ ਦੀ ਤਲਾਸ਼ੀ ਵੀ ਲਈ ਗਈ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਰਹਿੰਦ ਵਿਖੇ ਰੇਲ ਦੀ ਪੱਟੜੀ 'ਤੇ ਹੋਏ ਧਮਾਕੇ ਨੂੰ ਧਿਆਨ 'ਚ ਰੱਖਦਿਆਂ ਪੁਲਿਸ ਅਧਿਕਾਰੀਆਂ ਨੇ ਰੇਲਵੇ ਪੁਲਿਸ ਦੀ ਸਹਾਇਤਾ ਨਾਲ ਕਈ ਕਿੱਲੋਮੀਟਰ ਤੱਕ ਰੇਲ ਪੱਟੜੀ ਦੀ ਜਾਂਚ ਕੀਤੀ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਅਜਿਹੇ ਸੁਰੱਖਿਆ ਅਭਿਆਨ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ |

ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੀਵਾਨ ਹਾਲ ਦਾ ਲੈਂਟਰ ਪਾਇਆ <br/> ਅਗਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ 'ਇੰਡੀਆ ਏ. ਆਈ.' ਦੇ ਬੈਨਰ ਹੇਠ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।