14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਕੂਲੀ ਬੱਚਿਆਂ ਨੂੰ ਵੰਡੇ ਬੂਟ-ਜੁਰਾਬਾਂ

ਅਜੀਤ ਡੈਸਕ 25-01-2026
ਖਰੜ, 24 ਜਨਵਰੀ (ਜੰਡਪੁਰੀ)-ਪਿੰਡ ਖੂਨੀ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਬੱਚਿਆਂ ਨੂੰ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਵਲੋਂ ਪਿੰਡ ਦੇ ਮੁਹਤਬਰਾਂ ਦੀ ਹਾਜ਼ਰੀ 'ਚ ਬੂਟ ਅਤੇ ਜੁਰਾਬਾਂ ਵੰਡੀਆਂ ਗਈਆਂ | ਇਸ ਮੌਕੇ ਪ੍ਰੋਗਰੈਸਿਵ ਫਰੰਟ ਪੰਜਾਬ ਦੇ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਨੇ ਕਿਹਾ ਕਿ ਕੁਲਵਿੰਦਰ ਸਿੰਘ ਵਲੋਂ ਲੋੜਵੰਦ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਬੂਟ-ਜੁਰਾਬਾਂ ਵੰਡ ਕੇ ਵਧੀਆ ਸਮਾਜ ਸੇਵੀ ਕਾਰਜ ਕੀਤਾ ਗਿਆ ਹੈ | ਇਸ ਮੌਕੇ ਜਸਵੀਰ ਸਿੰਘ ਨੰਬਰਦਾਰ, ਸਹਿਜੋਤ ਸਿੰਘ, ਤੇਗ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਬਲਾਕ ਪ੍ਰਧਾਨ ਕਿਸਾਨ ਯੂਨੀਅਨ ਲੱਖੋਵਾਲ, ਕੌਰ ਸਿੰਘ, ਗੁਰਮੁੱਖ ਸਿੰਘ, ਲਖਵੀਰ ਸਿੰਘ ਤੇ ਚਰਨਜੀਤ ਸਿੰਘ ਸਮੇਤ ਅਧਿਆਪਕ ਨਵਜੋਤ ਕੌਰ, ਸੁਪ੍ਰੀਤ ਕੌਰ ਤੇ ਰਾਜਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਲੋਨਾਈਜ਼ਰਾਂ ਦੇ ਝੂਠੇ ਵਾਅਦਿਆਂ ਤੋਂ ਅੱਕੇ ਲੋਕ ਬੁਨਿਆਦੀ ਸਹੂਲਤਾਂ ਲਈ ਤਰਸੇ <br/> ਅਗਲੀ ਖ਼ਬਰ ਡੇਰਾਬੱਸੀ ਵਿਖੇ ਇਕ ਹੋਰ ਫੈਕਟਰੀ 'ਚੋਂ ਲੱਖਾਂ ਰੁ. ਦਾ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।