14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕਾਲੋਨਾਈਜ਼ਰਾਂ ਦੇ ਝੂਠੇ ਵਾਅਦਿਆਂ ਤੋਂ ਅੱਕੇ ਲੋਕ ਬੁਨਿਆਦੀ ਸਹੂਲਤਾਂ ਲਈ ਤਰਸੇ <br/>

ਅਜੀਤ ਡੈਸਕ 25-01-2026
ਡੇਰਾਬੱਸੀ, 24 ਜਨਵਰੀ (ਗੁਰਮੀਤ ਸਿੰਘ)-ਡੇਰਾਬੱਸੀ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ 'ਚ ਬਣੀਆਂ ਦਰਜਨਾਂ ਨਾਜਾਇਜ਼ ਕਾਲੋਨੀਆਂ 'ਚ ਰਹਿਣ ਵਾਲੇ ਲੋਕ ਕਲੋਨਾਈਜ਼ਰਾਂ ਅਤੇ ਪ੍ਰਾਪਰਟੀ ਡੀਲਰਾਂ ਦੇ ਝੂਠੇ ਵਾਅਦਿਆਂ ਦਾ ਸ਼ਿਕਾਰ ਹੋ ਕੇ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਕਲੋਨਾਈਜ਼ਰ ਪੈਸੇ ਕਮਾਉਣ ਲਈ ਕਾਲੋਨੀਆਂ ਕੱਟਦੇ ਹਨ, ਜਦਕਿ ਪ੍ਰਾਪਰਟੀ ਡੀਲਰ ਲੋਕਾਂ ਨੂੰ ਸਾਰੀਆਂ ਸੁਵਿਧਾਵਾਂ ਦੇ ਵੱਡੇ-ਵੱਡੇ ਸੁਪਨੇ ਦਿਖਾ ਕੇ ਪਲਾਟ ਵੇਚ ਦਿੰਦੇ ਹਨ | ਨਤੀਜਾ ਇਹ ਹੁੰਦਾ ਹੈ ਕਿ ਲੋਕ ਜ਼ਿੰਦਗੀ ਭਰ ਬਿਜਲੀ, ਪਾਣੀ ਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਲਈ ਤਰਸਦੇ ਰਹਿੰਦੇ ਹਨ | ਡੇਰਾਬੱਸੀ ਖੇਤਰ ਵਿਚ ਅਜਿਹੀਆਂ ਸੈਂਕੜੇ ਕਾਲੋਨੀਆਂ ਬਣੀਆਂ ਹੋਈਆਂ ਹਨ, ਜਿਥੇ ਕਿ ਲੋਕਾਂ ਨੇ ਆਪਣੀ ਜ਼ਿੰਦਗੀ ਦੀ ਜਮ੍ਹਾਂ ਪੂੰਜੀ ਖ਼ਰਚ ਕੇ ਘਰ ਤਾਂ ਬਣਾ ਲਏ, ਲੇਕਿਨ ਸੁਵਿਧਾਵਾਂ ਨੂੰ ਤਰਸਦੇ ਰਹਿੰਦੇ ਹਨ | ਅਜਿਹਾ ਹਾਲ ਡੇਰਾਬੱਸੀ ਦੇ ਪਿੰਡ ਖੇੜੀ ਨੇੜੇ ਪੈਂਦੀ ਸ਼ਿਵ ਸ਼ਕਤੀ ਇਨਕਲੇਵ ਕਾਲੋਨੀ ਤਾਂ ਹੋਇਆ ਪਿਆ ਹੈ | ਇਥੋਂ ਦੇ ਹਾਲਾਤ ਬੱਦ ਤੋਂ ਬਦਤਰ ਹੋਏ ਪਏ ਹਨ | ਬੀਤੇ ਦਿਨੀਂ ਪਏ ਮੀਂਹ ਕਰਕੇ ਗਲੀਆਂ 'ਚੋਂ ਨਿਕਲਣਾ ਔਖਾ ਹੋਇਆ ਪਿਆ ਹੈ | ਕਾਲੋਨੀ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਚੋਣਾਂ ਸਮੇਂ ਵੋਟਾਂ ਮੰਗਣ ਵਾਲੇ ਆਗੂ ਵੱਡੇ-ਵੱਡੇ ਵਾਅਦੇ ਕਰਦੇ ਹਨ ਪਰ ਬਾਅਦ 'ਚ ਇਨ੍ਹਾਂ ਕਾਲੋਨੀਆਂ ਦਾ ਰਾਹ ਭੁੱਲ ਜਾਂਦੇ ਹਨ ਜਦਕਿ ਸਰਕਾਰੀ ਬਾਬੂ ਨਾਜਾਇਜ਼ ਕਾਲੋਨੀਆਂ 'ਚ ਸਹੂਲਤਾਂ ਦੇਣ ਤੋਂ ਸਾਫ਼ ਇਨਕਾਰ ਕਰ ਦਿੰਦੇ ਹਨ | ਇਕ ਮਹਿਲਾ ਪ੍ਰਾਪਰਟੀ ਡੀਲਰ ਨੇ ਹਰ ਘਰ ਤੋਂ 5000 ਰੁ. ਲੈ ਕੇ ਸੀਵਰੇਜ ਲਾਈਨ ਪਾਉਣ ਦਾ ਦਾਅਵਾ ਕੀਤਾ ਸੀ ਪਰ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਕੰਮ ਅਧੂਰਾ ਪਿਆ ਹੈ ਅਤੇ ਗਲੀਆਂ ਦੀ ਹਾਲਤ ਬਹੁਤ ਖ਼ਰਾਬ ਹੋ ਗਈ ਹੈ ਤੇ ਲੋਕ ਘਰਾਂ 'ਚੋਂ ਨਿਕਲਣ ਤੋਂ ਡਰਨ ਲੱਗੇ ਹਨ | ਕਾਲੋਨੀ ਵਾਸੀਆਂ ਨੇ ਕਿਹਾ ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕਰਦੇ ਹਨ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ, ਪਰ ਡੇਰਾਬੱਸੀ ਜੋ ਕਿ ਚੰਡੀਗੜ੍ਹ ਤੋਂ ਸਿਰਫ਼ 20 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਵਿਖੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ ਤਾਂ ਫਿਰ ਪੰਜਾਬ ਦੇ ਹੋਰਨਾਂ ਪਿੰਡਾਂ ਦਾ ਕੀ ਹਾਲ ਹੋਵੇਗਾ | ਲੋਕਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਇਸ ਪਾਸੇ ਧਿਆਨ ਦਿੰਦੇ ਹੋਏ ਸਹੂਲਤਾਂ ਨੂੰ ਤਰਸ ਰਹੇ ਲੋਕਾਂ ਦੀ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰੇ |



ਪਿਛਲੀ ਖ਼ਬਰ ਪੰਜਾਬ ਦੀ 'ਆਪ' ਸਰਕਾਰ ਨੂੰ ਦਿੱਲੀ ਤੋਂ ਚਲਾਇਆ ਜਾ ਰਿਹੈ : ਕੰਗ <br/> ਅਗਲੀ ਖ਼ਬਰ ਸਕੂਲੀ ਬੱਚਿਆਂ ਨੂੰ ਵੰਡੇ ਬੂਟ-ਜੁਰਾਬਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।