14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਸਮੇਤ ਹੋਰਨਾਂ ਆਗੂਆਂ ਦਾ ਫੂਕਿਆ ਪੁਤਲਾ <br/>

ਅਜੀਤ ਡੈਸਕ 25-01-2026
ਖਰੜ, 24 ਜਨਵਰੀ (ਗੁਰਮੁੱਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਅ) ਅਤੇ 1984 ਸਿੱਖ ਕਤਲੇਆਮ ਪੀੜਤ ਵੈੱਲਫ਼ੇਅਰ ਸੁਸਾਇਟੀ ਵਲੋਂ 1984 ਦੇ ਸਿੱਖ ਕਤਲੇਆਮ ਦੇ ਕਥਿਤ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਬਰੀ ਕੀਤੇ ਜਾਣ ਦੇ ਰੋਸ ਵਜੋਂ ਸੁਖਵਿੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਬੱਸ ਅੱਡਾ ਟੀ-ਪੁਆਇੰਟ 'ਤੇ ਸੱਜਣ ਕੁਮਾਰ ਸਮੇਤ ਹੋਰਨਾਂ ਆਗੂਆਂ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਕਿਹਾ ਕਿ 78 ਸਾਲਾਂ ਤੋਂ ਭਾਰਤ ਦੇ ਹੁਕਮਰਾਨ ਪੰਜਾਬ, ਪੰਜਾਬੀਆਂ ਤੇ ਸਿੱਖਾਂ ਨਾਲ ਹਰ ਖੇਤਰ ਵਿਚ ਬੇਇਨਸਾਫ਼ੀਆਂ ਤੇ ਜਬਰ ਜੁਲਮ ਕਰਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਦਿੱਲੀ ਵਿਖੇ 1984 'ਚ ਇਕ ਸੋਚੀ ਸਮਝੀ ਸਾਜਿਸ਼ ਤਹਿਤ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਕੈਨੇਡਾ ਵਲੋਂ ਵੀ ਇਕ ਰਿਪੋਰਟ ਵਿਚ ਇਹ ਸਾਫ਼ ਕਰ ਦਿੱਤਾ ਗਿਆ ਹੈ ਕਿ ਸਿੱਖ ਕੌਮ 'ਤੇ ਅੱਤਿਆਚਾਰ ਹੋ ਰਿਹਾ ਹੈ | ਉਨ੍ਹਾਂ ਹਰਿਆਣਾ ਦੀ ਭਾਜਪਾ ਦੀ ਅਗਵਾਈ ਵਾਲੀ ਨਾਇਬ ਸਿੰਘ ਸੈਣੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਦੰਗਾ ਪੀੜਤਾਂ ਨੂੰ ਨੌਕਰੀਆਂ ਦਿੱਤੀਆਂ ਹਨ ਤਾਂ ਕਿ ਸਿੱਖ ਕੌਮ ਇਨਸਾਫ਼ ਮੰਗਣਾ ਛੱਡ ਦੇਵੇੇ | ਉਨ੍ਹਾਂ ਕਿਹਾ ਕਿ ਜਿਹੜੇ ਲੋਕ 26 ਜਨਵਰੀ ਨੂੰ ਕੌਮੀ ਤਿਰੰਗਾ ਚੜ੍ਹਾ ਰਹੇ ਹਨ, ਅਸੀਂ ਉਨ੍ਹਾਂ ਨੂੰ ਸਵਾਲ ਕਰ ਰਹੇ ਹਾਂ ਕਿ ਸਿੱਖ ਕੌਮ ਨੂੰ ਕਦੋਂ ਇਨਸਾਫ਼ ਮਿਲੇਗਾ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਾਅ ਦਾ ਨਾਅਰਾ ਮਾਰਨ ਤਾਂ ਜੋ 1984 ਦੇ ਸਿੱਖ ਕਤਲੇਆਮ ਦੇ ਕਥਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣ ਸਕਣ | ਇਸ ਮੌਕੇ ਕੁਸ਼ਲਪਾਲ ਸਿੰਘ ਮਾਨ, ਗੁਰਿੰਦਰ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ ਮੁਹਾਲੀ, ਰਣਜੀਤ ਸਿੰਘ ਮੁੰਡੀ ਖਰੜ, ਸੇਵਾ ਸਿੰਘ ਗੀਗੇਮਾਜਰਾ, ਬਲਵੀਰ ਸਿੰਘ ਸੋਹਾਣਾ, ਅਵਤਾਰ ਸਿੰਘ ਰਾਏਪੁਰ, ਬਲਵਿੰਦਰ ਸਿੰਘ, ਰਘਬੀਰ ਸਿੰਘ, ਕਸ਼ਮੀਰ ਸਿੰਘ, ਹਰਮੀਤ ਸਿੰਘ, ਜਸਵੀਰ ਸਿੰਘ, ਹਰਮੇਸ਼ ਸਿੰਘ ਬੜੌਦੀ, ਹਰਜੀਤ ਸਿੰਘ ਚਤਾਮਲਾ ਯੂਥ ਪ੍ਰਧਾਨ ਰੋਪੜ ਸਮੇਤ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਰਮਦਾਸ ਵਿਖੇ ਵਿਧਾਇਕ ਧਾਲੀਵਾਲ ਨੇ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਸ਼ੁਰੂਆਤ ਕਰਵਾਈ <br/> ਅਗਲੀ ਖ਼ਬਰ ਲਾਲਾ ਦੀਪ ਚੰਦ ਜੈਨ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।