12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮਨਰੇਗਾ ਨੂੰ ਖ਼ਤਮ ਕਰਨ ਦੀ ਸਾਜਿਸ਼ ਨੂੰ ਕਿਸੇ ਵੀ ਕੀਮਤ 'ਤੇ ਸਫ਼ਲ ਨਹੀਂ ਹੋਣ ਦਿਆਂਗੇ : ਸਿੱਧੂ <br/>

ਹਲਕਾ ਮੁਹਾਲੀ ਦੇ ਇਕ ਪਿੰਡ ਵਿਖੇ ਮੀਟਿੰਗ ਦੌਰਾਨ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਹੋਰਨਾਂ ਆਗੂਆਂ ਦਾ ਸਨਮਾਨ ਕਰਦੇ ਹੋਏ ਪੰਚਾਇਤ ਮੈਂਬਰ ਤੇ ਪਿੰਡ ਵਾਸੀ | ਅਜੀਤ ਤਸਵੀਰ <br/> 25-01-2026
ਐੱਸ. ਏ. ਐੱਸ. 24 ਜਨਵਰੀ (ਪ੍ਰੋ. ਅਵਤਾਰ ਸਿੰਘ)- ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ 'ਮਨਰੇਗਾ ਬਚਾਓ ਸੰਘਰਸ਼' ਤਹਿਤ ਪਿੰਡ ਕੁਰੜਾ, ਮੋਟੇਮਾਜਰਾ, ਤੰਗੌਰੀ, ਕੁਰੜੀ, ਸੇਖਨ ਮਾਜਰਾ, ਨਗਾਰੀ ਅਤੇ ਗੀਗੇਮਾਜਰਾ ਵਿਖੇ ਪੰਚਾਇਤ ਮੈਂਬਰਾਂ ਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਜਾਗਰੂਕ ਕੀਤਾ | ਇਨ੍ਹਾਂ ਮੀਟਿੰਗਾਂ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਦੀ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਗ਼ਰੀਬ ਵਿਰੋਧੀ ਨੀਤੀਆਂ ਦੀ ਤਿੱਖੀ ਆਲੋਚਨਾ ਕਰਦਿਆਂ ਸਾਬਕਾ ਮੰਤਰੀ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦੇ ਫ਼ੰਡ ਪਹਿਲਾਂ ਜਾਣ-ਬੁੱਝ ਕੇ ਰੋਕੇ ਗਏ ਸਨ ਤਾਂ ਜੋ ਇਸ ਲੋਕ-ਹਿੱਤ ਯੋਜਨਾ ਨੂੰ ਹੌਲੀ-ਹੌਲੀ ਖ਼ਤਮ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਨੁਕਸਾਨ ਪਿੰਡਾਂ ਦੇ ਗ਼ਰੀਬਾਂ, ਮਜ਼ਦੂਰਾਂ ਤੇ ਦਲਿਤਾਂ ਨੂੰ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਮਨਰੇਗਾ ਗ਼ਰੀਬਾਂ ਅਤੇ ਮਜ਼ਦੂਰ ਵਰਗ ਦੀ ਲਾਈਫ਼ ਲਾਈਨ ਹੈ, ਪਰ ਕੇਂਦਰ ਦੀ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਗ਼ਰੀਬਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ, ਜਿਸ ਨੂੰ ਕਾਂਗਰਸ ਪਾਰਟੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਪਹਿਲਾਂ ਮਨਰੇਗਾ ਅਧੀਨ ਕੁੱਲ ਫ਼ੰਡਾਂ ਦਾ ਲਗਭਗ 90 ਫ਼ੀਸਦੀ ਕੇਂਦਰ ਸਰਕਾਰ ਤੋਂ ਆਉਂਦਾ ਸੀ, ਪਰ ਨਵੇਂ ਬਿੱਲ ਨੇ ਇਸ ਨੂੰ ਘਟਾ ਕੇ ਸਿਰਫ਼ 60 ਫ਼ੀਸਦੀ ਕਰ ਦਿੱਤਾ ਹੈ | ਇਸ ਨਾਲ ਰਾਜਾਂ 'ਤੇ ਵਿੱਤੀ ਬੋਝ ਵਧੇਗਾ ਅਤੇ ਉਨ੍ਹਾਂ ਦੀਆਂ ਪਹਿਲਾਂ ਤੋਂ ਹੀ ਕਮਜ਼ੋਰ ਅਰਥ-ਵਿਵਸਥਾਵਾਂ 'ਤੇ ਵਾਧੂ ਦਬਾਅ ਪਵੇਗਾ | ਉਨ੍ਹਾਂ ਕਿਹਾ ਕਿ ਮਨਰੇਗਾ ਦਾ ਨਾਂਅ ਬਦਲਣਾ ਤੇ ਨਿਯਮਾਂ 'ਚ ਕੀਤੀਆਂ ਤਬਦੀਲੀਆਂ ਮਜ਼ਦੂਰ ਵਰਗ ਦੇ ਹਿੱਤਾਂ 'ਤੇ ਸਿੱਧਾ ਹਮਲਾ ਹਨ | ਇਹ ਯੋਜਨਾ ਕਾਂਗਰਸ ਪਾਰਟੀ ਦੀ ਇਤਿਹਾਸਕ ਦੇਣ ਹੈ ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਰੁਜ਼ਗਾਰ ਮਿਲਿਆ ਹੈ, ਪਰ ਭਾਜਪਾ ਸਰਕਾਰ ਇਸ ਸੱਚ ਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਪਿੰਡਾਂ ਦਾ ਵਿਕਾਸ ਹੋਇਆ ਹੈ ਤੇ ਮਜ਼ਦੂਰਾਂ ਨੂੰ ਸ਼ਹਿਰਾਂ ਵੱਲ ਮਾਈਗ੍ਰੇਸ਼ਨ ਤੋਂ ਰਾਹਤ ਮਿਲੀ ਹੈ, ਜਿਸ ਨੂੰ ਕੇਂਦਰ ਸਰਕਾਰ ਸਹਿਣ ਨਹੀਂ ਕਰ ਪਾ ਰਹੀ ਤੇ ਇਸੇ ਲਈ ਸਕੀਮ ਦੀ ਪਛਾਣ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਬਹੁਤ ਹੀ ਸ਼ਰਮਨਾਕ ਹੈ | ਉਨ੍ਹਾਂ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਪੰਜਾਬ ਕਾਂਗਰਸ ਮਜ਼ਦੂਰਾਂ ਦੇ ਹੱਕਾਂ ਦੀ ਲੜਾਈ ਸੜਕ ਤੋਂ ਲੈ ਕੇ ਸੰਸਦ ਤੱਕ ਲੜੇਗੀ ਤੇ ਮਨਰੇਗਾ ਸਕੀਮ ਨੂੰ ਮੁੜ ਪੂਰੀ ਤਰ੍ਹਾਂ ਬਹਾਲ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮੰਗ ਹੈ ਕਿ ਕੇਂਦਰ ਸਰਕਾਰ ਮਨਰੇਗਾ ਲਈ ਤੁਰੰਤ ਫ਼ੰਡ ਜਾਰੀ ਕਰੇ, 100 ਦਿਨਾਂ ਦਾ ਕੰਮ ਯਕੀਨੀ ਬਣਾਏ ਅਤੇ ਮਜ਼ਦੂਰੀ ਦੀ ਸਮੇਂ ਸਿਰ ਅਦਾਇਗੀ ਕਰੇ | ਇਸ ਮੌਕੇ ਪੰਚਾਇਤ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਵੀ ਕੇਂਦਰ ਸਰਕਾਰ ਦੀ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਜ਼ਾਹਿਰ ਕੀਤਾ ਅਤੇ ਮਨਰੇਗਾ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਐਲਾਨ ਕੀਤਾ |

ਪਿਛਲੀ ਖ਼ਬਰ ਡੀ. ਸੀ. ਤੇ ਐੱਸ. ਐੱਸ. ਪੀ. ਵਲੋਂ ਗਣਤੰਤਰ ਦਿਵਸ ਸਮਾਰੋਹ ਦੀ ਫਾਈਨਲ ਰਿਹਰਸਲ ਦਾ ਨਿਰੀਖਣ <br/> ਅਗਲੀ ਖ਼ਬਰ ਗੁਰੂ ਰਾਮਦਾਸ ਪਲੇਅਵੇ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।