12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਡੀ. ਸੀ. ਤੇ ਐੱਸ. ਐੱਸ. ਪੀ. ਵਲੋਂ ਗਣਤੰਤਰ ਦਿਵਸ ਸਮਾਰੋਹ ਦੀ ਫਾਈਨਲ ਰਿਹਰਸਲ ਦਾ ਨਿਰੀਖਣ <br/>

ਅਜੀਤ ਡੈਸਕ 25-01-2026
ਐੱਸ. ਏ. ਐੱਸ. ਨਗਰ, 24 ਜਨਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀਆਂ ਦੀ ਭਲਾਈ ਤੇ ਬਾਗ਼ਬਾਨੀ ਵਿਭਾਗਾਂ ਦੇ ਮੰਤਰੀ ਮਹਿੰਦਰ ਭਗਤ 26 ਜਨਵਰੀ ਨੂੰ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ ਜੇਤੂ) ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਵੇਰੇ 10 ਵਜੇ ਰਾਸ਼ਟਰੀ ਝੰਡਾ ਲਹਿਰਾਉਣਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ ਗਈ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਐਸ. ਐਸ. ਪੀ. ਹਰਮਨਦੀਪ ਸਿੰਘ ਹਾਂਸ ਨਾਲ ਮਿਲ ਕੇ ਸਰਕਾਰੀ ਕਾਲਜ ਮੁਹਾਲੀ ਦੇ ਗਰਾਊਾਡ ਵਿਖੇ ਗਣਤੰਤਰ ਦਿਵਸ ਦੀ ਫਾਈਨਲ ਰਿਹਰਸਲ ਦੌਰਾਨ ਪਰੇਡ, ਮਾਰਚ ਪਾਸਟ, ਝਾਕੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਸਮਾਰੋਹ ਦੀਆਂ ਤਿਆਰੀਆਂ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਡੀ. ਸੀ. ਨੇ ਕਿਹਾ ਕਿ ਸਾਰੇ ਭਾਗੀਦਾਰਾਂ ਵਲੋਂ ਪੇਸ਼ ਕੀਤੀਆਂ ਗਈਆਂ ਪੇਸ਼ਕਾਰੀਆਂ ਬਹੁਤ ਪ੍ਰਭਾਵਸ਼ਾਲੀ ਰਹੀਆਂ | ਉਨ੍ਹਾਂ ਕੜਾਕੇ ਦੀ ਠੰਢ ਦੇ ਬਾਵਜੂਦ ਵਿਦਿਆਰਥੀਆਂ ਵਲੋਂ ਦਿਖਾਏ ਗਏ ਜੋਸ਼ ਅਤੇ ਮਨਮੋਹਕ ਸੱਭਿਆਚਾਰਕ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਦੱਸਿਆ ਕਿ ਏ. ਪੀ. ਜੇ. ਸਕੂਲ ਖਰੜ, ਸੇਂਟ ਸੋਲਜਰ ਕਾਨਵੈਂਟ ਸਕੂਲ ਮੁਹਾਲੀ, ਸਰਕਾਰੀ ਹਾਈ ਸਕੂਲ ਦੌਣ, ਅਜੀਤ ਕਰਮ ਸਿੰਘ ਇੰਟਰਨੈਸ਼ਨਲ ਸਕੂਲ ਮੁਹਾਲੀ ਅਤੇ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਸਮੇਤ ਲਗਭਗ 1000 ਵਿਦਿਆਰਥੀਆਂ ਨੇ ਆਪਣੇ ਪ੍ਰਦਰਸ਼ਨਾਂ ਰਾਹੀਂ ਸਾਰਿਆਂ ਨੂੰ ਹੈਰਾਨ ਕਰ ਦਿੱਤਾ | ਇਸ ਮੌਕੇ ਸਰਕਾਰੀ ਕਾਲਜ ਮੁਹਾਲੀ, ਲਕਸ਼ਮੀ ਤਾਰਾ ਰਾਠੌਰ ਸਕੂਲ ਸਿਆਲਬਾ ਮਾਜਰੀ, ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ ਅਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਦੇ ਐਨ. ਸੀ. ਸੀ. ਕੈਡਿਟਾਂ ਵਲੋਂ ਵੀ ਭਾਗ ਲਿਆ ਗਿਆ | ਇਸ ਤੋਂ ਇਲਾਵਾ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਅਤੇ ਸਕੂਲ ਆਫ਼ ਐਮੀਨੈਂਸ ਫੇਜ਼-3ਬੀ1 ਦੇ ਬੈਂਡ ਦਲਾਂ ਨੇ ਡੀ. ਐਸ. ਪੀ. ਸਿਟੀ-1 ਪਿ੍ਥਵੀ ਸਿੰਘ ਚਾਹਲ ਦੀ ਅਗਵਾਈ ਹੇਠ ਪੁਰਸ਼ ਅਤੇ ਮਹਿਲਾ ਪੁਲਿਸ ਟੁਕੜੀਆਂ ਦੇ ਪਿੱਛੇ-ਪਿੱਛੇ ਮਾਰਚ ਕੀਤਾ | ਇਸ ਮੌਕੇ ਜਾਗਰੂਕਤਾ ਗਤੀਵਿਧੀ ਦੇ ਤੌਰ 'ਤੇ ਸੀ. ਐਮ. ਦੀ ਯੋਗਸ਼ਾਲਾ ਦਾ ਪ੍ਰਬੰਧ ਵੀ ਕੀਤਾ ਗਿਆ, ਜਿਸ ਦੌਰਾਨ ਜ਼ਿਲ੍ਹਾ ਯੋਗ ਕੋਆਰਡੀਨੇਟਰ ਪ੍ਰਤਿਮਾ ਡਾਵਰ ਦੀ ਦੇਖ-ਰੇਖ ਹੇਠ ਯੋਗ ਟ੍ਰੇਨਰਾਂ ਵਲੋਂ ਯੋਗ ਅਭਿਆਸ ਕਰਵਾ ਕੇ ਦਰਸ਼ਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਲਈ ਪ੍ਰੇਰਿਤ ਕੀਤਾ ਗਿਆ | ਡੀ. ਸੀ. ਨੇ ਦੱਸਿਆ ਕਿ ਅੰਤ 'ਚ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-3ਬੀ1 ਮੁਹਾਲੀ ਦੇ ਵਿਸ਼ੇਸ਼ ਬੱਚਿਆਂ ਵਲੋਂ ਰਾਸ਼ਟਰੀ ਗੀਤ ਦੀ ਪੇਸ਼ਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਦਰਸ਼ਕਾਂ ਦੇ ਬੈਠਣ, ਸੁਰੱਖਿਆ ਅਤੇ ਸਮੁੱਚੇ ਪ੍ਰਬੰਧਾਂ ਸੰਬੰਧੀ ਸਾਰੀਆਂ ਤਿਆਰੀਆਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲਿਸ ਵਲੋਂ ਐਸ. ਐਸ. ਪੀ. ਹਰਮਨਦੀਪ ਸਿੰਘ ਹਾਂਸ ਦੀ ਨਿਗਰਾਨੀ ਹੇਠ ਪੂਰੀਆਂ ਕਰ ਲਈਆਂ ਗਈਆਂ ਹਨ | ਗਣਤੰਤਰ ਦਿਵਸ ਪਰੇਡ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਪ੍ਰਮੁੱਖ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ | ਇਸ ਮੌਕੇ ਏ. ਡੀ. ਸੀ. ਅਨਮੋਲ ਸਿੰਘ ਧਾਲੀਵਾਲ, ਏ. ਡੀ. ਸੀ. ਗੀਤਿਕਾ ਸਿੰਘ, ਐਸ. ਡੀ. ਐਮ. ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤ ਕਾਂਸਲ, ਮੁੱਖ ਮੰਤਰੀ ਫ਼ੀਲਡ ਅਫ਼ਸਰ ਗੁਰਮੀਤ ਸਿੰਘ ਸੋਹੀ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਅਤੇ ਦਰਸ਼ਨਜੀਤ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਨੇ ਛਾਪੇਮਾਰੀ ਦੌਰਾਨ 9 ਵਿਅਕਤੀਆਂ ਨੂੰ ਲਿਆ ਹਿਰਾਸਤ 'ਚ, 5 ਕਾਰਾਂ ਤੇ ਇਕ ਦਰਜਨ ਦੇ ਕਰੀਬ ਦੋ ਪਹੀਆ ਵਾਹਨ ਜ਼ਬਤ... ਅਗਲੀ ਖ਼ਬਰ ਮਨਰੇਗਾ ਨੂੰ ਖ਼ਤਮ ਕਰਨ ਦੀ ਸਾਜਿਸ਼ ਨੂੰ ਕਿਸੇ ਵੀ ਕੀਮਤ 'ਤੇ ਸਫ਼ਲ ਨਹੀਂ ਹੋਣ ਦਿਆਂਗੇ : ਸਿੱਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।