06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗਣਤੰਤਰ ਦਿਵਸ ਮੌਕੇ ਸੁਤੰਤਰਤਾ ਸੰਗਰਾਮੀ ਗੁਰਦੀਪ ਸਿੰਘ ਦਾ ਸਨਮਾਨ

ਅਜੀਤ ਡੈਸਕ 26-01-2026
ਐੱਸ. ਏ. ਐੱਸ. ਨਗਰ, 25 ਜਨਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੰਗਰਾਮੀਆਂ ਨੂੰ ਆਜ਼ਾਦੀ ਦਿਹਾੜੇ ਅਤੇ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਮਾਣ ਸਤਿਕਾਰ ਦੇਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੁਤੰਤਰਤਾ ਸੰਗਰਾਮੀ ਗੁਰਦੀਪ ਸਿੰਘ ਦਾ ਉਨ੍ਹਾਂ ਦੇ ਘਰ ਜਾ ਕੇ ਸਨਮਾਨ ਕੀਤਾ ਗਿਆ | ਬਿਰਧ ਅਵਸਥਾ ਹੋਣ ਕਾਰਨ ਸੁਤੰਤਰਤਾ ਸੰਗਰਾਮੀ ਵਲੋਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਪਹੁੰਚਣ ਤੋਂ ਅਸਮਰੱਥਾ ਪ੍ਰਗਟਾਈ ਗਈ ਸੀ | ਇਸ ਸੰਬੰਧੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਨਗਰ ਕੌਂਸਲ ਬਨੂੰੜ ਦੇ ਸਟਾਫ ਵਲੋਂ ਪਿੰਡ ਝੱਜੋ ਨਿਵਾਸੀ ਗੁਰਦੀਪ ਸਿੰਘ ਪੁੱਤਰ ਬੱਗਾ ਸਿੰਘ ਸੁਤੰਤਰਤਾ ਸੰਗਰਾਮੀ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਤੰਤਰਤਾ ਸੰਗਰਾਮੀ ਗੁਰਦੀਪ ਸਿੰਘ ਦੇ ਪਰਿਵਾਰਕ ਮੈਂਬਰ ਪੁੱਤਰ ਸੁਖਵੀਰ ਸਿੰਘ, ਉਨ੍ਹਾਂ ਦੀ ਧਰਮ ਪਤਨੀ ਪਰਮਜੀਤ ਕੌਰ ਤੇ ਉਨ੍ਹਾਂ ਦੇ ਪੋਤਰੇ ਪਰਵਿੰਦਰ ਸਿੰਘ, ਕਰਮਜੀਤ ਸਿੰਘ ਤੇ ਪ੍ਰਭਕੀਰਤ ਸਿੰਘ ਮੌਕੇ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਗਣਤੰਤਰ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਵਲੋਂ ਮੈਡਲ ਨਾਲ ਸਨਮਾਨਿਤ ਕੀਤੇ ਜਾਣਗੇ ਡੇਰਾਬੱਸੀ ਥਾਣਾ ਮੁਖੀ ਸੁਮੀਤ ਮੋਰ <... ਅਗਲੀ ਖ਼ਬਰ ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਸਿਆਸੀ ਤੂਫ਼ਾਨ, ਕੌਂਸਲਰਾਂ ਦੀ ਘੇਰਾਬੰਦੀ 'ਚ ਜੁਟੀਆਂ ਪਾਰਟੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।