06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਰਾਸ਼ਟਰੀ ਵੋਟਰ ਦਿਵਸ ਮੌਕੇ ਚੰਡੀਗੜ੍ਹ 'ਚ ਮਨਾਇਆ ਗਿਆ ਸੂਬਾ ਪੱਧਰੀ ਸਮਾਗਮ <br/>

ਅਜੀਤ ਡੈਸਕ 26-01-2026
ਚੰਡੀਗੜ੍ਹ, 25 ਜਨਵਰੀ (ਸੰਦੀਪ ਕੁਮਾਰ ਮਾਹਨਾ) – ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਵਿਭਾਗ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸੈਕਟਰ 36 ਸਥਿਤ ਐਮ.ਸੀ.ਐਮ. ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਮਨਾਇਆ ਗਿਆ | ਸਮਾਗਮ ਦੌਰਾਨ ਯੂ.ਟੀ. ਚੰਡੀਗੜ੍ਹ ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਦੇ ਨਾਲ ਮੁੱਖ ਚੋਣ ਅਧਿਕਾਰੀ ਸਵਪਨੀਲ ਐਮ. ਨਾਇਕ, ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ, ਇਲੈਕਟੋਰਲ ਰਜਿਸਟ੍ਰੇਸ਼ਨ ਅਧਿਕਾਰੀ ਅਮਨਦੀਪ ਸਿੰਘ ਭੱਟੀ ਅਤੇ ਸੰਯੁਕਤ ਮੁੱਖ ਚੋਣ ਅਧਿਕਾਰੀ ਸੌਰਭ ਕੁਮਾਰ ਅਰੋੜਾ, ਨਿਗਮ ਦੇ ਸੰਯੁਕਤ ਕਮਿਸ਼ਨਰ ਡਾ ਹਿਮਾਂਸ਼ੂ ਗੁਪਤਾ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਰਾਜੀਵ ਤਿਵਾੜੀ ਵੀ ਹਾਜ਼ਰ ਸਨ |
ਮੁੱਖ ਚੋਣ ਅਧਿਕਾਰੀ ਸਵਪਨੀਲ ਐਮ ਨਾਇਕ ਨੇ ਮੁੱਖ ਮਹਿਮਾਨ ਐਚ ਰਾਜੇਸ਼ ਪ੍ਰਸਾਦ ਦਾ ਸਵਾਗਤ ਕਰਦਿਆਂ ਸਾਲ 2025 ਦੌਰਾਨ ਚੋਣ ਵਿਭਾਗ ਵਲੋਂ ਕੀਤੀਆਂ ਗਈਆਂ ਪ੍ਰਮੁੱਖ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਵੋਟਰ ਜਾਗਰੂਕਤਾ ਵਧਾਉਣ ਲਈ ਚੰਡੀਗੜ੍ਹ ਦੇ ਵੱਖ ਵੱਖ ਖੇਤਰਾਂ 'ਚ ਨੁੱਕੜ ਨਾਟਕ, ਵਿਸ਼ੇਸ਼ ਦਾਖ਼ਲਾ ਕੈਂਪ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਕਰਵਾਇਆਂ ਗਈਆਂ |
ਸੂਬਾ ਪੱਧਰੀ ਸਮਾਗਮ ਦੀ ਸ਼ੁਰੂਆਤ ਕਾਲਜ਼ ਦੀਆਂ ਵਿਦਿਆਰਥਣਾਂ ਵਲੋਂ ਕਥਕ ਨਾਚ 'ਚ ਗਣੇਸ਼ ਵੰਦਨਾ ਨਾਲ ਹੋਈ | ਇਸ ਤੋਂ ਬਾਅਦ ਸਕਿੱਟ, ਮਾਈਮ ਅਤੇ ਨਾਚ ਸਮੇਤ ਰੰਗਾਰੰਗ ਸੱਭਿਆਚਾਰਕ ਪ੍ਰਸਤੁਤੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ |
ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਨੇ ਪਹਿਲੀ ਵਾਰ ਵੋਟ ਬਣਵਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਵੋਟਰ ਪਛਾਣ ਪੱਤਰ ਸੌਂਪੇ ਅਤੇ ਸਰਵੋਤਮ ਕੰਮ ਕਰਨ ਵਾਲੇ ਇਲੈਕਟੋਰਲ ਲਿਟਰੇਸੀ ਕਲੱਬਾਂ ਦੇ ਨੋਡਲ ਅਧਿਕਾਰੀਆਂ, ਬੂਥ ਲੈਵਲ ਅਫਸਰਾਂ (ਬੀਐਲਓਜ਼) ਅਤੇ ਕਲੱਬ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ | ਉਨ੍ਹਾਂ ਵਲੋਂ ਚੋਣ ਵਿਭਾਗ ਦਾ ਕੈਲੰਡਰ ਵੀ ਜਾਰੀ ਕੀਤਾ ਗਿਆ ਅਤੇ ਸਮਾਗਮ ਦੌਰਾਨ ਵੋਟਰ ਸਹੁੰ ਦਿਵਾਈ ਗਈ | 'ਮੇਰਾ ਭਾਰਤ, ਮੇਰੀ ਵੋਟ' ਥੀਮ 'ਤੇ ਕਰਵਾਏ ਗਏ ਰੰਗੋਲੀ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ |
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਨਾਗਰਿਕਾਂ ਵਲੋਂ ਆਪਣੀ ਵੋਟ ਦੇ ਅਧਿਕਾਰ ਨੂੰ ਜ਼ਿੰਮੇਵਾਰੀ ਅਤੇ ਨਿਰਪੱਖਤਾ ਨਾਲ ਵਰਤਣ 'ਤੇ ਨਿਰਭਰ ਕਰਦੀ ਹੈ | ਕਾਲਜ ਦੀ ਪਿ੍ੰਸੀਪਲ ਨੀਨਾ ਸ਼ਰਮਾ ਨੇ ਧੰਨਵਾਦੀ ਭਾਸ਼ਣ ਦਿੰਦਿਆਂ ਮੁੱਖ ਮਹਿਮਾਨ ਅਤੇ ਸਮਾਗਮ 'ਚ ਸ਼ਾਮਿਲ ਸਾਰੇ ਅਧਿਕਾਰੀਆਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਦਾ ਆਭਾਰ ਪ੍ਰਗਟਾਇਆ |

ਪਿਛਲੀ ਖ਼ਬਰ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ- ਡਾ. ਬਲਬੀਰ ਸਿੰਘ <br/> ਅਗਲੀ ਖ਼ਬਰ ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਸੇਵਾਵਾਂ ਲਈ 32 ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗਣਤੰਤਰ ਦਿਵਸ ਮੌਕੇ ਕੀਤਾ ਜਾਵੇਗਾ ਸਨਮਾਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।