06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗੁਰਦਰਸ਼ਨ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਲੰਮੀ ਉਮਰ ਦੀ ਕੀਤੀ ਕਾਮਨਾ <br/>

ਅਜੀਤ ਡੈਸਕ 26-01-2026
ਡੇਰਾਬੱਸੀ, 25 ਜਨਵਰੀ (ਰਣਬੀਰ ਸਿੰਘ ਪੜ੍ਹੀ)-ਹਲਕਾ ਡੇਰਾਬੱਸੀ ਤੋਂ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਜਨਮ ਦਿਨ ਦੀਆਂ ਨਿੱਘੀਆਂ ਵਧਾਈਆਂ ਦਿੱਤੀਆਂ ਅਤੇ ਪਰਮਾਤਮਾ ਅੱਗੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ | ਇਸ ਮੌਕੇ ਸੈਣੀ ਨੇ ਮੁੱਖ ਮੰਤਰੀ ਦੀ ਪ੍ਰਭਾਵਸ਼ਾਲੀ ਸ਼ਖਸੀਅਤ ਅਤੇ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸੈਣੀ ਨੇ ਇਕ ਬੇਹੱਦ ਸਧਾਰਨ ਪਰਿਵਾਰ 'ਚ ਜਨਮ ਲੈ ਕੇ ਅੱਜ ਦੇਸ਼ ਦੀ ਰਾਜਨੀਤੀ 'ਚ ਜੋ ਉੱਚਾ ਮੁਕਾਮ ਹਾਸਿਲ ਕੀਤਾ ਹੈ, ਉਹ ਹਰ ਵਰਗ ਲਈ ਪ੍ਰੇਰਨਾ ਸਰੋਤ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਹ ਬੇਮਿਸਾਲ ਕਾਮਯਾਬੀ ਕੋਈ ਰਾਤੋਂ-ਰਾਤ ਮਿਲਿਆ ਤੋਹਫ਼ਾ ਨਹੀਂ ਹੈ, ਸਗੋਂ ਇਹ ਉਨ੍ਹਾਂ ਦੀ ਵਰਿ੍ਹਆਂਬੱਧੀ ਸਖ਼ਤ ਮਿਹਨਤ ਅਤੇ ਬਿਨਾਂ ਕਿਸੇ ਲਾਲਚ ਤੋਂ ਕੀਤੀ ਗਈ ਨਿਰਸਵਾਰਥ ਲੋਕ ਸੇਵਾ ਦਾ ਮਿੱਠਾ ਫਲ ਹੈ |

ਪਿਛਲੀ ਖ਼ਬਰ ਚੰਡੀਗੜ੍ਹ 'ਚ 77ਵੇਂ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਕਵੀ ਸੰਮੇਲਨ ਦੌਰਾਨ ਕਵੀਆਂ ਲਾਈਆਂ ਰੌਣਕਾਂ <br/> ਅਗਲੀ ਖ਼ਬਰ ਅਜੋਕੇ ਦੌਰ 'ਚ ਹਰ ਕੋਈ ਸੋਹਣਾ ਲੱਗਣਾ ਲੋਚਦੈ-ਰਿਚਾ ਅਗਰਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।