06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੰਤ ਨਿਰੰਜਨ ਦਾਸ ਜੀ ਨੂੰ ਪਦਮ ਸ੍ਰੀ ਸਨਮਾਨ ਮਿਲਣਾ ਸਮੂਹ ਸਮਾਜ ਲਈ ਮਾਣ ਦੀ ਗੱਲ - ਅਸ਼ਵਨੀ ਸ਼ਰਮਾ

ਅਜੀਤ ਡੈਸਕ 26-01-2026
ਚੰਡੀਗੜ੍ਹ, 25 ਜਨਵਰੀ (ਸੰਦੀਪ ਕੁਮਾਰ ਮਾਹਨਾ)–ਕੇਂਦਰ ਸਰਕਾਰ ਵਲੋਂ ਰਵਿਦਾਸੀਆ ਸਮਾਜ ਦੇ ਪ੍ਰਮੁੱਖ ਧਾਰਮਿਕ ਆਗੂ ਅਤੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕਰਨ ਦੇ ਫ਼ੈਸਲੇ ਦੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਰਾਹਨਾ ਕਰਦਿਆਂ ਇਸ ਨੂੰ ਸਮਾਜ ਲਈ ਮਾਣ ਅਤੇ ਗੌਰਵ ਦੀ ਗੱਲ ਦੱਸਿਆ ਹੈ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਜੀ ਨੇ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੇ ਉਪਦੇਸ਼ਾਂ ਤੇ ਸੰਦੇਸ਼ ਨੂੰ ਦੇਸ਼ ਤੇ ਵਿਦੇਸ਼ 'ਚ ਫ਼ੈਲਾਉਣ ਲਈ ਅਹਿਮ ਯੋਗਦਾਨ ਪਾਇਆ ਹੈ | ਉਨ੍ਹਾਂ ਨੇ ਆਪਣੀ ਜ਼ਿੰਦਗੀ ਸਮਾਜਿਕ ਸਾਂਝ, ਸੇਵਾ ਭਾਵਨਾ, ਸਮਾਨਤਾ ਅਤੇ ਮਨੁੱਖਤਾ ਦੇ ਮੂਲ ਸਿਧਾਂਤਾਂ ਨੂੰ ਮਜ਼ਬੂਤ ਕਰਨ ਲਈ ਸਮਰਪਿਤ ਕੀਤੀ ਹੈ | ਉਨ੍ਹਾਂ ਕਿਹਾ ਕਿ ਸੰਤ ਨਿਰੰਜਨ ਦਾਸ ਜੀ ਨੂੰ ਮਿਲਿਆ ਪਦਮ ਸ਼੍ਰੀ ਪੁਰਸਕਾਰ ਕੇਵਲ ਰਵਿਦਾਸੀਆ ਸਮਾਜ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਮਾਣ ਦੀ ਗੱਲ ਹੈ |

ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਇਕੱਤਰਤਾ ਹੋਈ <br/> ਅਗਲੀ ਖ਼ਬਰ ਚੰਡੀਗੜ੍ਹ 'ਚ 77ਵੇਂ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਕਵੀ ਸੰਮੇਲਨ ਦੌਰਾਨ ਕਵੀਆਂ ਲਾਈਆਂ ਰੌਣਕਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।