07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਟ੍ਰੈਫਿਕ ਪੁਲਿਸ ਵਲੋਂ ਰਤਵਾੜਾ ਸਾਹਿਬ ਸਕੂਲ 'ਚ ਜਾਗਰੂਕਤਾ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 26-01-2026
ਮੁੱਲਾਂਪੁਰ ਗਰੀਬਦਾਸ, 25 ਜਨਵਰੀ (ਦਿਲਬਰ ਸਿੰਘ ਖੈਰਪੁਰ)-ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਟ੍ਰੈਫਿਕ ਨਿਯਮਾਂ ਸੰਬੰਧੀ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ਡੀ. ਐਸ. ਪੀ. ਕਰਨੈਲ ਸਿੰਘ ਵਲੋਂ ਅਪੀਲ ਕੀਤੀ ਗਈ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਇਸ ਨਾਲ ਆਮ ਜਨਤਾ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਖੇਡਾਂ ਖੇਡਣ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜ਼ਾਰ ਰੁ. ਤੱਕ ਦਾ ਜੁਰਮਾਨਾ ਹੋ ਸਕਦਾ ਹੈ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਆਕਤੀ ਸ਼ਰਾਬ ਪੀ ਕੇ ਵਹੀਕਲ ਚਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਵਹੀਕਲ ਚਾਲਕ ਦੇ ਖਿਲਾਫ ਮੋਟਰ ਵਹੀਕਲ ਐਕਟ ਦੀ ਧਾਰਾ 185 ਤਹਿਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਦੱਸਿਆ ਕਿ ਕੋਈ ਰੋਡ ਸਾਈਡ ਐਕਸੀਡੈਂਟ ਹੋਣ 'ਤੇ ਤੁਰੰਤ ਪੁਲਿਸ ਹੈਲਪ ਲਾਈਨ ਨੰ. 112 'ਤੇ ਫੋਨ ਕਰਕੇ ਇਤਲਾਹ ਦੇਣੀ ਚਾਹੀਦੀ ਹੈ | ਸੈਮੀਨਾਰ ਦੇ ਅਖੀਰ 'ਚ ਸਕੂਲ ਦੇ ਸਟਾਫ ਵਲੋਂ ਇਸ ਉਪਰਾਲੇ ਲਈ ਡੀ. ਐਸ. ਪੀ. ਟ੍ਰੈਫਿਕ ਕਰਨੈਲ ਸਿੰਘ ਤੇ ਹੋਰ ਟ੍ਰੈਫਿਕ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ ਗਿਆ | ਇਸ ਮੌਕੇ ਰਤਵਾੜਾ ਸਾਹਿਬ ਸਕੂਲ ਦੇ ਡਾਇਰੈਕਟਰ ਜਸਵੰਤ ਸਿੰਘ, ਪਿ੍ੰਸੀਪਲ ਰੀਤੂ ਓਬਰਾਏ ਅਤੇ ਸਕੂਲ ਦਾ ਹੋਰ ਸਟਾਫ ਅਤੇ ਟ੍ਰੈਫਿਕ ਇੰਚਾਰਜ ਮੁੱਲਾਂਪੁਰ ਏ. ਐਸ. ਆਈ. ਸੁਖਮੰਦਰ ਸਿੰਘ, ਏ. ਐਸ. ਆਈ. ਗੁਰਬਿੰਦਰ ਸਿੰਘ, ਏ. ਐਸ. ਆਈ. ਗੁਰਬਿੰਦਰ ਸਿੰਘ ਅਤੇ ਹੌਲਦਾਰ ਸੁੱਚਾ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਸਾਲਾਨਾ ਸਥਾਪਨਾ ਸਮਾਰੋਹ ਮੌਕੇ ਪਾਲਕੀ ਸ਼ੋਭਾ ਯਾਤਰਾ ਕੱਢੀ <br/> ਅਗਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਇਕੱਤਰਤਾ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।