07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੁਧੀਰ ਰਾਣਾ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ <br/>

ਅਜੀਤ ਡੈਸਕ 26-01-2026
ਲਾਲੜੂ, 25 ਜਨਵਰੀ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਸੁਧੀਰ ਰਾਣਾ ਨੂੰ ਡੇਰਾਬੱਸੀ ਹਲਕੇ ਦਾ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ ਹੋਣ 'ਤੇ ਵਧਾਈ ਦਿੱਤੀ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਸੁਧੀਰ ਰਾਣਾ ਦੀ ਨਿਯੁਕਤੀ ਨਾਲ ਹਲਕੇ 'ਚ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ-ਹਿੱਤਕਾਰੀ ਯੋਜਨਾਵਾਂ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ | ਉਨ੍ਹਾਂ ਆਸ ਜਤਾਈ ਕਿ ਰਾਣਾ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣਾ ਫ਼ਰਜ਼ ਨਿਭਾਉਣਗੇ | ਇਸ ਭਰੋਸੇ ਲਈ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਰਾਣਾ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਹਿੱਤ ਲਈ ਸਦਾ ਤੱਤਪਰ ਰਹਿਣਗੇ ਤਾਂ ਜੋ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾ ਸਕੇ | ਇਸ ਮੌਕੇ ਵੱਡੀ ਗਿਣਤੀ 'ਆਪ' ਆਗੂ ਅਤੇ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਖਰੜ 'ਚ ਵਿਧਾਇਕ ਅਨਮੋਲ ਗਗਨ ਮਾਨ ਦੀ ਹਾਜ਼ਰੀ 'ਚ ਲਾਈਵ ਕਾਸਟ <br/> ਅਗਲੀ ਖ਼ਬਰ ਸਿਲੀਕਾਨ ਵੈਲੀ (ਅਮਰੀਕਾ) ਦੇ ਮਾਹਿਰ ਉਦਮੀ ਕਨਵਲ ਰੇਖੀ ਵਲੋਂ ਆਪਣੀ ਕਿਤਾਬ 'ਦ ਗ੍ਰਾਊਾਡਬ੍ਰੇਕਰ' ਲੋਕ ਅਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।