07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੈੱਕ 'ਚ ਰਾਸ਼ਟਰੀ ਵੋਟਰ ਦਿਵਸ 'ਤੇ ਸਹੁੰ ਚੁੱਕ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 26-01-2026
ਚੰਡੀਗੜ੍ਹ, 23 ਜਨਵਰੀ (ਮਾਰਕੰਡਾ)-ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਵਿਖੇ 16ਵੇਂ ਰਾਸ਼ਟਰੀ ਵੋਟਰ ਦਿਵਸ 'ਤੇ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ, ਜਿਸ ਦਾ ਉਦੇਸ਼ 'ਮੇਰਾ ਭਾਰਤ, ਮੇਰਾ ਵੋਟ' ਰੱਖਿਆ ਗਿਆ | ਇਸ ਮੁਤਾਬਕ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਸਰਗਰਮ ਵੋਟਿੰਗ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ ਗਿਆ | ਇਸ ਸਮਾਰੋਹ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਨਾਗਰਿਕ ਫ਼ਰਜ਼ਾਂ ਪ੍ਰਤੀ ਆਪਣੀ ਏਕਜੁਟਤਾ ਅਤੇ ਵਚਨਬੱਧਤਾ ਪ੍ਰਗਟ ਕੀਤੀ | ਵੋਟਰ ਸਹੁੰ ਨੇ ਹਰ ਨਾਗਰਿਕ ਨੂੰ ਆਪਣੀ ਵੋਟ ਦੇ ਅਧਿਕਾਰ ਨੂੰ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਵਰਤਣ ਦੀ ਮਹੱਤਤਾ ਯਾਦ ਦਿਵਾਈ ਗਈ ਤਾਂ ਜੋ ਲੋਕਤੰਤਰਿਕ ਮੁੱਲਾਂ ਦੀ ਰੱਖਿਆ, ਨੈਤਿਕ ਤਰੀਕੇ ਨਾਲ ਵੋਟ ਪਾਉਣ ਤੇ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ | ਇਸ ਤਰ੍ਹਾਂ ਦੇ ਉਪਰਾਲਿਆਂ ਰਾਹੀਂ ਪੰਜਾਬ ਇੰਜੀਨੀਅਰਿੰਗ ਕਾਲਜ ਲੋਕਤੰਤਰਿਕ ਜਾਗਰੂਕਤਾ ਫੈਲਾਉਣ ਅਤੇ ਸਮਾਜਿਕ ਤੌਰ 'ਤੇ ਜ਼ਿੰਮੇਵਾਰ ਨਾਗਰਿਕ ਤਿਆਰ ਕਰਨ ਵਿਚ ਲਗਾਤਾਰ ਯੋਗਦਾਨ ਪਾ ਰਿਹਾ ਹੈ ਜੋ ਕਿ ਰਾਸ਼ਟਰ ਨਿਰਮਾਣ ਵੱਲ ਇਕ ਮਹੱਤਵਪੂਰਨ ਕਦਮ ਹੈ |

ਪਿਛਲੀ ਖ਼ਬਰ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਗਣਤੰਤਰ ਦਿਵਸ ਮੌਕੇ ਗ਼ੈਰ-ਅਧਿਆਪਨ ਕਰਮਚਾਰੀਆਂ ਨੂੰ ਕਰੇਗੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।